ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ

District Red Cross Society
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ
ਵਿਅਕਤੀ ਦੀ ਜਾਨ ਬਚਾਉਣ ਲਈ ਲਾਹੇਵੰਦ ਸਾਬਿਤ ਹੁੰਦੀ ਹੈ ਟ੍ਰੇਨਿੰਗ

ਫਾਜ਼ਿਲਕਾ, 23 ਫਰਵਰੀ 2022

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਬੈਚ ਲਗਾ ਕੇ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ (ਫਸਟ ਏਡ) ਸਬੰਧੀ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹੇ ਅੰਦਰ ਸਫਲਤਾਪੂਰਵਕ ਚੱਲ ਰਹੇ ਇਸੇ ਪ੍ਰੋਜੈਕਟ ਦੀ ਲੜੀ ਤਹਿਤ ਮੁੱਢਲੀ ਸਹਾਇਤਾ ਦੇ 86ਵੇਂ ਬੈਚ ਦੀ ਸਮਾਪਤੀ ਹੋ ਗਈ ਹੈ।

ਹੋਰ ਪੜ੍ਹੋ :-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਬਣੇ ਕੰਟਰੋਲ ਰੂਮ ਵਿੱਚ ਸਟਰਾਂਗ ਰੂਮ ਦੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾ ਰਹੀ ਨਿਗਰਾਨੀ

ਨੌਜਵਾਨਾ ਨੂੰ ਮੁੱਢਲੀ ਸਹਾਇਤਾ ਦੀ ਟ੍ਰੇਨਿੰਗ ਦੇਣ ਲਈ ਤਾਇਨਾਤ ਕੀਤੇ ਗਏ ਸੇਵਾਮੁਕਤ ਲੈਕਚਰਾਰ ਸ੍ਰੀ ਤਿਲਕ ਰਾਜ ਚੁੱਘ ਵੱਲੋਂ 4 ਦਿਨ ਰੋਜ਼ਾਨਾ 6 ਘੰਟੇ ਟ੍ਰੇਨਿੰਗ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਟੇ੍ਰਨਿੰਗ ਦੌਰਾਨ ਨੌਜਵਾਨਾਂ ਨੂੰ ਕਿਸੇ ਸੜਕ ਦੁਰਘਟਨਾ ਜਾਂ ਹੋਰ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਡਾਕਟਰੀ ਸਹਾਇਤਾ ਜਾਂ ਇਲਾਜ ਤੋਂ ਪਹਿਲਾਂ ਦਿੱਤੀ ਜਾਂਦੀ ਮੁੱਢਲੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਵਿਜੈ ਸੇਤੀਆ ਨੇ ਕਿਹਾ ਕਿ ਟ੍ਰੇਨਿੰਗ ਪ੍ਰਾਪਤ ਕਰਕੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਦੇ ਨਾਲ-ਨਾਲ ਕਿਸੇ ਵਿਅਕਤੀ ਦੀ ਜਾਨ ਬਚਾਉਣ ਦੇ ਵੀ ਕਾਬਲ ਬਣ ਜਾਂਦੇ ਹਨ।ਉਨ੍ਹਾਂ ਕਿਹਾ ਕਿ ਨੋਜਵਾਨਾ ਨੂੰ ਟੇ੍ਰਨਿੰਗ ਉਪਰੰਤ ਸਰਟੀਫਿਕੇਟ ਵੀ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਨੋਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ੋ ਕੋਈ ਵੀ ਨੋਜਵਾਨ ਮੁਢੰਲੀ ਸਹਾਇਤਾ ਦੀ ਟੇ੍ਰਨਿੰਗ ਲੈਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀ ਅਤੇ ਰੈਡ ਕਰਾਸ ਸੋਸਾਇਟੀ ਦਾ ਸਟਾਫ ਮੌਜੂਦ ਸੀ।

Spread the love