ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 10 ਜੁਲਾਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੈਬੀਨਾਰ ਦੌਰਾਨ ਪਿੰਡਾਂ ਦੇ ਸਰਪੰਚਾਂ ਨੂੰ ਦਿੱਤੀ ਜਾਣਕਾਰੀ

ਸਨੌਰ ਬਲਾਕ ਦੇ 25 ਪਿੰਡਾਂ ਦੇ ਸਰਪੰਚਾ, ਪੰਚਾਂ ਅਤੇ ਪੰਚਾਇਤ ਸਕੱਤਰ ਵੈਬੀਨਾਰ ‘ਚ ਹੋਏ ਸ਼ਾਮਲ
ਪਟਿਆਲਾ, 5 ਜੁਲਾਈ 2021
ਪੰਜਾਬ ਅਤੇ ਹਰਿਆਣਾ ਕੋਰਟ ਜੱਜ ਕਮ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਮਿਤੀ 10 ਜੁਲਾਈ ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੱਲੋਂ ਬਲਾਕ ਸਨੌਰ ਦੇ 25 ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨਾਲ ਗੂਗਲ ਮੀਟ ਐਪ ਰਾਹੀਂ ਵੈਬੀਨਾਰ ਕਰਕੇ 10 ਜੁਲਾਈ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ।
ਵੈਬੀਨਾਰ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਪੈਡਿੰਗ ਕੇਸ (ਗੈਰ ਰਾਜ਼ੀਨਾਮਾ ਯੋਗ ਫੌਜਦਾਰੀ ਕੇਸਾਂ ਨੂੰ ਛੱਡ ਕੇ, ਬਾਕੀ ਦੇ ਹਰ ਤਰ੍ਹਾਂ ਦੇ ਫੌਜਦਾਰੀ ਕੇਸ), ਰੱਖ ਰਖਾਵ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ। ਇਸ ਤੋ ਇਲਾਵਾ ਪ੍ਰੀ-ਲਿਟਿਗੇਟਿਵ ਕੇਸ, ਐਨ.ਆਈ.ਐਕਟ. 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ, ਹੋਰ ਸਿਵਲ ਵਿਵਾਦ ਦੇ ਕੇਸ ਲਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵੈਬਸਾਈਟ www.pulsa.gov.in ‘ਤੇ ਜਾ ਫੇਰ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।
ਇਸ ਤੋਂ ਇਲਾਵਾ ਉਨ੍ਹਾਂ ਨੂੰ ਮੁਫਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਟੋਲ ਫਰੀ ਨੰਬਰ ਅਤੇ ਮੀਡੀਏਸ਼ਨ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਕੈਪਸ਼ਨ : ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੈਬੀਨਾਰ ਦੌਰਾਨ 10 ਜੁਲਾਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ।

Spread the love