ਪਿੰਡ ਦਰਾਜ ਵਿਚ ਲਾਇਆ ਸਿਖਲਾਈ ਕੈਂਪ
ਸਹਿਣਾ/ਬਰਨਾਲਾ, 7 ਅਕਤੂਬਰ 2021
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ ਦੀਆਂ ਹਦਾਇਤਾਂ ਤਹਿਤ ਸੀਆਰਐਮ ਸਕੀਮ ਅਧੀਨ ਫਸਲੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਦੇ ਉਚਿਤ ਪ੍ਰਬੰਧਨ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਬਲਾਕ ਸਹਿਣਾ ਦੇ ਪਿੰਡ ਦਰਾਜ ਵਿਖੇ ਲਾਇਆ ਗਿਆ।
ਹੋਰ ਪੜ੍ਹੋ :-ਵਿਧਾਇਕ ਅੰਗਦ ਸਿੰਘ ਨੇ ਫਾਂਬੜਾ ਸੁਸਾਇਟੀ ਨਾਲ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ 72.68 ਲੱਖ ਦੇ ਚੈੱਕ
ਇਸ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਦੀਆਂ ਬੇਲਰ ਦੀ ਸਹਾਇਤਾ ਨਾਲ ਗੱਠਾਂ ਬਣਾਈਆਂ ਜਾਣ ਜਾਂ ਫਿਰ ਸੁਪਰ ਸੀਡਰ ਜਾਂ ਹੈਪੀ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਖੜੀ ਪਰਾਲੀ ਵਿੱਚ ਕੀਤੀ ਜਾ ਸਕਦੀ ਹੈ। ਇਸ ਮੌਕੇ ਮਾਹਿਰ ਡਾ. ਸੁਖਦੀਪ ਸਿੰਘ ਨੇ ਨਰਮੇ ਦੀ ਗੁਲਾਬੀ ਸੁੰਡੀ ਬਾਰੇ ਜਾਣਕਾਰੀ ਦਿੱਤੀ। ਨਵਜੀਤ ਸਿੰਘ ਏਡੀਓ ਨੇ ਅਪੀਲ ਕੀਤੀ ਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਈ ਜਾਵੇ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਦੀਪਕ ਕੁਮਾਰ ਸਹਾਇਕ ਤਕਨਾਲੋਜੀ ਮੈਨੇਜਰ ਤੇ ਹਰਜੀਤ ਸਿੰਘ ਸੈਕਟਰੀ ਕੋਆਪਰੇਟਿਵ ਸੁਸਾਇਟੀ ਵੱਲੋਂ ਵੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਪਸ਼ੂ ਪਾਲਣ ਵਿਭਾਗ ਤੋਂ ਡਾ. ਕਿ੍ਰਸ਼ਨ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤੇ ਡਾ. ਕਮਲਜੀਤ ਸਿੰਘ ਹਾਜ਼ਰ ਹੋਏ। ਇਸ ਮੌਕੇ ਕਿਸਾਨ ਗੁਰਮੇਲ ਸਿੰਘ, ਲਖਵਿੰਦਰ ਸਿੰਘ, ਤਿ੍ਰਲੋਚਨ ਸਿੰਘ ਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।