ਫਾਜਿ਼ਲਕਾ ਜਿ਼ਲ੍ਹੇ ਵਿਚ ਸ਼ਨੀਵਾਰ ਨੂੰ 7 ਉਮੀਦਵਾਰਾਂ ਨੇ ਨਾਮਜਦਗੀਆਂ ਭਰੀਆ

BABITA KALER
ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਬਣਾਏ ਜਾ ਰਹੇ ਪਾਰਕ `ਚ ਪੌਦੇ ਲਗਾਉਣ ਦੀ ਸ਼ੁਰੂਆਤ
ਪੰਜਾਬ ਵਿਧਾਨ ਸਭਾ ਚੋਣਾਂ 2022

ਫਾਜਿ਼ਲਕਾ 29 ਜਨਵਰੀ 2022

ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਸ਼ਨੀਵਾਰ ਨੂੰ ਜਿ਼ਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 7 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪਰਚੇ ਦਾਖਲ ਕੀਤੇ ਹਨ।

ਹੋਰ ਪੜ੍ਹੋ :-ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 79-ਜਲਾਲਾਬਾਦ ਤੋਂ ਗੁਰਚਰਨ ਸਿੰਘ ਅਤੇ ਪਰਮਜੀਤ ਕੌਰ ਨੇ ਨਾਮਜਦਗੀ ਪਰਚੇ ਦਾਖਿਲ ਕੀਤੇ ਹਨ।

ਵਿਧਾਨ ਸਭਾ ਹਲਕਾ 80 ਫਾਜਿ਼ਲਕਾ ਤੋਂ ਨਰਿੰਦਰ ਸਿੰਘ, ਨਰਿੰਦਰਪਾਲ ਸਿੰਘ ਅਤੇ ਕਰਮਜੀਤ ਸਿੰਘ  ਨੇ ਨਾਮਜਦਗੀਆਂ ਦਾਖਲ ਕੀਤੀਆਂ ਹਨ।

ਵਿਧਾਨ ਸਭਾ ਹਲਕਾ 81 ਅਬੋਹਰ ਤੋਂ ਕੁਲਦੀਪ ਕੁਮਾਰ (2 ਸੈਟ) ਅਤੇ ਪਰਮਜੀਤ ਨੇ ਨਾਮਜਦਗੀਆਂ ਭਰੀਆ ਹਨ।

ਵਿਧਾਨ ਸਭਾ ਹਲਕਾ 82 ਬੱਲੂਆਣਾ ਤੋਂ ਕਿਸੇ ਨੇ ਨਾਮਜਦਗੀ ਨਹੀ ਭਰੀ।

ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ।

Spread the love