ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ: ਜ਼ਿਲਾ ਚੋਣ ਅਫ਼ਸਰ

ਰੂਪਨਗਰ, 23 ਜਨਵਰੀ 2022
ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਂਡੀਡੇਟ’ (ਆਪਣੇ ਉਮੀਦਵਾਰ ਨੂੰ ਜਾਣੋ) ਐਪਲੀਕੇਸ਼ਨ ਜਾਰੀ ਕੀਤੀ ਗਈ ਹੈ।

ਹੋਰ ਪੜ੍ਹੋ :-ਨਾਜਾਇਜ਼ ਸ਼ਰਾਬ ਵੰਡਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਜ਼ਿਲ੍ਹਾ ਚੋਣ ਅਫਸਰ ਗੁਰਦਾਪੁਰ

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਆਪਣੇ ਅਪਰਾਧਿਕ ਪਿਛੋਕੜ ਬਾਰੇ ਨਾਮਜ਼ਦਗੀ ਪੱਤਰ ਵਿੱਚ ਦਰਜ ਕਰਨਾ ਲਾਜ਼ਮੀ ਹੈ।
ਉਨਾਂ ਕਿਹਾ ਕਿ ਡਿਜੀਟਾਈਜੇਸ਼ਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਹਾਂ ਜਾਂ ਨਾਂਹ ਚੈੱਕ ਬੋਕਸ ’ਤੇ ਕਲਿੱਕ ਕਰਨਾ ਹੋਵੇਗਾ ਤੇ ਉਮੀਦਵਾਰ ਵੱਲੋਂ ਨਾਮਜ਼ਦਗੀ ਸਮੇਂ ਜਮਾਂ ਕਰਵਾਇਆ ਦਸਤਾਵੇਜ਼ ਸਕੈਨ ਕਰ ਕੇ ਅਪਲੋਡ ਕਰਨਾ ਹੋਵੇਗਾ।
ਉਨਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲਾ ਦਸਤਾਵੇਜ਼ ਦਰੁਸਤ ਹੈ ਤੇ ਕੋਈ ਵੀ ਨਾਗਰਿਕ ਇਸ ਨੂੰ ‘ਨੋਅ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕਣਗੇ। ਉਨਾਂ ਕਿਹਾ ਕਿ ਇਸ ਐਪਲੀਕੇਸ਼ਨ ਜ਼ਰੀਏ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਲੱਗ ਸਕੇਗਾ ਤੇ ਇਹ ਐਪ ਉਨਾਂ ਨੂੰ ਅਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਵਿਚ ਮਦਦਗਾਰ ਹੋਵੇਗੀ।
Spread the love