ਅਧਿਕਾਰੀ ਫੀਲਡ ਵਿਚ ਖੁਦ ਜਾ ਕੇ ਵਿਕਾਸ ਪ੍ਰੋਜੈਕਟਾਂ ਦਾ ਜਾਇਜਾ ਲੈਣ, ਬਣਦਾ ਲਾਹਾ ਲੋਕਾਂ ਤੱਕ ਪਹੁੰਚਾਉਣ
ਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਕੀਤੀ ਸਮੀਖਿਆ ਬੈਠਕ
ਫਾਜ਼ਿਲਕਾ, 14 ਦਸੰਬਰ 2022
ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਸ: ਫੌਜਾ ਸਿੰਘ ਸਰਾਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੰਮਕਾਜ ਦੀ ਸਮੀਖਿਆ ਦੌਰਾਨ ਬੈਠਕ ਕਰਦਿਆਂ ਆਖਿਆ ਕਿ ਸਰਕਾਰੀ ਮੁਲਾਜਮ ਨੇਕ ਨੀਤੀ ਨਾਲ ਲੋਕਾਂ ਦੇ ਸੇਵਕ ਬਣਕੇ ਕੰਮ ਕਰਨ ਅਤੇ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਤੋਂ ਵਾਂਝਾ ਨਾ ਰਖਿਆ ਜਾਵੇ।ਇਸ ਤੋਂ ਪਹਿਲਾਂ ਜਿ਼ਲ੍ਹੇ ਵਿਚ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ, ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੇ ਨਾਲ ਕੈਬਨਿਟ ਮੰਤਰੀ ਸ: ਫੌਜਾ ਸਿੰਘ ਨੂੰ ਜੀ ਆਇਆ ਨੂੰ ਆਖਿਆ।
ਹੋਰ ਪੜ੍ਹੋ – ਸਿਹਤ ਵਿਭਾਗ ਵੱਲੋਂ ਪਿੰਡ ਗਹਿਲ ‘ਚ ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਦਾ ਜਾਂਚ ਕੈਂਪ ਅੱਜ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚ ਕਰਕੇ ਸਰਕਾਰੀ ਸਹੂਲਤਾਂ ਦਾ ਲਾਹਾ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਖਜਲ-ਖੁਆਰੀ ਹੋਵੇ ਇਹ ਬਰਦਾਸ਼ਤ ਨਹੀਂ ਹੋਵੇਗਾ।ਕੈਬਨਿਟ ਮੰਤਰੀ ਸ: ਫੌਜਾ ਸਿੰਘ ਨੇ ਕਿਹਾ ਕਿ ਭ੍ਰਸ਼ਾਟਾਚਾਰ ਦੇ ਖਾਤਮੇ ਲਈ ਪੰਜਾਬ ਸਰਕਾਰ ਵਚਨਬਧ ਹੈ ਤੇ ਕਿਸੇ ਵੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਪ੍ਰੋਜੈਕਟਾਂ ਨੂੰ ਕਰਨ ਲਈ ਸਰਕਾਰ ਵੱਲੋਂ ਜੋ ਗ੍ਰਾਂਟਾਂ ਆਉਂਦੀਆਂ ਹਨ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਤੇ ਹੀ ਖਰਚ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਚਨਾ ਦੇ ਅਧਿਕਾਰ ਐਕਟ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਚਨਾ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਇਹ ਲੋਕਾਂ ਦੇ ਹਿਤ ਲਈ ਬਣਾਇਆ ਗਿਆ ਐਕਟ ਹੈ ਜਿਸ ਨਾਲ ਲੋਕ ਮਾਪਦੰਡਾਂ ਅਨੁਸਾਰ ਸਰਕਾਰੀ ਦਫਤਰਾਂ ਤੋਂ ਜਾਣਕਾਰੀ ਹਾਸਲ ਕਰ ਸਕਦੇ ਹਨ ਤੇ ਤੈਅ ਸਮੇਂ ਅੰਦਰ ਜਾਣਕਾਰੀ ਮੁਹੱਈਆ ਕਰਵਾਉਣਾ ਹਰੇਕ ਦਫਤਰ ਦਾ ਨੈਤਿਕ ਫਰਜ ਬਣਦਾ ਹੈ। ਉਨ੍ਹਾਂ ਬੀ.ਡੀ.ਓਜ ਨੂੰ ਕਿਹਾ ਕਿ ਨਾਜਾਇਜ ਕਬਜੇ ਛੁਡਵਾਉਣ ਦੀ ਗਤੀਵਿਧੀਆਂ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਪੰਚਾਇਤੀ ਜਮੀਨਾਂ ਵਿਖੇ ਵਿਕਾਸ ਦੇ ਹੋਰ ਪ੍ਰੋਜੈਕਟਾਂ ਦੀ ਸਿਰਜਣਾ ਕੀਤੀ ਜਾ ਸਕੇ।
ਉਨ੍ਹਾਂ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਕਿਹਾ ਕਿ ਬਜੁਰਗਾਂ ਨੂੰ ਪੈਨਸ਼ਨ ਲਗਵਾਉਣ ਵਿਚ ਦਿੱਕਤ ਨਾ ਆਵੇ ਇਸ ਤਹਿਤ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣ ਤੇ ਲੋਕਾਂ ਦੇ ਪੈਨਸ਼ਨ ਫਾਰਮ ਭਰ ਕੇ ਉਨ੍ਹਾਂ ਨੂੰ ਸੁਖਾਵੇਂ ਮਾਹੌਲ ਵਿਚ ਪੈਨਸ਼ਨ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਬਣੇ ਪਖਾਣਿਆਂ ਦੀ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਦਾ ਪਖਾਣਾ ਬਣਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਨੂੰ ਵੀ ਹਦਾਇਤ ਕੀਤੀ ਕਿ ਕਿਸੇ ਵੀ ਯੋਗ ਲਾਭਪਾਤਰੀ ਦਾ ਰਾਸ਼ਨ ਕਾਰਡ ਨਾ ਕਟਿਆ ਜਾਵੇ ਅਤੇ ਜਾਇਜ ਲਾਭਪਾਤਰੀਆਂ ਨੂੰ ਹੀ ਆਟਾ ਦਾਲ ਸਕੀਮ ਦਾ ਲਾਹਾ ਹਾਸਲ ਹੋਵੇ। ਉਨ੍ਹਾਂ ਨਗਰ ਕੌਂਸਲਾਂ ਨੂੰ ਵੀ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਸਾਫ-ਸਫਾਈ ਦੀ ਵਿਵਸਥਾ ਨੂੰ ਸੋ ਫੀਸਦੀ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੂਲਿਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਸਮੂਹ ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਵਿਖੇ ਪੰਜਾਬੀ ਭਾਸ਼ਾ ਨੂੰ ਲਿਖਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ ਨੂੰ ਜਿ਼ਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਜਾਣੁ ਕਰਵਾਇਆਂ । ਇਸ ਮੌਕੇ ਉਨ੍ਹਾਂ ਜ਼ਿਲ਼ੇਹ ਅੰਦਰ ਪ੍ਰੋਜੈਕਟ ਕਿਤਾਬ, ਮਿਸ਼ਨ ਆਬਾਦ 30 ਅਤੇ ਮੀਆਂਵਾਕੀ ਤਕਨੀਕ ਨਾਲ ਤਿਆਰ ਕੀਤੇ ਜੰਗਲ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ।ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ, ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਹਲਕਾ ਇੰਚਾਰਜ ਅਬੋਹਰ ਕੁਲਦੀਪ ਕੰਬੋਜ ਵੱਲੋਂ ਆਪਣੇ ਹਲਕੇ ਦੀਆਂ ਸਮੱਸਿਆਵਾ ਸਬੰਧੀ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਜਿਸ ਤੇ ਕੈਬਨਿਟ ਮੰਤਰੀ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ।
ਇਸ ਮੌਕੇ ਏਡੀਸੀ ਵਿਕਾਸ ਸ੍ਰੀ ਸੰਦੀਪ ਕੁਮਾਰ, ਏਡੀਸੀ ਜਨਰਲ ਮੈਡਮ ਮਨਦੀਪ ਕੌਰ, ਐਸ.ਪੀ. ਜੀ.ਐਸ. ਸੰਘਾ, ਐਸਡੀਐਮ ਰਵਿੰਦਰ ਅਰੋੜਾ, ਨੀਕਾਸ ਖੀਚੜ, ਬੇਅੰਤ ਸਿੰਘ ਆਦਿ ਹੋਰ ਅਧਿਕਾਰੀ ਤੇ ਪਤਵੰਤੇ ਸਜਨ ਹਾਜਰ ਸਨ।