ਚੋਣਾਂ ਨੂੰ ਸ਼ਾਤੀਪੂਰਵਕ ਤਰੀਕੇ ਨਾਲ ਨੇਪਰੇ ਚਾੜਨ ਲਈ ਪੁਲਿਸ ਨਾਲ ਮੁਸਤੈਦ ਹੋਣਗੀਆਂ ਸੁਰੱਖਿਆ ਏਜੰਸੀਆਂ-ਐਸਐਸਪੀ

SSP Narendra Bhargav
ਚੋਣਾਂ ਨੂੰ ਸ਼ਾਤੀਪੂਰਵਕ ਤਰੀਕੇ ਨਾਲ ਨੇਪਰੇ ਚਾੜਨ ਲਈ ਪੁਲਿਸ ਨਾਲ ਮੁਸਤੈਦ ਹੋਣਗੀਆਂ ਸੁਰੱਖਿਆ ਏਜੰਸੀਆਂ-ਐਸਐਸਪੀ
ਜ਼ਿਲ੍ਹਾ ਚੋਣ ਅਫਸਰ ਅਤੇ ਐਸਐਸਪੀ ਨੇ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਫਿਰੋਜ਼ਪੁਰ 2 ਫਰਵਰੀ 2022

ਜ਼ਿਲ੍ਹਾ ਚੋਣ ਅਫਸਰ ਗਿਰੀਸ਼ ਦਿਆਲਨ ਅਤੇ ਐਸਐਸਪੀ ਨਰਿੰਦਰ ਭਾਰਗਵ ਨੇ ਵਿਧਾਨਸਭਾ ਚੋਣਾਂ ਦੌਰਾਨ ਸੁਰੱਖਿਆ ਲਈ ਤੈਨਾਤ ਕੀਤੀਆਂ ਗਈਆਂ ਵੱਖ ਵੱਖ ਸੁਰੱਖਿਆ ਏਜੰਸੀਆਂ ਅਤੇ ਕੰਪਨੀਆਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਐਸਐਸਪੀ ਨਰਿੰਦਰ ਭਾਰਗਵ ਨੇ ਰੱਖਿਆ ਏਜੰਸੀਆਂ ਨੂੰ ਵਿਧਾਨਸਭਾ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਸੁਰੱਖਿਆ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਵਿਧਾਨਸਭਾ ਚੋਣਾਂ ਨੂੰ ਸਫਲਤਲਾ ਪੂਰਵਕ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪੁਲਿਸ ਅਧਿਕਾਰੀ ਹਰ ਤਰ੍ਹਾਂ ਦੀ ਸਹਾਇਤਾ ਲਈ ਤਤਪਰ ਹਨ।

ਹੋਰ ਪੜ੍ਹੋ :-ਚੋਣ ਅਮਲ ਦੀ ਨਿਗਰਾਨੀ ਲਈ ਆਬਜ਼ਰਵਰ ਨਿਯੁਕਤ, ਸੰਪਰਕ ਨੰਬਰ ਜਾਰੀ

ਉਨ੍ਹਾਂ ਕਿਹਾ ਕਿ ਸਾਰੀਆਂ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਵਿਸ਼ੇਸ਼ ਬੈਠਕ ਕਰ ਕੇ ਇੱਕ ਦੂਸਰੇ ਨਾਲ ਇਸ ਢੰਗ ਨਾਲ ਯੋਜਨਾ ਬਣਾਉਣ ਕਿ ਵੋਟਿੰਗ ਕਰਵਾਉਣ ਦੌਰਾਨ ਸੁਰੱਖਿਆ ਪ੍ਰਬੰਧ ਕਰਨ ਦੇ ਵਿਚ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਆਪੋ-ਆਪਣੇ ਕਰਮਚਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਸਾਰੀ ਜਾਣਕਾਰੀ ਇੱਕਠੀ ਕਰ ਲੈਣ ਅਤੇ ਆਪੋ-ਆਪਣੇ ਅਧਿਕਾਰੀਆਂ ਕਰਮਚਾਰੀਆਂ ਨੂੰ ਡਿਊਟੀਆਂ ਸਬੰਧੀ ਜਾਣਕਾਰੀ ਮੁਹੱਈਆ ਕਰਵਾ ਦੇਣ।

ਇਸ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਨੇ ਵੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕੀਤੀ ਅਤੇ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾ ਪ੍ਰਤੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵੱਖ ਵੱਖ ਸੁਰੱਖਿਆ ਏਜੰਸੀਆਂ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

Spread the love