6 ਨੂੰ ਲੱਗੇਗਾ ਰੋਜ਼ਗਾਰ ਮੇਲਾ

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)
ਵਰਧਮਾਨ ਟੇਕਸਟਾਇਲਸ ਲਿਮਿਟਡ ਵਿਚ ਨੋਕਰੀ ਲਈ ਚਾਹਵਾਨ ਲੜਕੀਆਂ ਲੈ ਸਕਦੀਆਂ ਹਨ ਰੋਜ਼ਗਾਰ ਮੇਲੇ ਵਿੱਚ ਭਾਗ
ਫਿਰੋਜ਼ਪੁਰ 4 ਅਪ੍ਰੈਲ 2022

ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 6 ਅਪ੍ਰੈਲ ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦਿੱਤੀ।

ਹੋਰ ਪੜ੍ਹੋ :-ਸਿਵਲ ਸਰਜਨ ਵਲੋਂ ਡੇਰਾਬੱਸੀ ਤੇ ਢਕੋਲੀ ਦੇ ਹਸਪਤਾਲਾਂ ਦਾ ਦੌਰਾ, ਦਿਤੀਆਂ ਹਦਾਇਤਾਂ

ਉਨ੍ਹਾਂ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਵਰਧਮਾਨ ਟੇਕਸਟਾਇਲਸ ਲਿਮਿਟਡ, ਲੁਧਿਆਣਾ ਕੰਪਨੀ ਹਿੱਸਾ ਲੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਵਿੱਚ ਸਿਰਫ ਲੜਕੀਆਂ ਜਿਨ੍ਹਾਂ ਦੀ ਉਮਰ 18 ਸਾਲ ਤੋਂ 30 ਸਾਲ, ਵਿਦਿਅਕ ਯੋਗਤਾ ਪੰਜਵੀਂ ਤੋਂ ਬਾਰ੍ਹਵੀਂ ਪਾਸ ਫਰੈਸ਼ਰ  ਜਾਂ ਤਜਬਰੇਕਾਰ ਹੋਵੇ, ਉਹ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਹਨਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਇੰਟਰਵਿਊ ਦੇ ਸਕਦੀਆਂ ਹਨ।  ਇਹ ਕੈਂਪ ਸਵੇਰੇ 10:30 ਵਜੇ  ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।

Spread the love