ਰੋਜਗਾਰ ਕੈਂਪ ਦੌਰਾਨ ਨੌਜਵਾਨਾਂ ਨੂੰ ਮਿਲੀ ਨੌਕਰੀ

ROZGAR
ਰੋਜਗਾਰ ਕੈਂਪ ਦੌਰਾਨ ਨੌਜਵਾਨਾਂ ਨੂੰ ਮਿਲੀ ਨੌਕਰੀ
ਐਸ.ਏ.ਐਸ. ਨਗਰ 18 ਨਵੰਬਰ 2021
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜਗਾਰ ਯੋਜਨਾ ਤਹਿਤ ਸਥਾਨਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੋੜਵੰਦ ਅਤੇ ਯੋਗ ਨੌਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐਸ ਨੇ ਪ੍ਰਾਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਕੰਪਨੀ ਦੇ ਨੁਮਾਇੰਦੀਆਂ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੌਜਗਾਰ ਮੁਹੱਈਆ ਕਰਵਾਉਣ ਲਈ ਵਾਰਤਾਲਾਪ ਕੀਤੀ। ਇਸ ਵਿੱਚ ਨਾਮੀ ਕੰਪਨੀਆਂ ਦੇ ਨੁਮਾਇੰਦੀਆਂ ਨੇ ਨੌਜਵਾਨਾਂ ਦੀ ਇੰਟਰਵਿਊ ਲਈ। ਇਨ੍ਹਾਂ ਵਿੱਚੋਂ 37 ਨੌਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਬਿਊਰੋ ਦੇ ਡਿਪਟੀ ਸੀ.ਈ.ਓ ਸ਼੍ਰੀ ਮੰਜੇਸ਼ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਪ੍ਰਤੀ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ। ਕੈਂਪ ਦੌਰਾਨ  Agile Herbal ਅਤੇ Axis Bank ਵੱਲੋਂ ਨੌਜਵਾਨਾਂ ਦੀ ਚੌਣ ਕੀਤੀ ਗਈ। ਇਨ੍ਹਾਂ ਨੌਕਰੀਆਂ ਲਈ ਨੌਜਵਾਨਾਂ ਦੀ ਵਿਦਿਅਕ ਯੋਗਤਾ 12ਵੀਂ ਜਾਂ ਗਰੇਜੂਏਸ਼ਨ ਰੱਖੀ ਗਈ ਸੀ। ਇਸ ਮੌਕੇ ਰੋਜਗਾਰ ਅਫਸਰ ਸ਼੍ਰੀ ਹਰਪ੍ਰੀਤ ਸਿੱਧੂ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਡਿਊਟੀ ਪ੍ਰਤੀ ਜਿੰਮੇਵਾਰੀਆਂ ਤੋਂ ਜਾਣੂ ਕਰਵਾਇਆ।
Spread the love