ਫਿਰੋਜ਼ਪੁਰ 26 ਅਪੈ੍ਰਲ 2022
ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ 28 ਅਪ੍ਰੈਲ ਦਿਨ ਵੀਰਵਾਰ ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਭਾਗ ਲੈਣ ਵਾਲੀ ਕੰਪਨੀ ਐੱਲ ਐਂਡ ਟੀ ਫਾਈਨਾਂਸ ਵੱਲੋਂ ਇੰਟਰਵਿਊ ਲਈ ਜਾਵੇਗੀ।
ਹੋਰ ਪੜ੍ਹੋ :-ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਭਗਵੰਤ ਮਾਨ
ਉਨ੍ਹਾਂ ਨੇ ਜਿਲ੍ਹਾ ਫਿਰੋਜਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਸਿਰਫ ਲੜਕੇ ਜਿਨ੍ਹਾਂ ਦੀ ਉਮਰ 21-31 ਸਾਲ, ਵਿਦਿਅਕ ਯੋਗਤਾ: ਬਾਰ੍ਹਵੀਂ/ਗ੍ਰੈਜੂਏਟ ਫਰੈਸ਼ਰ ਅਤੇ ਤਜਰਬੇਕਾਰ ਹੋਣ, ਹਿੱਸਾ ਲੈ ਸਕਦੇ ਹਨ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਹਨਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਨੇ ਦਸਿਆ ਕਿ ਇਹ ਕੈਂਪ ਸਵੇਰੇ 10:30 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।