ਕੌਮਾਂਤਰੀ ਮੁਕਾਬਲਿਆਂ ਦੇ ਤਮਗਾ ਜੇਤੂਆਂ ਤੋਂ ਸਰਕਾਰੀ ਨੌਕਰੀ ਲਈ ਮੰਗੀਆਂ ਅਰਜ਼ੀਆਂ- ਪਰਗਟ ਸਿੰਘ
ਪੀ.ਸੀ.ਐਸ., ਪੀ.ਪੀ.ਐਸ. ਤੇ ਹੋਰ ਵਿਭਾਗਾਂ ਦੀਆਂ ਅਸਾਮੀਆਂ ਉਤੇ ਦਿੱਤੀ ਜਾਵੇਗੀ ਨੌਕਰੀ
ਜਲੰਧਰ, 3 ਨਵੰਬਰ 2021
ਪੰਜਾਬ ਸਰਕਾਰ ਨੇ ਓਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਅਤੇ ਚਾਰ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਸਰਕਾਰੀ ਨੌਕਰੀ ਦੇਣ ਲਈ ਅਰਜ਼ੀਆਂ ਮੰਗੀਆਂ ਹਨ।
ਹੋਰ ਪੜ੍ਹੋ :-ਮੋਹਾਲੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 7 ਕਿਲੋ ਅਫੀਮ ਅਤੇ ਇੱਕ ਦੇਸੀ ਪਿਸਟਲ ਸਮੇਤ ਕੀਤਾ ਕਾਬੂ
ਇਹ ਖੁਲਾਸਾ ਸੂਬੇ ਦੇ ਖੇਡ ਮੰਤਰੀ ਪਰਗਟ ਸਿੰਘ ਜੋ ਖੁਦ ਸਾਬਕਾ ਹਾਕੀ ਓਲੰਪੀਅਨ ਕਪਤਾਨ ਹਨ, ਨੇ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਅਤੇ ਵੱਡੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਸ. ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਕੈਬਨਿਟ ਮੀਟਿੰਗ ਦੌਰਾਨ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਨੂੰ ਪੀ.ਸੀ.ਐਸ. ਜਾਂ ਪੀ.ਪੀ.ਐਸ. ਦੀ ਨੌਕਰੀ ਦੀ ਆਫ਼ਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਖੇਡ ਮੰਤਰੀ ਨੇ ਕਿਹਾ ਕਿ ਓਲੰਪਿਕ ਖੇਡਾਂ, ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਅਤੇ ਚਾਰ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ (ਹਾਕੀ, ਅਥਲੈਟਿਕਸ, ਬਾਸਕਟਬਾਲ ਤੇ ਫੁਟਬਾਲ) ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀ ਤਮਗਾ ਜਿੱਤਣ ਦੇ ਚਾਰ ਸਾਲਾਂ ਸੱਦੇ ਵਕਫੇ ਅੰਦਰ ਨੌਕਰੀ ਲਈ ਅਪਲਾਈ ਕਰ ਸਕਦੇ ਹਨ