ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਗਿਆਰਾਂ ਅਹਿਮ ਬਿੱਲਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 10 ਮਾਰਚ
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਹੋਏ ਬਜਟ ਸੈਸ਼ਨ ਦੌਰਾਨ ਗਿਆਰਾਂ ਅਹਿਮ ਬਿੱਲਾਂ ਨੂੰ ਪਾਸ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਚਾਰ ਬਿੱਲ ਪੇਸ਼ ਕੀਤੇ ਗਏ ਜਿਹਨਾਂ ਵਿਚ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨਜ਼) ਸੋਧ ਬਿੱਲ 2021, ਦਿ ਪੰਜਾਬ ਅਪਾਰਟਮੈਂਟ ਆਨਰਸ਼ਿਪ (ਸੋਧ) ਬਿੱਲ, 2021, ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ, ਵਿਕਾਸ (ਸੋਧ) ਬਿੱਲ, 2021 ਅਤੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨਜ਼ (ਸੋਧ) ਬਿੱਲ, 2021 ਸ਼ਾਮਲ ਸਨ ਅਤੇ ਇਹਨਾਂ ਬਿੱਲਾਂ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਪਾਸ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਬਿੱਲ, 2021 ਪੇਸ਼ ਕੀਤਾ ਅਤੇ ਇਸ ਨੂੰ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ।
ਬੁਲਾਰੇ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਐਂਟੀ ਰੈੱਡ ਟੇਪ ਬਿੱਲ, 2021 ਪੇਸ਼ ਕੀਤਾ ਗਿਆ ਅਤੇ ਬਿੱਲ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਬਿੱਲ, 2021 ਅਤੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਬਿੱਲ, 2021 ਨਾਮੀ ਦੋ ਬਿੱਲ ਪੇਸ਼ ਕੀਤੇ ਗਏ ਅਤੇ ਇਹਨਾਂ ਬਿੱਲਾਂ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤਾ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਪੰਜਾਬ ਮੋਟਰ ਵਹੀਕਲਜ਼ ਟੈਕਸੇਸ਼ਨ (ਸੋਧ) ਬਿੱਲ, 2021 ਪੇਸ਼ ਕੀਤਾ ਅਤੇ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕਰ ਦਿੱਤਾ ਗਿਆ।
ਮਾਲ ਮੰਤਰੀ ਸ੍ਰੀ ਗੁਰਪ੍ਰੀਤ ਕਾਂਗੜ ਵੱਲੋਂ ਪੰਜਾਬ ਅਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਬਿੱਲ, 2021 ਪੇਸ਼ ਕੀਤਾ ਗਿਆ ਅਤੇ ਬਿੱਲ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਨਿਯਮ) ਸੋਧ ਬਿੱਲ, 2021 ਪੇਸ਼ ਕੀਤਾ ਗਿਆ ਅਤੇ ਬਿੱਲ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕਰ ਦਿੱਤਾ ਗਿਆ।

Spread the love