ਇਲੈਕਟ੍ਰੋਨਿਕ ਤੇ ਸ਼ੋਸਲ ਮੀਡੀਆ ਤੇ ਇਸਤਿਹਾਰ ਪਾਉਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਤੇ ਊਮੀਦਵਾਰ ਐਮਸੀਐਮਸੀ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣ-ਵਧੀਕ ਜਿ਼ਲ੍ਹਾ ਚੋਣ ਅਫ਼ਸਰ

Abhijeet Kaplish
5 ਜਾਂ 5 ਤੋਂ ਵੱਧ ਬੰਦਿਆਂ ਦੇ ਇੱਕਠੇ ਹੋਣ ਤੇ ਲਗਾਈ ਰੋਕ
ਜਿ਼ਲ੍ਹਾ ਪ੍ਰੰਬਧਕੀ ਕੰਪਲੈਕਸ, ਫਾਜਿ਼ਲਕਾ ਵਿਖੇ ਐਮਸੀਐਮਸੀ ਸੈਲ ਸਥਾਪਿਤ

ਫਾਜ਼ਿਲਕਾ 17 ਜਨਵਰੀ 2022

ਵਧੀਕ ਜਿ਼ਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜਿ਼ਲਕਾ ਸ੍ਰੀ ਅਭੀਜੀਤ ਕਪਲਿਸ਼ ਆਈਏਐਸ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਆਸੀ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ ਲਈ ਲਾਜਮੀ ਹੈ ਕਿ ਉਹ ਇਲੈਕਟ੍ਰੋਨਿਕ ਤੇ ਸ਼ੋਸਲ ਮੀਡੀਆ ਤੇ ਇਸਤਿਹਾਰ ਪਾਉਣ ਤੋਂ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਅਤੇ ਮਨੋਟਰਿੰਗ ਕਮੇਟੀ (ਐਮਸੀਐਮਸੀ) ਤੋਂ ਪੂਰਵ ਪ੍ਰਵਾਨਗੀ ਲੈਣ। ਇਸ ਲਈ ਐਮਸੀਐਮਸੀ ਸੈਲ, ਕਮਰਾ ਨੰਬਰ 502 , ਚੌਥੀ ਮੰਜਿਲ, ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਫਾਜਿ਼ਲਕਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ :-ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ : ਮਨਜਿੰਦਰ ਸਿੰਘ ਸਿਰਸਾ

ਸ੍ਰੀ ਅਭੀਜੀਤ ਕਪਲਿਸ਼ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਵੱਲੋਂ ਇਲੈਕਟ੍ਰੋਨਿਕ ਮੀਡੀਆ, ਜਿਸ ਵਿਚ ਰੇਡੀਓ, ਟੀ ਵੀ, ਈ-ਪੇਪਰ, ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ (ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ, ਗੂਗਲ, ਯੂਟਿਊਬ ਆਦਿ), ਬਹੁ ਗਿਣਤੀ ਲੋਕਾਂ ਤੱਕ ਕੀਤੇ ਜਾਣ ਵਾਲੇ ਐਸ ਐਮ ਐਸ., ਵਾਇਸ ਮੈਸਜ਼, ਆਦਿ ਸ਼ਾਮਿਲ ਹਨ, ਵਿਚ ਇਸ਼ਤਹਾਰ ਦੇਣ ਲਈ ਐਮ ਸੀ ਐਮ ਸੀ (ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ) ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ । ਕਮੇਟੀ ਇਸ ਦੀ ਜਿੱਥੇ ਸਕਰਪਿਟ ਵੇਖੇਗੀ, ਉਥੇ ਇਸ਼ਤਾਹਰ ਬਨਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ। ਇਸ ਲਈ ਲਿਖਤੀ ਸਕਰਿਪਟ ਦੇ ਨਾਲ-ਨਾਲ ਨਿਰਧਾਰਤ ਅਰਜੀ ਫਾਰਮ ਵਿਚ ਤਿਆਰ ਇਸ਼ਤਿਹਾਰ ਦੀਆਂ 2 ਕਾਪੀਆਂ, ਜੇਕਰ ਆਡੀਓ-ਵੀਡੀਓ ਵੀ ਸ਼ਾਮਿਲ ਹੈ, ਉਹ ਵੀ ਪੂਰੀ ਤਰਾਂ ਤਿਆਰ ਕਰਕੇ ਦਿੱਤਾ ਜਾਵੇ। ਲਿਖਤੀ ਸਕਰਪਿਟ ਉਮੀਦਵਾਰ ਵੱਲੋਂ ਅਟੈਸਟਿਡ ਕੀਤੀ ਹੋਣੀ ਜ਼ਰੂਰੀ ਹੈ। ਉਕਤ ਪ੍ਰਵਾਨਗੀ ਲਈ 2 ਦਿਨ ਤੱਕ ਦਾ ਸਮਾਂ ਲੱਗ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਅਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕਾਰਵਾਈ ਕੀਤੀ ਜਾ ਸਕੇਗੀ।ਇਸੇ ਤਰਾਂ ਚੋਣਾਂ ਵਾਲੇ ਦਿਨ ਅਤੇ ਚੋਣਾਂ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਵੀ ਲੱਗਣ ਵਾਲੇ ਇਸ਼ਤਹਾਰ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ।
ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਭਾਵ ਪੇਡ ਨਿਊਜ਼ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ।

ਪੇਡ ਨਿਊਜ਼ ਦੇ ਕੇਸ ਵਿਚ ਐਮ ਸੀ ਐਮ ਸੀ ਵੱਲੋਂ ਰੀਟਰਨਿੰਗ ਅਧਿਕਾਰੀ ਰਾਹੀਂ ਸਬੰਧਤ ਉਮੀਦਵਾਰ ਨੂੰ ਨੋਟਿਸ ਭੇਜਿਆ ਜਾਵੇਗਾ। ਜੇਕਰ ਉਮੀਦਵਾਰ ਨੇ ਉਸਦਾ ਜਵਾਬ 48 ਘੰਟਿਆਂ ਅੰਦਰ ਨਾ ਦਿੱਤਾ ਤਾਂ ਉਸ ਖਬਰ ਨੂੰ ਪੇਡ ਨਿਊਜ਼ ਮੰਨ ਲਿਆ ਜਾਵੇਗਾ। ਉਮੀਦਵਾਰ ਐਮ ਸੀ ਐਮ ਸੀ ਦੇ ਫੈਸਲੇ ਨੂੰ ਰਾਜ ਪੱਧਰੀ ਐਮ ਸੀ ਐਮ ਸੀ ਕਮੇਟੀ ਵਿਚ ਚੁਣੌਤੀ ਦੇ ਸਕਦਾ ਹੈ, ਜਿੰਨਾ ਕੋਲ ਫੈਸਲੇ ਲਈ 96 ਘੰਟਿਆਂ ਦਾ ਸਮਾਂ ਹੋਵੇਗਾ। ਉਮੀਦਵਾਰ ਸਟੇਟ ਐਮ ਸੀ ਐਮ ਸੀ ਦੇ ਫੈਸਲੇ ਵਿਰੁੱਧ ਚੋਣ ਕਮਿਸ਼ਨ ਆਫ ਇੰਡੀਆ ਕੋਲ 48 ਘੰਟਿਆਂ ਵਿਚ ਅਪੀਲ ਕਰਨ ਦਾ ਹੱਕਦਾਰ ਹੈ।

Spread the love