
ਖਰਚਾ ਨਿਗਰਾਨ ਨੇ ਐਫ.ਐਸ.ਟੀ., ਵੀ.ਐਸ.ਟੀ., ਐਸ.ਐਸ.ਟੀ., ਵੀਡੀਓ ਵਿਊਇੰਗ ਟੀਮਾਂ, ਲੇਖਾ ਟੀਮਾਂ ਅਤੇ ਐਮ.ਸੀ.ਐਮ.ਸੀ. ਨਾਲ ਕੀਤੀ ਮੀਟਿੰਗ
ਉਮੀਦਵਾਰਾਂ ਦੇ ਖ਼ਰਚੇ ਦੀ ਨਿਗਰਾਨੀ ਸਬੰਧੀ ਨਿਗਰਾਨ ਟੀਮਾਂ ਵੱਲੋਂ ਕੀਤੇ ਗਏ ਕੰਮਾਂ ਦੀ ਕੀਤੀ ਸਮੀਖਿਆ
ਫਿਰੋਜ਼ਪੁਰ, 1 ਫਰਵਰੀ 2022
ਚੋਣ ਖਰਚਾ ਨਿਗਰਾਨ ਜੀ. ਅਰਵਿੰਦ ਭਗਵਾਨਰਾਓ, ਆਈ.ਆਰ.ਐਸ. ਨੇ ਜ਼ਿਲ੍ਹੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਦੀ ਨਿਗਰਾਨੀ ਲਈ ਗਠਿਤ ਟੀਮਾਂ, ਐਫ.ਐਸ.ਟੀ., ਵੀ.ਐਸ.ਟੀ., ਐਸ.ਐਸ.ਟੀ., ਵੀਡੀਓ ਵਿਊਇੰਗ ਟੀਮਾਂ, ਲੇਖਾਂ ਟੀਮਾਂ ਅਤੇ ਐਮ.ਸੀ.ਐਮ.ਸੀ. ਨਾਲ ਮੀਟਿੰਗ ਕੀਤੀ।
ਹੋਰ ਪੜ੍ਹੋ :-ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ
ਚੋਣ ਖਰਚਾ ਨਿਗਰਾਨ ਨੇ ਸਮੀਖਿਆ ਮੀਟਿੰਗ ਦੌਰਾਨ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਣ ਲਈ ਗਠਿਤ ਕੀਤੀਆਂ ਸਮੂਹ ਟੀਮਾਂ ਅਤੇ ਸੈੱਲਾਂ ਤੋਂ ਉਨ੍ਹਾਂ ਦੁਆਰਾ ਹੁਣ ਤੱਕ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਸਮੂਹ ਟੀਮਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਨਿਗਰਾਨ ਅਧਿਕਾਰੀ ਨੇ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖਰਚਿਆਂ ‘ਤੇ ਨਜ਼ਰ ਰੱਖਣ ਲਈ ਬਣਾਏ ਵੱਖ-ਵੱਖ ਸੈੱਲ ਅਤੇ ਕਮੇਟੀਆਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਚੋਣਾਂ ਨੂੰ ਸੁਤੰਤਰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿਗਰਾਨ ਟੀਮਾਂ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਸਮੂਹ ਟੀਮਾਂ ਨੂੰ ਆਪਣੀ ਡਿਊਟੀ ਪੂਰੀ ਨਿਸ਼ਠਾ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ।
ਗੌਰਤਲਬ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਸੈੱਲ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ, ਸੀ-ਵਿਜਿਲ ਮੋਨੀਟਰਿੰਗ ਸੈੱਲ ਅਤੇ ਹੋਰ ਗਠਿਤ ਕੀਤੇ ਗਈਆਂ ਹਨ ਅਤੇ ਇਨ੍ਹਾਂ ਸੈੱਲਾਂ ਤੇ ਕਮੇਟੀਆਂ ਦੇ ਮੈਂਬਰਾਂ ਨੂੰ ਸਿਖਲਾਈ ਵੀ ਦੇ ਦਿੱਤੀ ਗਈ ਹੈ। ਉਮੀਦਵਾਰਾਂ ਵੱਲੋਂ ਕੀਤੇ ਗਏ ਖਰਚੇ ‘ਤੇ ਨਜ਼ਰ ਰੱਖਣ ਲਈ ਵੱਖ-ਵੱਖ ਟੀਮਾਂ ਨੂੰ ਫੀਲਡ ਵਿੱਚ ਤਾਇਨਾਤ ਕੀਤਾ ਗਿਆ ਹੈ, ਜਿਸ ਵਿੱਚ ਐਫ.ਐਸ.ਟੀ., ਵੀ.ਐਸ.ਟੀ., ਐਸ.ਐਸ.ਟੀ., ਵੀਡੀਓ ਵਿਊਇੰਗ ਟੀਮਾਂ, ਲੇਖਾ ਟੀਮਾਂ ਅਤੇ ਸਹਾਇਕ ਖਰਚਾ ਨਿਗਰਾਨ ਸ਼ਾਮਲ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਗੁਜਰਾਲ, ਪੀਸੀਐਸ ਅਧਿਕਾਰੀ ਰਿਸ਼ਭ ਬਾਂਸਲ ਤੋਂ ਇਲਾਵਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਵੱਖੋ-ਵੱਖ ਸੈੱਲਾਂ ਅਤੇ ਕਮੇਟੀਆਂ ਦੇ ਨੋਡਲ ਅਫ਼ਸਰ ਹਾਜ਼ਰ ਸਨ।