19 ਸੇਵਾ ਕੇਂਦਰਾਂ ਰਾਹੀਂ ਤੈਅ ਸਮਾਂ ਹੱਦ ਵਿਚ ਸਰਕਾਰੀ ਸੇਵਾਵਾਂ ਦੇਣ ਵਿਚ ਫਾਜਿ਼ਲਕ਼ਾ ਜਿ਼ਲ੍ਹਾ ਬਣਿਆ ਮੋਹਰੀ

-ਫਾਜਿ਼ਲਕਾ ਜਿ਼ਲ੍ਹੇ ਦੀ ਹੈ ਸਭ ਤੋਂ ਘੱਟ ਪੈਂਡੇਂਸੀ
ਫਾਜਿ਼ਲਕਾ, 18 ਮਈ

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇਜੀ ਨਾਲ ਦੇਣ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਵਿਚ 19 ਸੇਵਾ ਕੇਂਦਰਾਂ ਦੇ ਮਾਰਫ਼ਤ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇਜੀ ਨਾਲ ਅਤੇ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ।ਫਾਜਿ਼ਲਕਾ ਜਿ਼ਲ੍ਹੇ ਦੇ ਸੇਵਾ ਕੇਂਦਰਾਂ ਵਿਚ ਬਕਾਇਆ ਫਾਇਲਾਂ ਦੀ ਗਿਣਤੀ ਸਭ ਤੋਂ ਘੱਟ ਹੈ ਅਤੇ ਲੋਕਾਂ ਦੇ ਕੰਮ ਸਰਕਾਰ ਵੱਲੋਂ ਤੈਅ ਸਮਾਂ ਹੱਦ ਅੰਦਰ ਕੀਤੇ ਜਾ ਰਹੇ ਹਨ।
ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਸਰਕਾਰੀ ਸੇਵਾਵਾਂ ਬਿਹਤਰ ਤਰੀਕੇ ਨਾਲ ਪੁੱਜਦੀਆਂ ਕਰਨ ਦੇ ਨਿਰਣੇ ਅਨੁਸਾਰ ਜਿ਼ਲ੍ਹੇ ਵਿਚ ਸਾਰੇ ਵਿਭਾਗ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਦਫ਼ਤਰਾਂ ਵਿਚ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਵੇ ਅਤੇ ਸੇਵਾ ਕੇਂਦਰ ਤੇ ਜ਼ੋ ਕੋਈ ਵੀ ਸਰਕਾਰੀ ਸੇਵਾ ਲਈ ਅਰਜੀ ਦਿੰਦਾ ਹੈ ਉਸਦਾ ਕੰਮ ਤੈਅ ਸਮੇਂ ਵਿਚ ਹੋ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ ਇਕ ਸਾਲ ਦੇ ਆਂਕੜਿਆਂ ਅਨੁਸਾਰ ਜਿ਼ਲ੍ਹੇ ਵਿਚ ਇਸ ਸਮੇਂ ਦੌਰਾਨ 197354 ਅਰਜੀਆਂ ਸੇਵਾ ਕੇਂਦਰਾਂ ਵਿਖੇ ਵੱਖ ਵੱਖ ਸੇਵਾਵਾਂ ਲੈਣ ਲਈ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਵਿਚੋਂ ਕੇਵਲ 101 ਅਰਜੀਆਂ ਹੀ ਨਿਰਧਾਰਤ ਸਮਾਂਹੱਦ ਤੋਂ ਵੱਧ ਬਕਾਇਆ ਹਨ, ਜ਼ੋ ਕਿ 0.05 ਫੀਸਦੀ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਸਭ ਤੋਂ ਘੱਟ ਬਕਾਇਆ ਅਰਜੀਆਂ ਨਾਲ ਫਾਜਿ਼ਲਕਾ ਜਿ਼ਲ੍ਹਾ ਰਾਜ ਦੇ ਸਾਰੇ 23 ਜਿ਼ਲ੍ਹਿਆਂ ਵਿਚੋਂ ਪਹਿਲੇ ਨੰਬਰ ਤੇ ਹੈ।
ਜਿ਼ਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਸੇਵਾ ਕੇਂਦਰ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿੰਦੇ ਹਨ।ਇਸ ਤੋਂ ਬਿਨ੍ਹਾਂ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲਦੇ ਹਨ। ਇਸ ਲਈ ਲੋਕ ਵੱਖ ਵੱਖ ਸਰਕਾਰੀ ਸੇਵਾਵਾਂ ਲੈਣ ਲਈ ਆਪਣੇ ਨੇੜੇ ਦੇ ਸੇਵਾ ਕੇਂਦਰ ਵਿਖੇ ਰਾਬਤਾ ਕਰ ਸਕਦੇ ਹਨ।

 

ਹੋਰ ਪੜ੍ਹੋ :-  ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ: ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਆਖਿਆ

Spread the love