29 ਦਸੰਬਰ ਨੂੰ ਜ਼ਿਲ੍ਹਾ ਸਿੱਖਲਾਈ ਕੇਂਦਰ ਵਿੱਚ ਲੇਖ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ

29 ਦਸੰਬਰ ਨੂੰ ਜ਼ਿਲ੍ਹਾ ਸਿੱਖਲਾਈ ਕੇਂਦਰ ਵਿੱਚ ਲੇਖ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ
29 ਦਸੰਬਰ ਨੂੰ ਜ਼ਿਲ੍ਹਾ ਸਿੱਖਲਾਈ ਕੇਂਦਰ ਵਿੱਚ ਲੇਖ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ
ਅਜ਼ਾਦੀ ਦਾ ਅੰਮ੍ਰਿਤ ਮਹੋਤਸਵ
ਸਿਹਤ ਵਿਭਾਗ ਵੱਲੋਂ ਕੋਵਿਡ ਟੀਕਾਕਰਣ ਕੈਂਪ ਲਗਾਇਆ ਜਾਵੇਗਾ
ਰੂਪਨਗਰ, 27 ਦਸੰਬਰ 2021
ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਆਉਂਦੇ ਫੀਲਡ ਆਊਟਰੀਚ ਬਿਊਰੋ, ਸ਼ਿਮਲਾ ਦੇ ਸਹਿਯੋਗ ਨਾਲ 29 ਦਸੰਬਰ ਨੂੰ ਜ਼ਿਲ੍ਹਾ ਸਿੱਖਲਾਈ ਕੇਂਦਰ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਉਣ ਲਈ ਲੜੀਵਾਰ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।

ਹੋਰ ਪੜ੍ਹੋ :-ਦਿਵਿਆਂਗਜਨ ਵੋਟਰਾਂ ਦੀ 100 ਫ਼ੀਸਦੀ ਵੋਟਾਂ ‘ਚ ਭਾਗੀਦਾਰੀ ਲਈ ਜ਼ਿਲ੍ਹਾ ਨਿਗਰਾਨ ਕਮੇਟੀ ਗਠਿਤ

ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਜੀਵਨ ਅਤੇ ਫਲਸਫੇ ਬਾਰੇ, ਸੁਤੰਤਰਤਾ ਸੰਗਰਾਮ ਬਾਰੇ, ਪੋਸਟਰ ਮੇਕਿੰਗ, ਸਲੋਗਨ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।
ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ (ਸ਼ਿਕਾਇਤ) ਦੀਪਾਂਕਰ ਨੇ ਦੱਸਿਆ ਕਿ ਇਹ ਸਮਾਗਮ ਨੌਜਵਾਨ ਵਿਦਿਆਰਥੀਆਂ ਨੂੰ ਸੁਤੰਤਰਤਾ ਅੰਦੋਲਨ ਬਾਰੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਸਥਾਨ ‘ਤੇ ਕੋਵਿਡ ਟੀਕਾਕਰਣ ਕੈਂਪ ਵੀ ਲਗਾਇਆ ਜਾਵੇਗਾ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕਰੋਨਾਵਾਇਰਸ ਤੋਂ ਬਚਾਅ ਹੋ ਸਕੇ। ਇਸ ਤੋਂ ਇਲਾਵਾ ਕਸਬੇ ਵਿੱਚ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ। 30 ਦਸੰਬਰ ਨੂੰ ਡਿਪਟੀ ਕਮਿਸ਼ਨਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ ਜਾਣਗੇ।
ਉਨ੍ਹਾਂ ਦੱਸਿਆ ਕਿ ਭਾਰਤ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਭਾਰਤ ਸਰਕਾਰ ਵੱਲੋਂ ਨੌਜਵਾਨਾਂ ਅਤੇ ਹੋਰਨਾਂ ਲੋਕਾਂ ਨੂੰ ਭਾਰਤ ਦੇ ਗੌਰਵਮਈ ਇਤਿਹਾਸ, ਸੱਭਿਆਚਾਰ ਅਤੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਦੇਣ ਲਈ ਇਹ ਸਮਾਗਮ ਉਲੀਕੇ ਗਏ ਹਨ।
Spread the love