ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਕੀਤੇ ਮੁਲਤਵੀ: ਵਿਜੈ ਇੰਦਰ ਸਿੰਗਲਾ

Punjab School Education Minister Mr. Vijay Inder Singla
ਚੰਡੀਗੜ, 19 ਮਾਰਚ:
ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ 2021 ਤੱਕ ਸਿੱਖਿਆ ਸੰਸਥਾਵਾਂ ਨੂੰ ਬੰਦ ਰੱਖਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੂਰੀ ਤਰਾਂ ਸੰਜੀਦਾ ਹੈ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੋਂ ਪਹਿਲਾਂ ਪੇਪਰਾਂ ਦੀ ਡੇਟਸ਼ੀਟ ਅਤੇ ਪੇਪਰ ਲੈਣ ਦਾ ਤਰੀਕਾ (ਮੋਡ) ਮੁੜ ਜਾਰੀ ਕਰ ਦਿੱਤਾ ਜਾਵੇਗਾ।
Spread the love