ਸੰਸਦ ਮੈਂਬਰ ਵੱਲੋਂ ਕੇਂਦਰੀ ਸੈਰ ਸਪਾਟਾ ਸਕੱਤਰ ਅਰਵਿੰਦ ਸਿੰਘ ਨਾਲ ਮੁਲਾਕਾਤ
ਰਾਏਕੋਟ, 1 ਜੁਲਾਈ 2021
ਡਾ: ਅਮਰ ਸਿੰਘ ਮੈਂਬਰ ਪਾਰਲੀਮੈਂਟ ਸ੍ਰੀ ਫਤਹਿਗੜ ਸਾਹਿਬ ਨੇ ਕੇਂਦਰੀ ਸੈਰ ਸਪਾਟਾ ਸਕੱਤਰ ਸ਼੍ਰੀ ਅਰਵਿੰਦ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਫਤਿਹਗੜ ਸਾਹਿਬ ਨੂੰ ਅੰਤਰਰਾਸ਼ਟਰੀ ਤੀਰਥ ਯਾਤਰਾ ਕੇਂਦਰ ਵਜੋਂ ਵਿਕਸਤ ਕਰਨ ਅਤੇ ਇਸ ਨੂੰ ਅੰਤਰਰਾਸ਼ਟਰੀ ਤੀਰਥ ਯਾਤਰਾ ਸਰਕਟ ਦਾ ਹਿੱਸਾ ਬਣਾਉਣ ਦੀ ਆਪਣੀ ਮੰਗ ਦੁਹਰਾਈ।
ਉਨ੍ਹਾਂ ਅਪੀਲ ਕੀਤੀ ਕਿ ਸ੍ਰੀ ਫਤਿਹਗੜ ਸਾਹਿਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਘੱਟੋ ਘੱਟ 100 ਕਰੋੜ ਰੁਪਏ ਦਿੱਤੇ ਜਾਣ ਅਤੇ ਛੋਟੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਨਾਲ ਸਬੰਧਤ ਸਾਰੀਆਂ ਥਾਵਾਂ ਨੂੰ ਰੇਲ ਅਤੇ ਹਵਾਈ ਮਾਰਗ ਰਾਹੀਂ ਵਧੇਰੇ ਸਹੂਲਤਾਂ ਦਿੱਤੀਆਂ ਜਾਣ।
ਉਸਨੇ ਸ਼੍ਰੀ ਅਰਵਿੰਦ ਸਿੰਘ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਚਾਨਣਾ ਪਾਉਂਦਿਆਂ ਸ਼੍ਰੀ ਫਤਿਹਗੜ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਦੁਨੀਆਂ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਦੀ ਕੋਈ ਵੀ ਹੋਰ ਤੁਲਨਾਤਮਕ ਘਟਨਾ ਨਹੀਂ ਹੈ।