ਅੰਮ੍ਰਿਤਸਰ 25 ਅਪ੍ਰੈਲ 2022
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 27 ਅਪ੍ਰੈਲ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਐਕਸਿਸ ਬੈਂਕ, ਐੱਸ.ਬੀ.ਆਈ ਲਾਇਫ਼ ਇੰਸੋਰੈਂਸ, ਡੀ ਮਾਰਟ,ਕਾਮਨ ਸਰਵਿਸ ਸੈਂਟਰ, ਅਤੇ ਦਾ ਆਈਬੈਕਸ ਵਰਲਰ ਵੱਲੋਂ ਭਾਗ ਲਿਆ ਜਾਵੇਗਾ।
ਹੋਰ ਪੜ੍ਹੋ :-ਸਿਵਲ ਸਰਜਨ ਵੱਲੋਂ ਗੈਰ ਸੰਚਾਰੀ ਬੀਮਾਰੀਆਂ ਅਤੇ ਕੋਵਿਡ ਸਬੰਧੀ ਜਾਗਰੂਕਤਾ ਵੈਨ ਰਵਾਨਾ-ਡਾ .ਅਰੋੜਾ
ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ।ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।