ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ

GIRISH DAYALAN
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਜ਼ੀਰਾ ਨਾਲ 4032 ਲਾਭਪਾਤਰੀਆਂ ਦੇ ਖਾਤਿਆਂ ਵਿਚ 4,51,74,585.00 ਰਕਮ ਦੀ ਪ੍ਰਵਾਨਗੀ: ਡਿਪਟੀ ਕਮਿਸ਼ਨਰ
ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ

ਫਿਰੋਜ਼ਪੁਰ 10 ਫਰਵਰੀ 2022

ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ ਤੋਂ 7 ਮਾਰਚ 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

ਹੋਰ ਪੜ੍ਹੋ :-ਸਪੈਸ਼ਲ ਨਾਕੇ ਲਗਾ ਕੇ ਬੁਲਟ ਮੋਟਰ ਸਾਈਕਲਾਂ ਦੀ ਚੈਕਿੰਗ ਕੀਤੀ- 30 ਪਟਾਕਾ ਲਾਈਸੰਸਰ ਕਾਬੂ ਕੀਤੇ

ਉਨਾਂ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

Spread the love