ਫਤਹਿਗੜ੍ਹ ਸਾਹਿਬ 11 ਜਨਵਰੀ 2022
ਝੂਠੇ ਵਾਅਦੇ ਤੇ ਲਾਰੇ ਲਾ ਕੇ ਸੱਤਾ ਵਿਚ ਆਈ ਕਾਂਗਰਸ ਪਾਰਟੀ ਨੂੰ ਇਸ ਵਾਰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ ਕਿਉਂਕਿ ਕਾਂਗਰਸ ਪਾਰਟੀ ਪੰਜਾਬ ਭਰ ਵਿੱਚ ਆਪਣਾ ਪੂਰਾ ਜਨ ਆਧਾਰ ਗਵਾ ਚੁੱਕੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਪਿੰਡ ਬਾਗੜੀਆਂ ਵਿਖੇ ਗੁਰਮੀਤ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਹੋਰ ਪੜ੍ਹੋ :-ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ
ਜਥੇਦਾਰ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦਾ ਇਕ ਇਕ ਨਿਵਾਸੀ ਕਾਂਗਰਸ ਸਰਕਾਰ ਨੂੰ ਚਲਦਾ ਕਰਨ ਲਈ ਵਿਧਾਨ ਸਭਾ ਚੋਣਾਂ ਨੂੰ ਉਡੀਕ ਰਿਹਾ ਹੈ ਤਾਂ ਕਿ ਉਹ ਕਾਂਗਰਸ ਪਾਰਟੀ ਨੂੰ ਆਪਣੇ ਕੀਤੇ ਵਾਅਦਿਆਂ ਤੋਂ ਜਾਣੂ ਕਰਵਾ ਕੇ ਸਵਾਲ ਪੁੱਛ ਸਕਣ ਕੇ ਪੰਜਾਬ ਦੀ ਜਨਤਾ ਲਈ ਉਨ੍ਹਾਂ ਨੇ ਕੀ ਕੀ ਜਨਤਾ ਨੂੰ ਸੁਵਿਧਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕੀਤੇ ਜਾ ਰਹੇ ਦੌਰਿਆਂ ਦੌਰਾਨ ਪੂਰਾ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਪੰਜਾਬ ਵਿੱਚ ਆ ਕੇ ਵੱਡੇ ਵੱਡੇ ਵਾਅਦੇ ਕਰ ਰਹੀ ਹੈ ਪ੍ਰੰਤੂ ਉਹ ਪੰਜਾਬ ਦੀਆਂ ਕਿਸੇ ਵੀ ਆਸਾਂ ਉਮੀਦਾਂ ਤੇ ਖਰਾ ਨਹੀਂ ਉਤਰ ਸਕੇਗੀ, ਕਿਉਂਕਿ ਜੋ ਜੋ ਦਾਅਵੇ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਹਨ ਉਹ ਵੀ ਮਹਿਜ਼ ਇਕ ਜਨਤਾ ਨੂੰ ਭਰਮਾਉਣ ਵਾਲੇ ਹੀ ਹਨ । ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਜਿਸ ਨੇ ਪੰਜਾਬ ਦੀ ਜਨਤਾ ਨੂੰ ਹਰ ਪੱਖ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਸਨ ਤੇ ਅੱਜ ਵੀ ਪੰਜਾਬ ਦੀ ਜਨਤਾ ਸ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੂੰ ਯਾਦ ਕਰਦੀ ਹੈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਮਨਮੋਹਨ ਸਿੰਘ ਮੁਕਾਰੋਪੁਰ, ਦਿਲਬਾਗ ਸਿੰਘ ਬਾਘਾ, ਇੰਦਰ ਸਿੰਘ, ਪ੍ਰਭਜੋਤ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਮਨਦੀਪ ਸਿੰਘ, ਖੁਸ਼ਦੀਪ ਸਿੰਘ, ਪਵਨਦੀਪ ਸਿੰਘ, ਹਰਵਿੰਦਰ ਸਿੰਘ, ਗੁਰਕੀਰਤ ਸਿੰਘ, ਜਗਦੀਸ਼ ਸਿੰਘ, ਹਰਨੇਕ ਸਿੰਘ, ਅਵਤਾਰ ਸਿੰਘ, ਗੁਰਤੇਜ ਸਿੰਘ, ਰਸ਼ਪਾਲ ਸਿੰਘ, ਹਰਮਿੰਦਰ ਸਿੰਘ, ਅਰਵਿੰਦਰ ਸਿੰਘ ਸਮੂਹ ਨਗਰ ਨਿਵਾਸੀ ਹਾਜਰ ਸਨ ।