ਫਾਜ਼ਿਲਕਾ, 18 ਜਨਵਰੀ:
ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਦੱਸਿਆ ਕਿ ਹੈ ਕਿ ਪੰਜਾਬ ਵਿਚ ਹੁਣ ਵਿਧਾਨ ਸਭਾ ਚੋਣਾਂ ਲਈ ਮਤਦਾਨ 20 ਫਰਵਰੀ ਨੂੰ ਹੋਵੇਗਾ। ਪਹਿਲਾਂ ਇਹ ਮਤਦਾਨ 14 ਫਰਵਰੀ ਨੂੰ ਹੋਣਾ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਉਨਾਂ ਨੇ ਦੱਸਿਆ ਕਿ ਨਵੇਂ ਸਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸਨ ਜਾਰੀ ਹੋਵੇਗਾ ਤੇ ਨਾਮਜਦਗੀਆਂ ਦੀ ਪ੍ਰ�ਿਆ ਸ਼ੁਰੂ ਹੋ ਜਾਵੇਗੀ। ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।