ਅੰਮ੍ਰਿਤਸਰ 8 ਨਵੰਬਰ 2021
ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਸ਼੍ਰੀ ਜਤਿੰਦਰ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਿਲ੍ਹਾ ਅੰਮ੍ਰਿਤਸਰ ਵੱਲੋਂ 11 ਨਵੰਬਰ 2021 ਦਿਨ ਵੀਰਵਾਰ ਨੂੰ ਸ਼ਹੀਦ ਮੇਵਾ ਸਿੰਘ ਸਟੇਡੀਅਮ, ਲੋਪੋਕੇ ਬਲਾਕ ਚੌਗਾਵਾਂ ਜਿਲ੍ਹਾ ਅੰਮ੍ਰਿਤਸਰ ਵਿਖੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਇਹ ਕਿਸਾਨ ਕੈਂਪ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 3:00 ਵਜੇ ਤੱਕ ਚੱਲੇਗਾ। ਇਸ ਕੈਂਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਵੱਖ-ਵੱਖ ਵਿਭਾਗਾਂ ਤੋਂ ਖੇਤੀ ਸਾਇੰਸਦਾਨ/ਮਾਹਿਰ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਤੇ ਨਵੀਆਂ ਖੇਤੀ ਵਿਕਾਸ ਤਕਨੀਕਾਂ ਸਬੰਧੀ ਜਾਣਕਾਰੀ ਦੇਣਗੇ। ਇਸ ਕਿਸਾਨ ਮੇਲੇ ਦੌਰਾਨ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਕੈਂਪ ਵਿੱਚ ਭਾਗ ਲੈਣ ਪਹੁੰਚੇ ਕਿਸਾਨਾਂ ਲਈ ਵਿਭਾਗ ਵੱਲੋਂ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕਿਸਾਨ ਮੇਲੇ ਵਿੱਚ ਵਧ-ਚੜ ਕੇ ਹਿੱਸਾ ਲਿਆ ਜਾਵੇ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕੀਤੀ ਜਾਵੇ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ, ਸੈਲਫ ਹੈਲਪ ਗੁਰੱਪਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆ।
ਕੈਪਸ਼ਨ: ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਜਤਿੰਦਰ ਸਿੰਘ ਗਿੱਲ ਕਿਸਾਨ ਸਿਖਲਾਈ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ।