ਫਿਰੋਜ਼ਪੁਰ, 22 ਨਵੰਬਰ 2021
ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼ ਨੇ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਲਈ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਤੇ ਕਾਲਜਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ।
ਹੋਰ ਪੜ੍ਹੋ :-ਡਾ. ਵੇਰਕਾ ਵੱਲੋਂ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀ ਸਥਾਪਤੀ ਲਈ ਹਰ ਸਹਾਇਤਾ ਦੇਣ ਦਾ ਐਲਾਨ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦੇ 62 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ 18 ਕਾਲਜਾਂ ਵਿੱਚ ਈ.ਐਲ.ਸੀ. ਕਲੱਬ ਬਣਾਏ ਗਏ ਹਨ ਤਾਂ ਜੋ ਇਨ੍ਹਾਂ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ ਅਤੇ ਇਕ – ਇਕ ਵੋਟ ਦੀ ਮਹੱਤਤਾ ਨੂੰ ਸਮਝਦੇ ਹੋਏ ਹਰੇਕ ਨੌਜਵਾਨ ਦੀ ਵੋਟ ਬਣਾਈ ਜਾ ਸਕੇ।
ਮੀਟਿੰਗ ਵਿੱਚ ਡੀਈਓ ਰਾਜੀਵ ਛਾਬੜਾ, ਜ਼ਿਲ੍ਹਾ ਕੋਆਰਡੀਨੇਟਰ (ਸਵੀਪ) ਡਾ ਸਤਿੰਦਰ ਸਿੰਘ, ਇਲੈਕਸ਼ਨ ਵਿਭਾਗ ਤੋਂ ਚਮਕੌਰ ਸਿੰਘ ਤੇ ਪਿੱਪਲ ਸਿੰਘ ਤੋਂ ਇਲਾਵਾ ਵੱਖੋ-ਵੱਖ ਸਕੂਲਾਂ ਤੇ ਕਾਲਜਾਂ ਦੇ ਮੁਖੀ ਹਾਜ਼ਰ ਸਨ।