ਚੋਣ ਕਮਿਸ਼ਨ ਵੱਲੋਂ ਤਾਇਨਾਤ ਆਬਜ਼ਰਵਰਾਂ ਵੱਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਥਾਰਿਤ ਮੀਟਿੰਗ

ਚੋਣ ਕਮਿਸ਼ਨ ਵੱਲੋਂ ਤਾਇਨਾਤ ਆਬਜ਼ਰਵਰਾਂ ਵੱਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਥਾਰਿਤ ਮੀਟਿੰਗ
ਚੋਣ ਕਮਿਸ਼ਨ ਵੱਲੋਂ ਤਾਇਨਾਤ ਆਬਜ਼ਰਵਰਾਂ ਵੱਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਥਾਰਿਤ ਮੀਟਿੰਗ

ਉਮੀਦਵਾਰਾਂ ਦੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼

ਸਮੂਹ ਨੋਡਲ ਅਫਸਰਾਂ ਤੇ ਟੀਮਾਂ ਨੂੰ ਮੁਸਤੈਦੀ ਨਾਲ ਕੰਮ ਕਰਨ ਲਈ ਕਿਹਾ

ਬਰਨਾਲਾ, 3 ਫਰਵਰੀ 2022

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਜ਼ਿਲਾ ਬਰਨਾਲਾ ਦੇ 3 ਵਿਧਾਨ ਸਭਾ ਚੋਣ ਹਲਕਿਆਂ ਬਰਨਾਲਾ, ਭਦੌੜ ਤੇ ਮਹਿਲ ਕਲਾਂ ਲਈ ਤਾਇਨਾਤ ਕੀਤੇ ਗਏ 2 ਜਨਰਲ ਅਬਜ਼ਰਵਰਾਂ, 2 ਖ਼ਰਚਾ ਅਬਜ਼ਰਵਰਾਂ ਤੇ 1 ਪੁਲਿਸ ਅਬਜ਼ਰਵਰ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਦੀਆਂ ਤਿਆਰੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਵਿੱਚ 12 ਮਾਰਚ 2022  ਨੂੰ ਲਗਾਈ ਜਾਵੇਗੀ ਨੈਸਨਲ ਲੋਕ ਅਦਾਲਤ

ਇਸ ਮੀਟਿੰਗ ਵਿੱਚ ਜ਼ਿਲਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਅਤੇ ਐਸ.ਐਸ.ਪੀ ਸ੍ਰੀਮਤੀ ਅਲਕਾ ਮੀਨਾ ਦੀ ਹਾਜ਼ਰੀ ’ਚ ਰਿਟਰਨਿੰਗ ਅਫਸਰ ਮਹਿਲ ਕਲਾਂ ਸ੍ਰੀ ਅਮਿਤ ਬੈਂਬੀ, ਰਿਟਰਨਿੰਗ ਅਫਸਰ ਬਰਨਾਲਾ ਸ੍ਰੀ ਵਰਜੀਤ ਵਾਲੀਆ ਤੇ ਰਿਟਰਨਿੰਗ ਅਫਸਰ ਭਦੌੜ ਸ੍ਰੀਮਤੀ ਸਿਮਰਪ੍ਰੀਤ ਕੌਰ ਤੋਂ ਇਲਾਵਾ ਨੋਡਲ ਅਫਸਰਾਂ ਨੇ ਹਿੱਸਾ ਲਿਆ।

ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਸ੍ਰੀ ਹਰੀਕੇਸ਼ ਮੀਨਾ ਅਤੇ ਸ੍ਰੀ ਸੁਰੇਂਦਰ ਕੁਮਾਰ ਮੀਨਾ ਨੇ ਜ਼ਿਲੇ ਵਿੱਚ ਚੋਣ ਪ੍ਰਬੰਧਨ ਯੋਜਨਾ (ਡਿਸਟਿ੍ਰਕਟ ਇਲੈਕਸ਼ਨ ਮੈਨੇਜਮੈਂਟ ਪਲਾਨ) ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨਾਂ ਕਿਹਾ ਕਿ ਸਮੂਹ ਟੀਮਾਂ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨਾਂ ਨੇ ਜ਼ਿਲੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਅਤੇ ਹੁਣ ਤੱਕ ਇਸ ਸਬੰਧ ਵਿੱਚ ਵੱਖ-ਵੱਖ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ। ਜਨਰਲ ਅਬਜ਼ਰਵਰਾਂ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਪ੍ਰਬੰਧਨ, ਟਰਾਂਸਪੋਰਟ ਪ੍ਰਬੰਧਨ, ਸਿੰਗਲ ਵਿੰਡੋ ਪਰਮਿਸ਼ਨ ਸੈਲ, ਚੋਣ ਸਮੱਗਰੀ ਪ੍ਰਬੰਧਨ, ਵੱਖ ਵੱਖ ਨੋਡਲ ਅਧਿਕਾਰੀਆਂ ਤੇ ਟੀਮਾਂ ਦੀ ਸਿਖਲਾਈ, ਸਵੀਪ ਗਤੀਵਿਧੀਆਂ, ਐਮ.ਸੀ.ਐਮ.ਸੀ, ਈ.ਟੀ.ਪੀ.ਬੀ.ਐਸ ਤੇ ਪੋਸਟਲ ਬੈਲਟ ਪੇਪਰਾਂ, ਵੈਬਕਾਸਟਿੰਗ, ਵੀਡੀਓਗ੍ਰਾਫੀ, ਐਫ.ਐਸ.ਟੀ, ਐਸ.ਐਸ.ਟੀ, ਸ਼ਿਕਾਇਤ ਨਿਵਾਰਨ ਸੈਲ ਤੇ ਸੀ ਵਿਜਿਲ, ਐਕਸਾਈਜ਼, ਦਿਵਿਆਂਗ ਵੋਟਰਾਂ ਦੀਆਂ ਸੁਵਿਧਾਵਾਂ, ਵੱਖ-ਵੱਖ ਮੋਬਾਇਲ ਐਪਲੀਕੇਸ਼ਨਾਂ ਦਾ ਜਾਇਜ਼ਾ ਲਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ।

ਇਸ ਦੌਰਾਨ ਖਰਚਾ ਨਿਗਰਾਨਾਂ ਸ੍ਰੀ ਯਸ਼ਵੰਤ ਕੁਮਾਰ ਅਤੇ ਸ੍ਰੀ ਵਿਨੈ ਸ਼ੀਲ ਗੌਤਮ ਨੇ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਟੀਮਾਂ ਨੂੰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਆਜ਼ਾਦ ਉਮੀਦਵਾਰਾਂ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਬੈਂਕਾਂ ਵਿੱਚ ਨਗਦੀ ਦੇ ਸ਼ੱਕੀ ਲੈਣ ਦੇਣ, ਚੋਣ ਸਮੱਗਰੀ ’ਤੇ ਕੀਤੇ ਜਾਣ ਵਾਲੇ ਖ਼ਰਚਿਆਂ, ਵਾਹਨਾਂ ਦੀ ਚੈਕਿੰਗ, ਡਿਜੀਟਲ ਪ੍ਰਣਾਲੀ ਨਾਲ ਨਗਦੀ ਦੇ ਲੈਣ ਦੇਣ ਆਦਿ ’ਤੇ ਵੀ ਨਜ਼ਰ ਰੱਖੀ ਜਾਵੇ। ਉਨਾਂ ਕਿਹਾ ਕਿ 50 ਹਜ਼ਾਰ ਤੋਂ ਵੱਧ ਨਗਦੀ ਆਪਣੇ ਨਾਲ ਲਿਜਾਉਣ ਸਮੇਂ ਲੋੜੀਂਦੇ ਦਸਤਾਵੇਜ਼ ਵਿਅਕਤੀ ਕੋਲ ਹੋਣੇ ਲਾਜ਼ਮੀ ਕੀਤੇ ਗਏ ਹਨ। ਉਨਾਂ ਵੱਲੋਂ ਸਹਾਇਕ ਖਰਚਾ ਅਬਜ਼ਰਵਰਾਂ, ਮਾਈਕਰੋ ਅਬਜ਼ਰਵਰਾਂ ਆਦਿ ਦੀ ਚੋਣਾਂ ਸਬੰਧੀ ਸਿਖਲਾਈ ਸਬੰਧੀ ਜਾਇਜ਼ਾ ਲਿਆ ਗਿਆ।

ਇਸ ਮੌਕੇ ਪੁਲਿਸ ਅਬਜ਼ਰਵਰ ਸ੍ਰੀ ਕੇ. ਜਯਾ ਰਮਨ ਨੇ ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਪੁਲਿਸ ਫੋਰਸ, ਸਟਰੌਂਗ ਰੂਮ ਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ, ਸੀ.ਸੀ.ਟੀ.ਵੀ ਕੈਮਰਿਆਂ, ਵੀਡੀਓਗ੍ਰਾਫੀ ਪ੍ਰਬੰਧਨ, ਸਾਇਬਰ ਸਕਿਓਰਟੀ ਆਦਿ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਜ਼ਿਲਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਸਮੂਹ ਆਬਜ਼ਰਵਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

Spread the love