ਪਾਰਦਰਸ਼ੀ ਢੰਗ ਨਾਲ ਪਟਾਖਾ ਵਪਾਰੀਆਂ ਦੇ ਡਰਾਅ ਕੱਢੇ ਗਏ-ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਅਕਤੂਬਰ 2021
ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਰੂਹੀ ਦੁੱਗ ਅੰਮ੍ਰਿਤਸਰ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ। ਇਸ ਮੌਕੇ ਟੀ.ਬੈਨਿਕ ਐਸ.ਡੀ.ਐਮ. ਅੰਮ੍ਰਿਤਸਰ 1, ਸ: ਪੀ.ਐਸ. ਭੰਡਾਲ ਡੀ.ਸੀ.ਪੀ. ਲਾਅ ਐਂਡ ਆਰਡਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਖਾ ਵਪਾਰੀ ਹਾਜ਼ਰ ਸਨ।
ਹੋਰ ਪੜ੍ਹੋ :-ਲੁਧਿਆਣਾ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਨ ਦੀ ਰਾਹ ’ਤੇ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਰੂਹੀ ਦੁੱਗ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵੱਲੋਂ 1006 ਬਿਨੈਪੱਤਰ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਰਫ 10 ਡਰਾਅ ਕੱਢੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸਟਾਲਾਂ ਦੇ ਲਾਇਸੰਸ ਵਧੀਕ ਡਿਪਟੀ ਕਮਿਸ਼ਨਰ ਆਫ ਪੁਲਿਸ ਦੇ ਦਫ਼ਤਰ ਪਾਸੋਂ ਪ੍ਰਾਪਤ ਹੋਣਗੇ ਅਤੇ ਇਹ ਲਾਇਸੰਸ ਧਾਰਕ ਸੋਮਵਾਰ ਤੋਂ ਆਪਣੇ ਸਟਾਲ ਨਿਊ ਅੰਮ੍ਰਿਤਸਰ ਦੀ ਗਰਾਉਂਡ ਵਿਖੇ ਲਗਾ ਸਕਣਗੇ।
ਸ੍ਰੀਮਤੀ ਦੁੱਗ ਨੇ ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗ੍ਹਾਂ ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।
ਇਸ ਮੌਕੇ ਸ: ਭੰਡਾਲ ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗ੍ਹਾਂ ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਵਲ ਲਾਇਸੰਸ ਧਾਰਕਾਂ ਨੂੰ ਹੀ ਪਟਾਖੇ ਵੇਚਣ ਦੀ ਆਗਿਆ ਹੋਵੇਗੀ ਅਤੇ ਬਗੈਰ ਲਾਇਸੰਸ ਤੋਂ ਪਟਾਖੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕੈਪਸ਼ਨ :-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਰੂਹੀ ਦੁੱਗ ਪਟਾਖਾ ਵਪਾਰੀਆਂ ਦੇ ਡਰਾਅ ਕੱਢਦੇ ਹੋਏ। ਨਾਲ ਨਜ਼ਰ ਆ ਰਹੇ ਹਨ ਪੀ.ਐਸ. ਭੰਡਾਲ