ਦਿਵਿਆਂਗ ਵੋਟਰਾਂ ਲਈ ਲਗਾਇਆ ਵਿਸ਼ੇਸ਼ ਵੈਕਸੀਨੇਸ਼ਨ ਕੈਂਪ

ਦਿਵਿਆਂਗ ਵੋਟਰਾਂ ਲਈ ਲਗਾਇਆ ਵਿਸ਼ੇਸ਼ ਵੈਕਸੀਨੇਸ਼ਨ ਕੈਂਪ
ਦਿਵਿਆਂਗ ਵੋਟਰਾਂ ਲਈ ਲਗਾਇਆ ਵਿਸ਼ੇਸ਼ ਵੈਕਸੀਨੇਸ਼ਨ ਕੈਂਪ
80 ਦਿਵਿਆਂਗ ਵੋਟਰਾਂ ਦੀ ਕੀਤੀ ਵੈਕਸੀਨੇਸ਼ਨ

ਪਟਿਆਲਾ 4 ਜਨਵਰੀ 2022

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਵੀਪ ਟੀਮ ਦੇ ਸਹਿਯੋਗ ਨਾਲ ਡੈੱਫ ਐਂਡ ਡੰਬ ਸਕੂਲ ਸੈਫਦੀਪੁਰ ਵਿਖੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿਸ ਦੌਰਾਨ 80 ਦੇ ਕਰੀਬ ਦਿਵਿਆਂਗ ਵੋਟਰਾਂ ਦੀ ਸਿਹਤ ਵਿਭਾਗ ਵੱਲੋਂ ਵੈਕਸੀਨੇਸ਼ਨ ਕੀਤੀ ਗਈ।

ਹੋਰ ਪੜ੍ਹੋ :-ਕਰੋਨਾ ਸਬੰਧੀ ਹਦਾਇਤਾਂ ਨੂੰ ਲੈ ਕੇ ਐਸ.ਡੀ.ਐਮ. ਪਠਾਨਕੋਟ ਨੇ ਹੋਟਲਾਂ ਮਾਲਕਾਂ ਨਾਲ ਕੀਤੀ ਆਨ ਲਾਈਨ ਮੀਟਿੰਗ

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਹਰ ਵਰਗ ਦੇ ਵੋਟਰਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਬਜ਼ੁਰਗ ਵੋਟਰਾਂ, ਨੌਜਵਾਨ ਵੋਟਰਾਂ ਦੇ ਨਾਲ-ਨਾਲ ਖਾਸ ਤੌਰ ‘ਤੇ ਦਿਵਿਆਂਗ ਵੋਟਰਾਂ ਨੂੰ ਤੰਦਰੁਸਤ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਹੀ ਸਵੀਪ ਟੀਮ ਪਟਿਆਲਾ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਇਸ ਮੌਕੇ ਮੇਜ਼ਬਾਨ ਕਰਨਲ ਕਰਮਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਫ਼ਾਰ ਦ ਵੈੱਲਫੇਅਰ ਆਫ਼ ਹੈਂਡੀਕੈਪਡ ਸੈਫਦੀਪੁਰ ਵੱਲੋਂ ਪੰਜਾਬ ਸਰਕਾਰ ਦੀ ਹਰੇਕ ਮੁਹਿੰਮ ਨੂੰ ਸਫਲ ਬਣਾਉਣ ਲਈ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ। ਜਿਸ ਤਹਿਤ ਉਕਤ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਹੈ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਤੇ ਲੋਕਤੰਤਰ ਦੀ ਮਜ਼ਬੂਤੀ ਵਾਲੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗ ਵੱਲੋਂ ਵੋਟਰਾਂ ਦੀ ਸਿਹਤ ਸੰਭਾਲ ਸਬੰਧੀ ਭਰਵੇਂ ਯਤਨ ਕੀਤੇ ਜਾ ਰਹੇ ਹਨ।ਜਿਨ੍ਹਾਂ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ।