ਮੁੱਖ ਚੋਣ ਅਫਸਰ ਪੰਜਾਬ, ਡਾ. ਐਸ. ਕਰੁਣਾ ਰਾਜੂ ਵਲੋਂ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿ੍ਹਆ ਦੇ ਚੋਣ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ 2022 ਸਬੰਧੀ ਚੋਣ ਤਿਆਰੀਆਂ ਦੀ ਸਮੀਖਿਆ

ISHFAQ
ਮੁੱਖ ਚੋਣ ਅਫਸਰ ਪੰਜਾਬ, ਡਾ. ਐਸ. ਕਰੁਣਾ ਰਾਜੂ ਵਲੋਂ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿ੍ਹਆ ਦੇ ਚੋਣ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ 2022 ਸਬੰਧੀ ਚੋਣ ਤਿਆਰੀਆਂ ਦੀ ਸਮੀਖਿਆ
18-19 ਸਾਲ ਦੇ ਨਵੇਂ ਵੋਟਰਾਂ ਦੀ 100 ਫੀਸਦ ਰਜਿਸ਼ਟਰੇਸ਼ਨ ਕਰਨ  ਨੂੰ ਯਕੀਨੀ ਬਣਾਇਆ ਜਾਵੇ

ਗੁਰਦਾਸਪੁਰ, 26 ਅਕਤੂਬਰ 2021

ਮਾਣਯੋਗ ਮੁੱਖ ਚੋਣ ਅਫਸਰ ਪੰਜਾਬ,  ਡਾ. ਐਸ ਕਰੁਣਾ ਰਾਜੂ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਸਬੰਧੀ ਗੁਰਦਾਸਪੁਰ ਅਤੇ ਪਠਾਨਕੋਟ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ, ਐਸ.ਐਸ.ਪੀਜ਼, ਈ.ਆਰ.ਓਜ਼/ ਆਰ.ਓਜ਼, ਏ.ਈ.ਆਰ ਓਜ਼ / ਨੋਡਲ ਅਫਸਰ ਸਵੀਪ ਅਤੇ ਈ.ਵੀ.ਐਮਜ਼ ਦੇ ਅਧਿਕਾਰੀਆਂ ਨਾਲ, ਚੋਣਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌੇਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸੁਰਿੰਦਰ ਲਾਂਬਾ ਐਸ.ਐਸ.ਪੀ ਪਠਾਨਕੋਟ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਮੇਤ ਦੋਹਾਂ ਜ਼ਿਲਿਆਂ ਦੇ ਚੋਣ ਅਧਿਕਾਰੀ ਮੋਜਦੂ ਸਨ।

ਹੋਰ ਪੜ੍ਹੋ :-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 6 ਲੱਖ 38 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਸੰਦੀਪ ਹੰਸ

ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਸ੍ਰੀ ਰਾਜੂ ਨੇ ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਹਲਕੇ ਵਾਈਜ਼ ਪੋਲਿੰਗ ਬੂਥਾਂ, 18-19 ਸਾਲ ਦੇ ਪਹਿਲੀ ਵਾਰ ਵੋਟਰਾਂ ਦੀ 100 ਫੀਸਦ ਰਜਿਸ਼ਟਰੇਸ਼ਨ, ਡੈਮੋਗਰਾਫਿਕ ਸਿਮੀਲਰ ਐਂਟਰੀ (ਡੀ.ਐਸ.ਈ), ਲੋਜ਼ੀਕਲ ਐਰਰ, ਫੋਟੋਗਰਾਫੀਕਲ ਸਿਮੀਲਰ ਐਰਰ (ਪੀ.ਐਸ.ਈ) ਦੀ 100 ਫੀਸਦ ਰੀਮੂਵਲ, ਬੂਥ ਲੈਵਲ ’ਤੇ ਸਵੀਪ ਗਤੀਵਿਧੀਆਂ, ਪੋਲਿੰਗ ਸਟਾਫ ਅਤੇ ਪੋਲਿੰਗ ਸਟਾਫ ਦੇ ਵੈਕਸ਼ੀਨੇਸਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਾਪਤ ਕੀਤੀ।

ਉਨਾਂ ਚੋਣ ਅਧਿਕਾਰੀਆਂ ਕੋਲੋਂ ਨਵੇਂ ਵੋਟਰਾਂ ਦੀ ਵੋਟਾਂ ਬਨਾਉਣ ਲਈ ਤਿਆਰ ਕੀਤੀ ਗਈ ਰਣਨੀਤੀ, 18-19 ਸਾਲ ਦੇ ਨੋਜਵਾਨਾ ਦੀ ਵੋਟਾਂ ਬਣਾਉਣ ਲਈ ਕੀਤੇ ਜਾਣ ਵਾਲੇ ਕਾਰਜਾਂ ਅਤੇ ਬੂਥ ਵਾਈਜ਼ ਤਿਆਰ ਕੀਤੇ ਗਏ ਪਲਾਨ ਦੀ ਜਾਣਕਾਰੀ ਲਈ। ਉਨਾਂ ਚੋਣ ਅਧਿਕਾਰੀਆਂ  ਨੂੰ ਨਾਗਰਿਕਾਂ ਨੂੰ ਵੋਟ ਬਣਾਉਣ ਅਤੇ ਵੋਟਾਂ ਦੌਰਾਨ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਨਵੇਂ ਢੰਗਾਂ ਨਾਲ ਵਿਸ਼ੇਸ ਉਪਰਾਲੇ ਵਿੱਢਣ ਲਈ ਕਿਹਾ ਤਾਂ ਜੋ ਨੋਜਵਾਨਾਂ ਨੂੰ ਵੋਟਾਂ ਬਣਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨਾਂ ਚੋਣ ਅਧਿਕਾਰੀਆਂ ਨੂੰ ਬੂਥ ਏਰੀਏ ਤੇ ਬੂਥ ਵਾਈਜ਼ ਸਵੀਪ ਗਤੀਵਿਧੀਆਂ ’ਤੇ ਫੋਕਸ ਕਰਨ ਲਈ ਕਿਹਾ ਤਾਂ ਜੋ ਵੋਟਰ, ਵੋਟ ਦੀ ਮਹੱਤਤਾ ਤੋਂ ਜਾਣੂ ਹੋ ਸਕਣ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵੋਟ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਦਿਵਿਆਂਗ ਵੋਟਰਾਂ, ਥਰਡ ਜੈਂਡਰ ਅਤੇ ਐਨ.ਆਰ.ਆਈਜ਼ ਦੀ ਵੋਟਾਂ ਬਣਾਉਣ ਪ੍ਰਤੀ ਵੀ ਪੂਰਾ ਜੋਰ ਦਿੱਤਾ ਜਾਵੇ। ਉਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ 80 ਸਾਲ ਦੇ ਵੋਟਰਾਂ ਨੂੰ ਇਸ ਵਾਰ ਘਰ ਬੈਠੇ ਹੀ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਉਹ ਵੋਟ ਦੇ ਅਧਿਕਾਰ ਤੋਂ ਵਾਂਝੇ ਨਾ ਰਹਿ ਸਕਣ।

ਡਾ. ਰਾਜੂ ਨੇ ਸਾਰੇ ਪੋਲਿੰਗ ਬੂਥਾਂ ਵਿੱਚ ਰੈਂਪ, ਪਾਣੀ ਦੀ ਸਹੂਲਤ, ਪਖਾਨੇ ਦੀ ਉਪਲੱਬਧਤਾ ਆਦਿ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਵੀ ਜਾਰੀ ਕੀਤੀ। ਇਸ ਮੌਕੇ ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਸਬੰਧੀ ਯੋਜਨਾਬੱਧ ਕਦਮ ਉਠਾਉਣ ਲਈ ਕਿਹਾ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਮੁੱਖ ਚੋਣ ਅਫਸਰ ਪੰਜਾਬ  ਨੂੰ ਭਰੋਸਾ ਦਿਵਾਇਆ ਕਿ ਮਾਣਯੋਗ ਭਾਰਤ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ  ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।

Spread the love