ਢਕੋਲੀ ਵਿੱਚ ਕੈਮੀਕਲ ਰਿਸਾਵ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ

ਐਸ.ਏ.ਐਸ. ਨਗਰ, 5 ਅਗਸਤ 2021
ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਕੈਮੀਕਲ ਫੈਕਟਰੀ ਵਿੱਚੋਂ ਰਿਸਾਅ ਦੀ ਘਟਨਾ ਦੀ ਤੁਰੰਤ ਜਾਂਚ ਦੇ ਆਦੇਸ਼ ਦਿੱਤੇ ਹਨ ਜਿਸ ਕਾਰਨ ਢਕੌਂਲੀ ਵਿੱਚ ਮੌਸਮੀ ਨਾਲੇ ਦਾ ਪਾਣੀ ਲਾਲ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਿਆਲਨ ਨੇ ਦੱਸਿਆ ਕਿ ਵਾਤਾਵਰਣ ਵਿਭਾਗ ਦੇ ਐਕਸੀਅਨ ਇਸ ਘਟਨਾ ਦੀ ਪੂਰੀ ਜਾਂਚ ਕਰਨਗੇ ਅਤੇ ਕੈਮੀਕਲ ਦੇ ਨਮੂਨੇ ਲਏ ਜਾਣਗੇ ਤਾਂ ਜੋ ਇਸ ਦੇ ਸਰੋਤ ਦਾ ਪਤਾ ਲਗਾਇਆ ਜਾ ਸਕੇ ਅਤੇ ਕਾਰਵਾਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੇ ਤੱਥਾਂ ਤੋਂ ਪਤਾ ਲੱਗਾ ਹੈ ਕਿ ਇਸ ਕੈਮੀਕਲ ਦਾ ਰਿਸਾਅ ਗੁਆਂਢੀ ਸੂਬੇ ਦੀ ਫੈਕਟਰੀ ਤੋਂ ਹੋਇਆ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਕੈਮੀਕਲ ਦੇ ਅਸਲ ਸਰੋਤ ਦਾ ਪਤਾ ਲਗਾਉਣ ਲਈ ਇਸ ਸਥਾਨ ‘ਤੇ ਪਹਿਲਾਂ ਹੀ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।