ਫਾਜ਼ਿਲਕਾ, 11 ਅਕਤੂਬਰ 2021
ਵਾਤਾਵਰਣ ਨੂੰ ਸ਼ੁੱਧ ਤੇ ਬਿਮਾਰੀਆਂ ਮੁਕਤ ਰੱਖਣ ਲਈ ਕਿਸਾਨਾਂ ਵੀਰਾਂ ਨੂੰ ਜਾਗਰੂਕਤਾ ਕੈਂਪਾਂ ਰਾਹੀਂ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਬਬੀਤਾ ਕਲੇਰ ਨੇ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਜਮੀਨ ਵਿਚ ਹੀ ਰਲਾਉਣਾ ਚਾਹੀਦਾ ਹੈ ਜਿਸ ਨਾਲ ਜਮੀਨ ਦੀ ਉਪਜਾਉ ਸ਼ਕਤੀ ਤਾਂ ਕਾਇਮ ਰਹਿੰਦੀ ਹੈ ਉਥੇ ਜਮੀਨ ਦੇ ਮਿਤਰ ਕੀੜੇ ਵੀ ਬਚੇ ਰਹਿੰਦੇ ਹਨ।
ਹੋਰ ਪੜ੍ਹੋ :-ਪਾਰਸ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਸਮਰਪਿਤ ਸਿਹਤ ਸੰਭਾਲ ਗਰੁੱਪ ‘ਹੌਂਸਲਾ’ ਦੀ ਸ਼ੁਰੂਆਤ
ਪਿੰਡ ਚੱਕ ਪੰਨੀ ਵਾਲਾ ਦਾ ਰਹਿਣ ਵਾਲਾ ਸਤਵੰਤ ਸਿੰਘ ਆਪਣਾ ਤਜ਼ਰਬਾ ਸਾਂਝਾ ਕਰਦਾ ਹੋਇਆ ਆਖਦਾ ਹੈ ਕਿ ਉਸ ਵੱਲੋਂ ਪਿਛਲੇ 5-6 ਸਾਲਾਂ ਤੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ। ਉਹ ਦੱਸਦਾ ਹੈ ਕਿ ਉਹ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਸ਼ ਕੀਤੇ ਖੇਤੀਬਾੜੀ ਸੰਦਾਂ ਰਾਹੀਂ ਖੇਤ ਵਿਚ ਵਾਹ ਰਿਹਾ ਹਾਂ। ਉਹ ਦੱਸਦਾ ਹੈ ਕਿ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਮੁਤਾਬਕ ਹੀ ਫਸਲ `ਤੇ ਕੀਟਨਾਸ਼ਕਾਂ ਦੀ ਵਰਤੋਂ ਕਰਦਾ ਹੈ।
ਸਤਵੰਤ ਸਿੰਘ ਦੱਸਦਾ ਹੈ ਕਿ ਉਹ 7 ਏਕੜ ਰਕਬੇ ਵਿਚ ਝੋਨੇ ਅਤੇ ਬਾਸਮਤੀ ਦੀ ਖੇਤੀ ਕਰਦਾ ਹੈ।ਉਹ ਫਸਲ ਦੀ ਪਰਾਲੀ ਨੂੰ ਰੋਟਾਵੇਟਰ ਅਤੇ ਸੁਪਰ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹਾਂ। ਇਸ ਕਰਕੇ ਉਸਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਈ। ਉਹ ਦੱਸਦਾ ਹੈ ਕਿ ਬਿਨਾਂ ਅੱਗ ਲਗਾਏ ਗਏ ਫਸਲ ਦਾ ਝਾੜ 2 ਤੋਂ 3 ਕੁਇੰਟਲ ਵੱਧ ਹੋਇਆ ਹੈ ਜਿਸ ਨਾਲ ਖੇਤ ਦੀ ਜਮੀਨ ਦੀ ਉਪਜ਼ਾਉ ਸ਼ਕਤੀ ਵੀ ਵਧੀ ਹੈ ਅਤੇ ਖਾਦਾਂ ਦਾ ਖਰਚਾ ਵੀ ਘਟਿਆ ਹੈ। ਉਸਨੇ ਦੱਸਿਆ ਕਿ ਖੇਤ ਵਿਚ ਕਣਕ ਦੀ ਬਿਜਾਈ ਦੌਰਾਨ ਨਦੀਨਾਂ ਦੀ ਸਮੱਸਿਆ ਵੀ ਘੱਟ ਆਈ।
ਉਹ ਆਖਦਾ ਹੈ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪਾਂ ਤੋਂ ਬਹੁਤ ਪ੍ਰਭਾਵਿਤ ਹੋਇਆ ਹੈ। ਉਹ ਦਸਦਾ ਹੈ ਕਿ ਉਹ ਵੀ ਪਹਿਲਾਂ ਤੋਂ ਅੱਗ ਲਗਾਉਣ ਦੇ ਚਲੇ ਆ ਰਹੇ ਰੁਝਾਨ ਦੇ ਚੱਲਦਿਆਂ ਪਰਾਲੀ ਨੂੰ ਅੱਗ ਲਗਾਉਂਦਾ ਸੀ ਪਰ ਕੈਂਪਾਂ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਉਸਨੇ ਪਰਾਲੀ ਨੂੰ ਅੱਗ ਨਹੀਂ ਲਗਾਈ। ਉਸਦਾ ਕਹਿਣਾ ਹੈ ਕਿ ਜਿਥੇ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਫਸਲ ਦਾ ਝਾੜ ਵੱਧ ਪ੍ਰਾਪਤ ਕਰ ਰਿਹਾ ਹੈ ਉਥੇ ਵਾਤਾਵਰਣ ਨੂੰ ਗੰਦਲਾ ਹੋਣ ਤੋਂ ਬਚਾਉਣ ਵਿਚ ਵੀ ਯੋਗਦਾਨ ਪਾ ਰਿਹਾ ਹਾਂ।ਉਹ ਹੋਰਨਾਂ ਕਿਸਾਨਾਂ ਭਰਾਵਾਂ ਨੂੰ ਅਪੀਲ ਕਰਦਾ ਹੈ ਕਿ ਸਾਰੇ ਕਿਸਾਨ ਭਰਾ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਨੂੰ ਬਚਾਉਣ।