ਬਰਨਾਲਾ, 13 ਸਤੰਬਰ :-
ਡਾ. ਵਰਿੰਦਰ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵਜੋੋਂ ਅਹੁਦਾ ਸੰਭਾਲਿਆ ਹੈ। ਚਾਰਜ ਸੰਭਾਲਣ ਉਪਰੰਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਹਾ ਕਿ ਕਿਸਾਨ ਹਿੱਤਾਂ ਲਈ ਯਤਨ ਕਰਨਾ ਉਨਾਂ ਦਾ ਮੁੱਢਲਾ ਕੰਮ ਹੋੋਵੇਗਾ। ਜ਼ਿਲੇ ਵਿੱਚ ਖੇਤੀਬਾੜੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਘੱਟ ਖਰਚ ਕਰਕੇ ਵੱਧ ਆਮਦਨ ਪ੍ਰ੍ਰਾਪਤ ਕਰਨ ਸਬੰਧੀ ਉਪਰਾਲੇ ਕੀਤੇ ਜਾਣਗੇ ਤੇ ਕੁਆਲਿਟੀ ਕੰਟਰੋੋਲ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਤਾਂ ਜੋੋ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਇਨਪੁਟਸ ਮੁਹਈਆ ਕਰਵਾਏ ਜਾ ਸਕਣ। ਇਸ ਤੋੋਂ ਇਲਾਵਾ ਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣਾ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋੋ ਕਿਸਾਨਾਂ ਦੀ ਬਿਹਤਰੀ ਲਈ ਕੰਮ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਵੀ ਪਰਾਲੀ ਦਾ ਵਾਤਾਵਰਣ ਪੱਖੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ।