ਸੂਰਜੀ ਊਰਜਾ ਨਾਲ ਰੌਸ਼ਨ ਹੋਣਗੇ ਫਾਜਿ਼ਲਕਾ ਦੇ 233 ਸਕੂਲ-ਡਾ: ਹਿਮਾਂਸੂ ਅਗਰਵਾਲ

Dr. Himanshu Aggarwal (2)
ਸੂਰਜੀ ਊਰਜਾ ਨਾਲ ਰੌਸ਼ਨ ਹੋਣਗੇ ਫਾਜਿ਼ਲਕਾ ਦੇ 233 ਸਕੂਲ-ਡਾ: ਹਿਮਾਂਸੂ ਅਗਰਵਾਲ
ਸਿੱਖਿਆ ਵਿਭਾਗ ਦੇ ਕੰਮਕਾਜ ਦੀ ਮਹੀਨਾਵਾਰ ਸਮੀਖਿਆ।
ਫਾਜਿ਼ਲਕਾ, 29 ਅਪ੍ਰੈਲ
ਫਾਜਿ਼ਲਕਾ ਜਿ਼ਲ੍ਹੇ ਦੇ 233 ਸਕੂਲ ਆਪਣੀਆਂ ਬਿਜਲੀ ਲੋੜਾਂ ਲਈ ਸੂਰਜੀ ਊਰਜਾ ਦਾ ਲਾਹਾ ਲੈਣਗੇ। ਇਸ ਤੋਂ ਬਿਨ੍ਹਾਂ ਇਹ ਸਕੂਲ ਆਪਣੀ ਵਾਧੂ ਬਿਜਲੀ, ਬਿਜਲੀ ਨਿਗਮ ਨੂੰ ਵੀ ਦੇਣਗੇ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਦਿੱਤੀ ਹੈ। ਉਹ ਇੱਥੇ ਸਿੱਖਿਆ ਵਿਭਾਗ ਦੇ ਕੰਮਕਾਜ ਦੀ ਮਹੀਨਾਵਾਰ ਸਮੀਖਿਆ ਕਰ ਰਹੇ ਸਨ।

ਹੋਰ ਪੜ੍ਹੋ :-ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਦੱਸਿਆ ਕਿ ਫਾਜਿ਼ਲਕਾ ਜਿ਼ਲ੍ਹੇ ਦੇ 92 ਪ੍ਰਾਈਮਰੀ ਅਤੇ 131 ਅਪਰ ਪ੍ਰਾਇਮਰੀ ਸਕੂਲਾਂ ਵਿਚ ਸੋਲਰ ਸਿਸਟਮ ਸਥਾਪਿਤ ਕੀਤੇ ਜਾ ਚੁੱਕੇ ਹਨ। ਇੰਨ੍ਹਾਂ ਵਿਚੋਂ 46 ਨੈਟਮਿਟਰਿੰਗ ਰਾਹੀਂ ਗਰਿੱਡ ਨਾਲ ਜ਼ੁੜ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਸਕੂਲ ਆਪਣੀਆਂ ਬਿਜਲੀ ਲੋੜਾਂ ਦੀ ਪੂਰਤੀ ਸੋਲਰ ਊਰਜਾ ਤੋਂ ਕਰਕੇ ਵਾਤਾਵਰਨ ਸੁਰੱਖਿਆ ਵਿਚ ਯੋਗਦਾਨ ਪਾਉਣਗੇ।ਉਨ੍ਹਾਂ ਨੇ ਇਸ ਮੌਕੇ ਪੀਐਸਪੀਸੀਐਲ ਨੂੰ ਹਦਾਇਤ ਕੀਤੀ ਕਿ ਬਕਾਇਆ ਪਏ ਸਕੂਲਾਂ ਵਿਚ ਵੀ ਛੇਤੀ ਨੈਟ ਮਿਟਰਿੰਗ ਲਈ ਮੀਟਰ ਲਗਾਏ ਜਾਣ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਨਵੇਂ ਦਾਖਲੇ ਹੋਣ ਦੇ ਨਾਲ ਨਾਲ ਬੱਚਿਆਂ ਨੂੰ ਕਿਤਾਬਾਂ ਵੀ ਸਮੇਂ ਸਿਰ ਮੁਹਈਆ ਕਰਵਾਈਆਂ ਜਾਣ। ਉਨ੍ਹਾਂ ਨੇ ਕਿਹਾ ਕਿ ਮਿੱਡ ਡੇ ਮੀਲ ਵਿਚ ਬੱਚਿਆ ਨੂੰ ਉੱਚ ਗੁਣਵਤਾ ਦਾ ਭੋਜਨ ਦਿੱਤਾ ਜਾਵੇ।
ਸਕੂਲਾਂ ਵਿਚ ਖੇਡ ਸਹੁਲਤਾਂ ਸਬੰਧੀ ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਸਾਰੇ ਸਕੂਲਾਂ ਵਿਚ ਖੇਡ ਮੈਦਾਨ ਬਣਾਉਣ ਲਈ ਵਿਸਥਾਰਤ ਰੂਪ ਰੇਖਾ ਉਲੀਕੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਜਾਂਣ ਤਾਂ ਜ਼ੋ ਵਿਦਿਆਰਥੀਆਂ ਦੀ ਪ੍ਰਤਿਭਾ ਉਭਰ ਕੇ ਸਾਹਮਣੇ ਆ ਸਕੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਕੂਲਾਂ ਨੂੰ ਸਮਾਰਟ ਸਕੂਲ ਦੇ ਨਵੇਂ ਮਾਨਦੰਡਾਂ ਅਨੁਸਾਰ ਤਿਆਰ ਕਰਨੇ ਦੇ ਹੁਕਮ ਦਿੱਤੇ ਤਾਂ ਜ਼ੋ ਮਿਆਸੀ ਸਿੱਖਿਆ ਯਕੀਨੀ ਬਣਾਈ ਜਾ ਸਕੇ।ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਖਬੀਰ ਸਿੰਘ ਬੱਲ ਨੇ ਵਿਭਾਗ ਦੀਆਂ ਹੋਰ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਬੈਠਕ ਵਿਚ ਐਸਡੀਐਮ ਸ੍ਰੀ ਅਮਿਤ ਗੁਪਤਾ, ਤਹਿਸਲੀਦਾਰ ਸ੍ਰੀ ਆਰਕੇ ਅਗਰਵਾਲ, ਡਿਪਟੀ ਜਿ਼ਲ੍ਹਾ ਸਿੱਖਿਆ ਅਫ਼ਸਰ ਅੰਜੂ ਰਾਣੀ ਤੇ ਪੰਕਜ ਅੰਗੀ ਆਦਿ ਵੀ ਹਾਜਰ ਸਨ।
Spread the love