ਸਿੱਖਿਆ ਖੇਤਰ ਵਿਚ ਪੰਜਾਬ ਬਣੇਗਾ ਮੋਹਰੀ—ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

Amandeep Singh Goldie (1)
ਸਿੱਖਿਆ ਖੇਤਰ ਵਿਚ ਪੰਜਾਬ ਬਣੇਗਾ ਮੋਹਰੀ—ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਫਾਜਿ਼ਲਕਾ 23 ਦਸੰਬਰ 2022

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਹੈ ਕਿ ਸਿੱਖਿਆ ਖੇਤਰ ਵਿਚ ਪੰਜਾਬ ਮੋਹਰੀ ਬਣੇਗਾ ਅਤੇ ਸਾਡੇ ਬੱਚੇ ਸਿੱਖਿਆ ਸਹਾਰੇ ਅੱਗੇ ਵੱਧਣਗੇ। ਉਹ ਪਿੰਡ ਬਜੀਦਪੁਰ ਕੱਟਿਆਂ ਵਾਲੀ ਦੇ ਸਰਕਾਰੀ ਸਕੂਲ ਵਿਚ ਨਵੇਂ ਕਮਰਿਆਂ ਦੇ ਉਦਘਾਟਨ ਤੋਂ ਬਾਅਦ ਸੰਬੋਧਨ ਕਰ ਰਹੇ ਸਨ।

ਹੋਰ ਪੜ੍ਹੋ – ਕੋਲਡ ਵੇਵ  (ਸ਼ੀਤ ਲਹਿਰ)ਤੋਂ ਬਚਾਉ ਸੰਬਧੀ ਐਡਵਾਇਜਰੀ ਜਾਰੀ

ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨੂੰ ਮੁੱਖ ਤਰਜੀਹ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦਾ ਵਿਕਾਸ ਸਿੱਖਿਆ ਦੀ ਨੀਂਹ ਤੇ ਹੀ ਸੰਭਵ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਸੰਵਾਦ ਲਈ 24 ਦਸੰਬਰ ਨੂੰ ਸਮੂਹ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਵੀ ਰੱਖੀ ਗਈ ਹੈ।

ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਵਿਚ ਛੱਪੜ ਦੇ ਨਵੀਨੀਕਰਨ ਦੇ ਪ੍ਰੋਜ਼ੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਕਾਰਜਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ।

Spread the love