ED ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਤੋਂ ਹੋਈ ਗਿਰਫਤਾਰੀ

ਚੰਡੀਗੜ੍ਹ 11 ਨਵੰਬਰ 2021 : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਚੰਡੀਗੜ੍ਹ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਪਿਛਲੇ ਕਈ ਮਹੀਨਿਆਂ ਤੋਂ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਸਾਬਕਾ ਵਿਧਾਇਕ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਘਰ ਅਤੇ ਪਿੰਡ ਵਾਲੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਛਾਪੇਮਾਰੀ ਕੀਤੀ ਸੀ।

ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ‘ਚ ਈ.ਡੀ. ਵੱਲੋਂ ਇਹ ਕਾਰਵਾਈ ਕੀਤੀ ਗਈ ਸੀ। ਸੁਖਪਾਲ ਖਹਿਰਾ ‘ਤੇ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਈ. ਡੀ. ਵੱਲੋਂ ਛਾਪਾ ਮਾਰਿਆ ਗਿਆ ਸੀ।

ਹੋਰ ਪੜ੍ਹੋ :-ਵਲਰਡ ਸਟਰੋਕ ਡੇ : ਦਿਲ ਦੇ ਰੋਗ ਅਤੇ ਅਤੇ ਕੈਂਸਰ ਤੋਂ ਬਾਅਦ ਬਰੇਨ ਸਟਰੋਕ ਦੇ ਕੇਸਾਂ ਵਿੱਚ ਚਿੰਤਾਜਨਕ ਇਜ਼ਾਫਾ