ਇੰਜੀਨੀਅਰ ਸੋਹਣਾ ਅਤੇ ਮੋਹਣਾ ਦੀ ਕੀਤੀ ਮਾਨਾਂਵਾਲਾ ਬਦਲੀ

Sohna and Mohana Engineer
ਇੰਜੀਨੀਅਰ ਸੋਹਣਾ ਅਤੇ ਮੋਹਣਾ ਦੀ ਕੀਤੀ ਮਾਨਾਂਵਾਲਾ ਬਦਲੀ
ਐਸ ਐਸ ਏ ਦੀ ਪੋਸਟ ਉਤੇ ਕੀਤਾ ਤਾਇਨਾਤ

ਅੰਮਿ੍ਤਸਰ, 9 ਮਈ

ਪੀ ਐਸ ਪੀ ਸੀ ਐਲ ਦੇ ਇੰਜੀਨੀਅਰ ਸੋਹਣਾ ਸਿੰਘ ਅਤੇ ਮੋਹਣਾ ਸਿੰਘਜੋ ਕਿ ਇਕ ਧੜ ਨਾਲ ਜੁੜੇ ਹੋਏ ਭਰਾ ਹਨਦੀ ਬਦਲੀ ਬਿਜਲੀ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਉਨ੍ਹਾਂ ਦੀ ਮੰਗ ਉਤੇ ਮਾਨਾਂਵਾਲਾ ਬਿਜਲੀ ਦਫਤਰ ਦੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉਕਤ ਦੋਵਾਂ ਭਰਾਵਾਂ ਨੂੰ ਵਿਸ਼ਵ ਪ੍ਸਿੱਧ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਨੇ ਪੜਾਇਆ ਅਤੇ ਪਾਲਣ ਪੋਸ਼ਣ ਕੀਤਾ ਹੈ।

ਹੋਰ ਪੜ੍ਹੋ :-ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਹੁਨਰਮੰਦ ਬਨਾਉਣ ਲਈ ਉਪਰਾਲੇ ਕਰਾਂਗੇ-ਡਿਪਟੀ ਕਮਿਸ਼ਨਰ

ਉਕਤ ਦੋਵੇਂ ਇਸ ਵੇਲੇ ਪਾਵਰ ਕਾਲੋਨੀਮਜੀਠਾ ਰੋਡ ਅੰਮਿ੍ਤਸਰ ਵਿਖੇ ਆਰ ਟੀ ਐਮ ਦੀ ਪੋਸਟ ਉਤੇ ਤਾਇਨਾਤ ਹਨ ਅਤੇ ਅਜੇ ਵੀ ਪਿੰਗਲਵਾੜਾ ਦੇ ਮਾਨਾਂਵਾਲਾ ਸਥਿਤ ਕੈਂਪਸ ਵਿੱਚ ਰਹਿੰਦੇ ਹਨ। ਅੱਜ ਦੋਵੇਂ ਭਰਾ ਸ੍ਰੀ ਹਰਭਜਨ ਸਿੰਘ ਈ ਟੀ ਓ ਨੂੰ ਉਨ੍ਹਾਂ ਦੀ ਰਿਹਾਇਸ਼ ਉਤੇ ਮਿਲੇ ਅਤੇ ਮਾਨਾਂਵਾਲਾ ਤੋਂ ਮਜੀਠਾ ਰੋਡ ਦਫਤਰ ਦੀ ਦੂਰੀ ਦੱਸਕੇ ਆਉਣ ਜਾਣ ਦੀ ਤਕਲੀਫ਼ ਦਾ ਜਿ਼ਕਰ ਕੀਤਾ।

ਸ੍ਰੀ ਹਰਭਜਨ ਸਿੰਘ ਨੇ ਉਨ੍ਹਾਂ ਦੀ ਜਾਇਜ਼ ਮੰਗ ਸੁਣਦੇ ਹੋਏ ਪਟਿਆਲਾ ਸਥਿਤ ਪੀ ਐਸ ਪੀ ਸੀ ਐਲ ਦੇ ਮੁੱਖ ਦਫ਼ਤਰ ਨਾਲ ਰਾਬਤਾ ਕੀਤਾ ਅਤੇ ਤਰੁੰਤ ਉਕਤ ਦੋਵੇਂ ਭਰਾਵਾਂ ਦੀ ਬਦਲੀ ਮਾਨਾਂਵਾਲਾ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਰ ਟੀ ਐਮ ਤੋਂ ਐਸ ਐਸ ਏ ਲਗਾਉਣ ਦੀ ਹਦਾਇਤ ਵੀ ਕੀਤੀਜਿਸ ਉੱਤੇ ਕਾਰਵਾਈ ਕਰਦੇ ਹੋਏ ਵਿਭਾਗ ਨੇ ਸੋਹਣਾ ਅਤੇ ਮੋਹਣਾ ਦੀ ਬਦਲੀ ਮਾਨਾਂਵਾਲਾ ਬਿਜਲੀ ਦਫਤਰ ਵਿਖੇ ਐਸ ਐਸ ਏ ਵਜੋਂ ਤਾਇਨਾਤ  ਕਰ ਦਿੱਤਾ ਹੈ।

ਸੋਹਣਾ ਅਤੇ ਮੋਹਣਾ ਨੂੰ ਮਿਲਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ ਟੀ ਓ।

 

Spread the love