ਪਠਾਨਕੋਟ, 18 ਫਰਵਰੀ 2022
20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।
ਹੋਰ ਪੜ੍ਹੋ :-ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਪਿੰਡਾਂ ਦੇ ਕਾਨੂੰਨ ਹੱਥਾਂ ‘ਚ ਲੈਣ ਲਈ ਮਜ਼ਬੂਰ ਹੋਏ ਲੋਕ: ਹਰਪਾਲ ਸਿੰਘ ਚੀਮਾ
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨਪੀਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸਨ ਦਸਤਾਵੇਜ, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਿਡ ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ.ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਅਬਿਲਟੀ ਆਈਡੀ (ਯੂਡੀਆਈਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਇਸ ਤਰ੍ਹਾਂ ਕੁੱਲ 12 ਦਸਤਾਵੇਜ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਐਪਿਕ ਦੇ ਮਾਮਲੇ ਵਿੱਚ ਕਲੈਰੀਕਲ ਤਰੁਟੀਆਂ, ਸਪੈਲਿੰਗ ਸਬੰਧੀ ਗਲਤੀਆਂ ਆਦਿ ਨੂੰ ਨਜਰਅੰਦਾਜ ਕੀਤਾ ਜਾਣਾ ਚਾਹੀਦਾ ਹੈ ਬਸਰਤੇ ਐਪਿਕ ਦੁਆਰਾ ਵੋਟਰ ਦੀ ਪਛਾਣ ਸਥਾਪਿਤ ਕੀਤੀ ਜਾ ਸਕੇ। ਜੇਕਰ ਕਿਸੇ ਵੋਟਰ ਕੋਲ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟ੍ਰੇਸਨ ਅਫਸਰ ਦੁਆਰਾ ਜਾਰੀ ਕੀਤਾ ਗਿਆ ਐਪਿਕ ਹੈ, ਤਾਂ ਉਹ ਵੀ ਪਛਾਣ ਲਈ ਵੀ ਸਵੀਕਾਰ ਕੀਤਾ ਜਾਵੇਗਾ, ਬਸਰਤੇ ਉਸ ਵੋਟਰ ਦਾ ਨਾਮ ਉਸ ਪੋਲਿੰਗ ਸਟੇਸਨ ਨਾਲ ਸਬੰਧਤ ਵੋਟਰ ਸੂਚੀ ਵਿੱਚ ਦਰਜ ਹੋਵੇ ਜਿੱਥੇ ਵੋਟਰ ਵੋਟ ਪਾਉਣਾ ਚਾਹੁੰਦਾ ਹੈ। ਜੇਕਰ ਵੋਟ ਪਾਉਣ ਲਈ ਬਣਾਏ ਸਬੂਤ ਤੇ ਵੋਟਰ ਦੀ ਫੋਟੋ ਆਦਿ ਦਾ ਮੇਲ ਨਾ ਹੁੰਦਾ ਹੋਵੇ ਤਾਂ ਵੋਟਰ ਨੂੰ ਆਪਣੀ ਪਛਾਣ ਸਥਾਪਤ ਕਰਨ ਲਈ ਪਛਾਣ ਪੱਤਰ ਦੀ ਵਿਕਲਪਕ ਸੂਚੀ ਵਿੱਚੋਂ ਕੋਈ ਵੀ ਹੋਰ ਵਿਕਲਪਕ ਫੋਟੋ ਦਸਤਾਵੇਜ ਪੇਸ ਕਰਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਵਿਦੇਸੀ ਵੋਟਰ ਜੋ ਭਾਰਤੀ ਪਾਸਪੋਰਟ ਵਿੱਚ ਦਰਜ ਵੇਰਵਿਆਂ ਦੇ ਅਧਾਰ ਤੇ,ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 20 ਤਹਿਤ ਵੋਟਰ ਸੂਚੀ ਵਿੱਚ ਰਜਿਸਟਰਡ ਹਨ, ਦੀ ਪਛਾਣ ਸਿਰਫ ਉਹਨਾਂ ਦੇ ਅਸਲ ਪਾਸਪੋਰਟ ਦੇ ਅਧਾਰ ’ਤੇ ਕੀਤੀ ਜਾਵੇਗੀ ਅਤੇ ਪੋਲਿੰਗ ਸਟੇਸਨ ਵਿਖੇ ਵੋਟ ਪਾਉਣ ਲਈ ਉਨ੍ਹਾਂ ਵਲੋਂ ਪੇਸ ਕੀਤਾ ਕੋਈ ਹੋਰ ਪਛਾਣ ਦਸਤਾਵੇਜ ਸਵੀਕਾਰ ਨਹੀਂ ਕੀਤਾ ਜਾਵੇਗਾ।