ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ’ਤੇ ਪਾਬੰਦੀ

SONALI GIRI
ਸਾਉਣੀ ਦੀ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ 6 ਅਪ੍ਰੈਲ ਨੂੰ ਜਾਗਰੂਕ ਕੈਂਪ ਲਗਾਇਆ ਜਾਵੇਗਾ
ਰੂਪਨਗਰ, 9 ਫਰਵਰੀ 2022
ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

ਹੋਰ ਪੜ੍ਹੋ :-ਵੋਟਰ ਜਾਗਰੂਕਤਾ ਸਬਧੀ ਨੁੱਕੜ ਨਾਟਕ ‘ਲੋਕਤੰਤਰ ਦਾ ਤਿਉਹਾਰ’ ਕਰਵਾਇਆ

ਉਨਾਂ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।
Spread the love