ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ
ਜਾਗਰੂਕਤਾ ਕੈਂਪਾਂ ਦਾ ਲਾਹਾ ਲੈਣ ਕਿਸਾਨ: ਮੁੱਖ ਖੇਤੀਬਾੜੀ ਅਫਸਰ
ਬਰਨਾਲਾ, 21 ਅਪ੍ਰੈਲ 2022
ਡਿਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਦੇ ਦਿਸ਼ਾਂ ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਇਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਨਵੀਨਤਮ ਤਕਨੀਕਾਂ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-ਗ਼ੈਰ-ਸੰਚਾਰੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਵੈਨ ਰਵਾਨਾ
ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਠੱਲ ਪਾਉਣ ਲਈ ਪਾਣੀ ਸੰਭਾਲ ਵਾਲੀਆਂ ਖੇਤੀ ਤਕਨੀਕਾਂ ਵਿਕਸਿਤ ਕਰਨ ਦੀ ਜ਼ਰੂਰਤ ਹੈ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ, ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਖੇਤੀ ਮਜ਼ਦੂਰਾਂ ਦੀ ਆ ਰਹੀ ਕਿੱਲਤ ਨੂੰ ਹੱਲ ਕਰਦੀ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਲਈ ਝੋਨੇ ਦੀ ਬਿਜਾਈ ਪਨੀਰੀ ਲਗਾ ਕੇ ਬੀਜਣ ਦੀ ਬਜਾਏ ਝੋਨੇ ਦੀ ਸਿੱਧੀ ਬਿਜਾਈ ਜਾਂ ਫਿਰ ਵੱਟਾਂ ’ਤੇ ਝੋਨਾ ਲਗਾ ਕੇ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਵੀਰ ਚੰਦ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀਆਂ ਨਵੀਨਤਮ ਤਕਨੀਕਾਂ ਨਾਲ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਮੁਹਿੰਮ ਵਿੱਡੀ ਗਈ ਹੈ, ਜਿਸ ਤਹਿਤ ਅਨਾਜ ਮੰਡੀ ਬਰਨਾਲਾ ਤੇ ਬਲਾਕਾਂ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਿਸਾਨਾਂ ਨੂੰ ਐਲਈਡੀਜ਼ ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੀਆਂ ਤਕਨੀਕਾਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਤੇ ਵੱਟਾਂ ’ਤੇ ਝੋਨਾ ਲਗਾਉਣ ਦੀ ਤਕਨੀਕ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕਰਦੀ ਹੋਈ ਖੇਤੀਬਾੜੀ ਵਿਭਾਗ ਦੀ ਟੀਮ।