ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਹਲਕਿਆਂ ਚ’ 73.6 ਫੀਸਦ ਵੋਟਿੰਗ ਹੋਈ

SONALI GIRI
ਸਟੇਟ ਰੈੱਡ ਕਰਾਸ ਵਲੋਂ ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ 'ਚ 12 ਸਥਾਨਾਂ 'ਤੇ ਫਸਟ ਏਡ ਪੋਸਟਾਂ ਤੇ ਐਬੂਲੈਸਾਂ ਦੀ ਸੇਵਾ
ਸ਼ਾਂਤਮਈ ਵੋਟਿੰਗ ਲਈ ਡੀ.ਸੀ. ਅਤੇ ਐਸ.ਐਸ.ਪੀ. ਨੇ ਵੋਟਰਾਂ, ਰਾਜਸੀ ਪਾਰਟੀਆਂ, ਅਧਿਕਾਰੀਆਂ/ਮੁਲਾਜ਼ਮਾਂ, ਪੁਲਿਸ ਤੇ ਅਰਧ ਸੈਨਿਕ ਬਲਾਂ ਦਾ ਕੀਤਾ ਧੰਨਵਾਦ
10 ਮਾਰਚ 2022 ਨੂੰ ਆਉਣਗੇ ਨਤੀਜੇ
ਰੂਪਨਗਰ, 20 ਫਰਵਰੀ 2022
ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਹਲਕਿਆਂ 49-ਸ਼੍ਰੀ ਅਨੰਦਪੁਰ ਸਾਹਿਬ, 50-ਰੂਪਨਗਰ ਅਤੇ ਸ਼੍ਰੀ ਚਮਕੌਰ ਸਾਹਿਬ ਵਿੱਚ 73.6 ਫੀਸਦ ਵੋਟਿੰਗ ਦਰਜ ਕੀਤੀ ਗਈ।

ਹੋਰ ਪੜ੍ਹੋ :-ਜ਼ਿਲ੍ਹਾ ਰੂਪਨਗਰ ਵਿੱਚ 30 ਮਾਡਲ, 12 ਪਿੰਕ ਤੇ 1 ਦਿਵਆਂਗਜਨਾਂ ਵਲੋਂ ਸੰਚਾਲਿਤ ਪੋਲਿੰਗ ਸਟੇਸ਼ਨ ਸਥਾਪਿਤ

ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ 49-ਸ਼੍ਰੀ ਅਨੰਦਪੁਰ ਸਾਹਿਬ 73.6, ਰੂਪਨਗਰ 72.9 ਅਤੇ ਸ਼੍ਰੀ ਚਮਕੌਰ ਸਾਹਿਬ ਵਿੱਚ ਕਰੀਬ 74.2 ਫੀਸਦ ਵੋਟਿੰਗ ਦਰਜ ਕੀਤੀ ਗਈ ਹੈ।
ਇਸ ਮੌਕੇ ਉੱਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਅਤੇ ਐਸ.ਐਸ.ਪੀ ਸ਼੍ਰੀ ਵਿਵੇਕ ਐਸ. ਸੋਨੀ ਨੇ ਅਮਨਸ਼ਾਤੀਂ ਨੂੰ ਬਰਕਰਾਰ ਰੱਖਣ ਅਤੇ ਵੱਧ ਚੜ੍ਹ ਕੇ ਵੋਟ ਪਾਉਣ ਲਈ ਸਾਰੀਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਗਿਆ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹਾ ਰੂਪਨਗਰ ਵਿਚ ਸ਼ਾਤੀਂਮਈ ਤਰੀਕੇ ਨਾਲ ਚੋਣਾਂ ਕਰਵਾਈਆਂ ਗਈਆਂ ਹਨ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਡਿਊਟੀ ਨਿਭਾਉਣ ਵਾਲੇ ਅਫ਼ਸਰ ਸਾਹਿਬਾਨ ਤੇ ਪੋਲਿੰਗ ਸਟਾਫ ਵਲੋਂ ਸ਼ਲ਼ਾਘਾਯੋਗ ਸੇਵਾਵਾਂ ਨਿਭਾਇਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਵਲੋਂ ਚੋਣਾਂ ਲਈ ਅਣਥੱਕ ਮਿਹਨਤ ਕੀਤੀ ਗਈ ਹੈ ਅਤੇ ਬਿਹਤਰੀਨ ਸੇਵਾਵਾਂ ਨਿਭਾਇਆਂ ਗਈਆਂ ਹਨ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਜ਼ਿਲੇ ਵਿੱਚ ਕਿਸੇ ਵੀ ਥਾਂ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਕਰੜੀ ਨਿਗਰਾਨੀ ਹੇਠ ਵੋਟਾਂ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ ਗਿਆ ਹੈ। ਇਸ ਸਮੁੱਚੀ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲਾ ਚੋਣ ਅਫ਼ਸਰ ਅਤੇ ਐਸ.ਐਸ.ਪੀ. ਨੇ ਵੋਟਰਾਂ, ਰਾਜਸੀ ਪਾਰਟੀਆਂ, ਅਧਿਕਾਰੀਆਂ/ਮੁਲਾਜ਼ਮਾਂ, ਪੁਲਿਸ ਤੇ ਅਰਧ ਸੈਨਿਕ ਬਲਾਂ ਦਾ ਧੰਨਵਾਦ ਕੀਤਾ।
Spread the love