ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫ਼ਤਰ, ਐਸ.ਏ.ਐਸ.ਨਗਰ
677 ਵਿਅਕਤੀਆਂ ਨੂੰ ਮਾਸਕ ਨਾ ਪਾਉਣ ਲਈ ਚਲਾਨ ਜਾਰੀ ਕੀਤੇ ਗਏ
ਲੋਕ ਦਿਲੋਂ ਕੋਵਿਡ -19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ – ਐਸ.ਐਸ.ਪੀ.
ਐਸ.ਏ.ਐਸ.ਨਗਰ, 22 ਅਪ੍ਰੈਲ , 2021 ਕੋਵਿਡ -19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ‘ਤੇ ਸਖ਼ਤੀ ਕਰਦਿਆਂ ਐਸ.ਏ.ਐਸ. ਨਗਰ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਉਲੰਘਣਾ ਕਰਨ ਵਾਲਿਆਂ ਵਿਰੁੱਧ 45 ਐਫ.ਆਈ.ਆਰ. ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ 17 ਦੁਕਾਨਾਂ, 03 ਢਾਬੇ ਅਤੇ 01 ਰੈਸਟੋਰੈਂਟ ਮਾਲਕ ਵਿਰੁੱਧ ਐਫ.ਆਈ.ਆਰ. ਕਰਨਾ ਸ਼ਾਮਲ ਹਨ। ਇਸ ਤੋਂ ਇਲਾਵਾ, ਬੁੱਧਵਾਰ ਨੂੰ ਲਾਕਡਾਊਨ ਦੀ ਉਲੰਘਣਾ ਕਰਨ ਲਈ 24 ਵਿਅਕਤੀਆਂ ਵਿਰੁੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਹ ਜਾਣਕਾਰੀ ਐਸ.ਐਸ.ਪੀ. ਸਤਿੰਦਰ ਸਿੰਘ ਨੇ ਦਿੱਤੀ।
ਇਸ ਤੋਂ ਇਲਾਵਾ, ਜ਼ਿਲ੍ਹਾ ਪੁਲਿਸ ਵੱਲੋਂ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ 677 ਚਲਾਨ ਜਾਰੀ ਕੀਤੇ ਗਏ।
ਐਸ.ਐਸ.ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਉਹਨਾਂ ਅੱਗੇ ਕਿਹਾ ਕਿ ਐਸ. ਏ.ਐਸ. ਨਗਰ ਪੁਲਿਸ ਲੋਕਾਂ ਦੀ ਸੇਵਾ ਲਈ ਹੈ ਅਤੇ ਸਿਰਫ਼ ਲੋਕਾਂ ਦੇ ਸਮਰਥਨ ਅਤੇ ਸਹਿਯੋਗ ਨਾਲ ਹੀ ਅਸੀਂ ਇਸ ਮਹਾਂਮਾਰੀ ਨੂੰ ਠੱਲ੍ਹ ਪਾ ਸਕਦੇ ਹਾਂ।