News Makhani | ਨਿਊਜ਼ ਮਖਣੀ | ਉੱਤਰ ਭਾਰਤ ਦੀਆਂ ਤਾਜ਼ਾ ਖ਼ਬਰਾਂ https://newsmakhani.com/pa ਨਿਊਜ਼ ਮਖਣੀ | ਉੱਤਰ ਭਾਰਤ ਦੀਆਂ ਤਾਜ਼ਾ ਖ਼ਬਰਾਂ ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਯੂਪੀ, ਬਿਹਾਰ, ਜੰਮੂ ਕਸ਼ਮੀਰ ਰਾਜਸਥਾਨ, ਉੱਤਰਾਖੰਡ, ਚੰਡੀਗੜ੍ਹ, ਦਿੱਲੀ ਐਨਸੀਆਰ ਆਦਿ ਸ਼ਾਮਲ ਹਨ Sat, 06 Apr 2024 12:48:33 +0000 pa-IN hourly 1 https://wordpress.org/?v=6.4.3 https://newsmakhani.com/wp-content/uploads/2019/07/cropped-Logo-News-Makhani-Final-New-3-2-32x32.png News Makhani | ਨਿਊਜ਼ ਮਖਣੀ | ਉੱਤਰ ਭਾਰਤ ਦੀਆਂ ਤਾਜ਼ਾ ਖ਼ਬਰਾਂ https://newsmakhani.com/pa 32 32 ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ https://newsmakhani.com/pa/%e0%a8%a1%e0%a8%bf%e0%a8%aa%e0%a8%9f%e0%a9%80-%e0%a8%95%e0%a8%ae%e0%a8%bf%e0%a8%b8%e0%a8%bc%e0%a8%a8%e0%a8%b0-%e0%a8%85%e0%a8%a4%e0%a9%87-%e0%a8%90%e0%a8%b8%e0%a8%90%e0%a8%b8%e0%a8%aa%e0%a9%80/ https://newsmakhani.com/pa/%e0%a8%a1%e0%a8%bf%e0%a8%aa%e0%a8%9f%e0%a9%80-%e0%a8%95%e0%a8%ae%e0%a8%bf%e0%a8%b8%e0%a8%bc%e0%a8%a8%e0%a8%b0-%e0%a8%85%e0%a8%a4%e0%a9%87-%e0%a8%90%e0%a8%b8%e0%a8%90%e0%a8%b8%e0%a8%aa%e0%a9%80/#respond Sat, 06 Apr 2024 12:48:33 +0000 https://newsmakhani.com/?p=198943 ਵੱਧ ਚੜ ਕੇ ਮਤਦਾਨ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ

ਫਾਜ਼ਿਲਕਾ 6 ਅਪ੍ਰੈਲ 2024

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲੇ ਵਿੱਚ ਮਤਦਾਨ ਪ੍ਰਤੀਸ਼ਤ ਨੂੰ ਵੱਧ ਤੋਂ ਵੱਧ ਕਰਨ ਦੇ ਉਦੇਸ਼ ਨਾਲ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਵੱਖ-ਵੱਖ ਪਿੰਡਾਂ ਜਿਵੇਂ ਢਾਣੀ ਹਜ਼ਾਰਾ ਰਾਮ ਸਿੰਘ, ਸੁਖੇਰਾ ਬੋਦਲਾ, ਯੋਧਾ ਭੈਣੀ ਵਿੱਚ ਗਏ ਅਤੇ ਇੱਥੇ ਉਨਾਂ ਨੇ ਲੋਕਾਂ ਨੂੰ ਮਿਲ ਕੇ ਉਹਨਾਂ ਨੂੰ ਵੱਧ ਚੜ ਕੇ ਲੋਕਤੰਤਰ ਦੇ ਤਿਉਹਾਰ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਉਹਨਾਂ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤ 70 ਫੀਸਦੀ ਤੋਂ ਪਾਰ ਕਰਨ ਦਾ ਟੀਚਾ ਰੱਖਿਆ ਗਿਆ ਹੈ ਇਸ ਲਈ ਸਾਰੇ ਵੋਟਰ ਵੱਧ ਚੜ ਕੇ ਚੋਣਾਂ ਵਿੱਚ ਭਾਗ ਲੈਣ। ਉਹਨਾਂ ਨੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਜਰੂਰ ਕਰਨ। ਇਸ ਦੌਰਾਨ ਉਨਾਂ ਨੇ ਪਿੰਡਾਂ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਲੋਕਾਂ ਦੀ ਸੁਰੱਖਿਆ ਸਬੰਧੀ ਪੁਖਤਾ ਇੰਤਜ਼ਾਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਕੀਤੇ ਜਾ ਰਹੇ ਹਨ।

ਉਹਨਾਂ ਨੇ ਪਿੰਡਾਂ ਦੇ ਲੋਕਾਂ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਜੇਕਰ ਕੋਈ ਪਿੰਡਾਂ ਵਿੱਚ ਨਸ਼ੇ ਦੀ ਵਿਕਰੀ ਸਬੰਧੀ ਜਾਂ ਸਰਹੱਦੀ ਪਿੰਡਾਂ ਵਿੱਚ ਡਰੋਨ ਗਤੀਵਿਧੀ ਸਬੰਧੀ ਕੋਈ ਸੂਚਨਾ ਦੇਵੇਗਾ ਤਾਂ ਢੁਕਵੀਂ ਕਾਰਵਾਈ ਕਰਨ ਦੇ ਨਾਲ ਨਾਲ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖੀ ਜਾਵੇਗੀ। ਇਸ ਮੌਕੇ ਉਨਾਂ ਦੇ ਨਾਲ ਬੀਐਸਐਫ ਦੇ ਕਮਾਂਡੈਂਟ ਐਮ ਪ੍ਰਸ਼ਾਦ, ਐਸਪੀ ਸ੍ਰੀ ਰਮਨੀਸ਼ ਚੌਧਰੀ, ਡੀਐਸਪੀ ਡੀ ਰਛਪਾਲ ਸਿੰਘ ਵੀ ਹਾਜ਼ਰ ਸਨ।

]]>
https://newsmakhani.com/pa/%e0%a8%a1%e0%a8%bf%e0%a8%aa%e0%a8%9f%e0%a9%80-%e0%a8%95%e0%a8%ae%e0%a8%bf%e0%a8%b8%e0%a8%bc%e0%a8%a8%e0%a8%b0-%e0%a8%85%e0%a8%a4%e0%a9%87-%e0%a8%90%e0%a8%b8%e0%a8%90%e0%a8%b8%e0%a8%aa%e0%a9%80/feed/ 0
ਸਵੀਪ ਟੀਮ ਵੱਲੋਂ ਚਲਾਈ ਗਈ ਵੋਟ ਸਿਗਨੇਚਰ ਮੁਹਿੰਮ, ਸਰਕਾਰੀ ਕਾਲਜ ਸੁਖਚੈਨ ਵਿਖੇ ਬੱਚਿਆਂ ਵੱਲੋਂ ਪਾਈ ਗਈ ਆਪਣੀ ਹਿਸੇਦਾਰੀ https://newsmakhani.com/pa/%e0%a8%b8%e0%a8%b5%e0%a9%80%e0%a8%aa-%e0%a8%9f%e0%a9%80%e0%a8%ae-%e0%a8%b5%e0%a9%b1%e0%a8%b2%e0%a9%8b%e0%a8%82-%e0%a8%9a%e0%a8%b2%e0%a8%be%e0%a8%88-%e0%a8%97%e0%a8%88-%e0%a8%b5%e0%a9%8b%e0%a8%9f/ https://newsmakhani.com/pa/%e0%a8%b8%e0%a8%b5%e0%a9%80%e0%a8%aa-%e0%a8%9f%e0%a9%80%e0%a8%ae-%e0%a8%b5%e0%a9%b1%e0%a8%b2%e0%a9%8b%e0%a8%82-%e0%a8%9a%e0%a8%b2%e0%a8%be%e0%a8%88-%e0%a8%97%e0%a8%88-%e0%a8%b5%e0%a9%8b%e0%a8%9f/#respond Sat, 06 Apr 2024 12:43:59 +0000 https://newsmakhani.com/?p=198940 ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਵੋਟ ਪਾਉਣ ਦਾ ਲਿਆ ਗਿਆ ਪ੍ਰਣ

ਅਬੋਹਰ 6 ਅਪ੍ਰੈਲ 2024

ਜਿਲਾ ਚੋਣ ਅਫਸਰ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ 2024 ਵਿੱਚ 70 ਫੀਸਦੀ ਤੋਂ ਵੱਧ ਵੋਟ ਪੋਲ ਦੇ ਟੀਚੇ ਦੀ ਪ੍ਰਾਪਤੀ ਲਈ ਸਵੀਪ ਪ੍ਰਜੈਕਟ ਤਹਿਤ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ.ਡੀ.ਸੀ ਵਿਕਾਸ, ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸਰਦਾਰ ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਵੀਪ ਟੀਮ ਦੇ ਇੰਚਾਰਜ ਸਤੀਸ਼ ਮਿਗਲਾਣੀ, ਸਹਾਇਕ ਇੰਚਾਰਜ ਰਜਿੰਦਰ ਪਾਲ ਸਿੰਘ ਬਰਾੜ ਸਟੇਟ ਅਵਾਰਡੀ ਅਤੇ ਸੀਡੀਪੀਓ ਨਵਦੀਪ ਕੌਰ ਅਤੇ ਜੋਤੀ ਕੌਰ ਮੈਡਮ ਵੱਲੋਂ ਪਿੰਡਾਂ ਵਿੱਚ ਪਹੁੰਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬਲੂਆਣਾ ਹਲਕੇ ਵਿਖੇ ਸਵੀਪ ਟੀਮ ਬੋਲੋ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਹੱਕ ਹੈ ਤੇ ਸਾਨੂੰ ਸਾਡੇ ਹਕ ਦੀ ਵਰਤੋਂ ਹਰ ਹੀਲੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚੁਣਨ ਵਿਚ ਸਾਡੀ ਵੋਟ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਵੋਟ ਦੀ ਵਰਤੋਂ ਤਾਂ ਕਰਨੀ ਹੈ ਪਰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ।

ਸਰਕਾਰੀ ਕਾਲਜ ਸੁਖਚੈਨ ਵਿਖੇ ਬੱਚਿਆਂ ਨੂੰ ਈਵੀਐਮ ਮਸ਼ੀਨ ਬਾਰੇ ਅਤੇ ਇਲੈਕਸ਼ਨ ਸੈਲ ਦੇ ਪੂਰੇ ਪ੍ਰੋਸੈਸ ਸਬੰਧੀ ਮੁਕੰਮਲ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ ਸ਼ਪਥ ਗ੍ਰਹਿਣ ਕਰਕੇ ਅਤੇ ਸਿਗਨੇਚਰ ਕਰਵਾ ਕੇ ਬੱਚਿਆਂ ਨੂੰ ਮੋਟੀਵੇਟ ਕੀਤਾ ਗਿਆ। ਇਸ ਸਮੇਂ ਦੌਰਾਨ ਅਸ਼ਵਨੀ ਮੱਕੜ ਅਤੇ ਕਾਲਜ ਦੇ ਪ੍ਰੋਫੈਸਰ ਹਰਜੀਤ ਸਿੰਘ ਗਿੱਲ ਅਤੇ ਰੰਗੀਲਾ ਮੌਜੂਦ ਸਨ।

]]>
https://newsmakhani.com/pa/%e0%a8%b8%e0%a8%b5%e0%a9%80%e0%a8%aa-%e0%a8%9f%e0%a9%80%e0%a8%ae-%e0%a8%b5%e0%a9%b1%e0%a8%b2%e0%a9%8b%e0%a8%82-%e0%a8%9a%e0%a8%b2%e0%a8%be%e0%a8%88-%e0%a8%97%e0%a8%88-%e0%a8%b5%e0%a9%8b%e0%a8%9f/feed/ 0
ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ 25 ਮਈ ਦੀ ਵਿਸ਼ੇਸ਼ ਛੁੱਟੀ https://newsmakhani.com/pa/special-holiday-on-may-25-for-voters-of-haryana-working-in-punjab/ https://newsmakhani.com/pa/special-holiday-on-may-25-for-voters-of-haryana-working-in-punjab/#respond Sat, 06 Apr 2024 12:29:15 +0000 https://newsmakhani.com/?p=198938 ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵੋਟਰ ਨੂੰ ਵੀ ਮਿਲੇਗੀ ਅਦਾਇਗੀਯੋਗ ਛੁੱਟੀ
ਪੰਜਾਬ ਦੇ 6 ਜ਼ਿਲ੍ਹਿਆਂ ‘ਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਵੀ ਛੁੱਟੀ ਦਾ ਐਲਾਨ
ਚੰਡੀਗੜ੍ਹ, 6 ਅਪ੍ਰੈਲ 2024
ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 25-05-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ 25 ਮਈ ਨੂੰ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
]]>
https://newsmakhani.com/pa/special-holiday-on-may-25-for-voters-of-haryana-working-in-punjab/feed/ 0
ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ’ਚ ਫਸਾਉਣ ਲਈ ਪੱਬਾਂ ਭਾਰ :  ਅਕਾਲੀ ਦਲ https://newsmakhani.com/pa/cm-trying-to-implicate-bikram-s-majithia-in-a-false-case-sad/ https://newsmakhani.com/pa/cm-trying-to-implicate-bikram-s-majithia-in-a-false-case-sad/#respond Sat, 06 Apr 2024 11:36:14 +0000 https://newsmakhani.com/?p=198935 ਅਰਸ਼ਦੀਪ ਸਿੰਘ ਕਲੇਰ ਨੇ ਇਸਨੂੰ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਦੁਆਉਣ ਦੀ ਕੋਸ਼ਿਸ਼ ਕਰਾਰ ਦਿੱਤਾ


ਚੰਡੀਗੜ੍ਹ, 6 ਅਪ੍ਰੈਲ 2024

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣਾ ਚਾਹੁੰਦੇ ਹਨ ਤੇ ਉਹਨਾਂ ਮੰਨਿਆ ਹੈ ਕਿ ਉਹ ਪਿਛਲੀ ਕਾਂਗਰਸ ਸਰਕਾਰ ਵੱਲੋਂ ਸਰਦਾਰ ਮਜੀਠੀਆ ਖਿਲਾਫ ਦਰਜ ਕੀਤੇ ਪੁਰਾਣੇ ਝੂਠੇ ਕੇਸ ਦੀ ਫਾਈਲ ਨੂੰ ਮੁੜ ਲਿਖ ਰਹੇ ਹਨ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਦੀ ਇੰਟਰਵਿਊ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ੍ਰੀ ਭਗਵੰਤ ਮਾਨ ਨੇ ਸਰਦਾਰ ਮਜੀਠੀਆ ਖਿਲਾਫ ਦਰਜ ਝੂਠੇ ਨਸ਼ਾ ਕੇਸ ਦੇ ਮੁੱਖ ਜਾਂਚਕਰਤਾ ਦੀ ਜ਼ਿੰਮੇਵਾਰੀ ਆਪ ਸੰਭਾਲ ਲਈ ਹੈ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਕੀਤਾ ਜਾ ਰਿਹਾ ਹੈ ਕਿ ਕਿਉਂਕਿ ਅਕਾਲੀ ਆਗੂ ਨੂੰ ਕੋਰਟ ਤੋਂ ਜ਼ਮਾਨਤ ਮਿਲ ਗਈ ਕਿਉਂਕਿ ਅਕਾਲੀ ਆਗੂ ਨੂੰ ਨਸ਼ਾ ਤਸਕਰੀ ਨਾਲ ਜੋੜਨ ਦਾ ਕੋਈ ਸਬੂਤ ਜਾਂ ਲਿੰਕ ਨਹੀਂ ਹੈ।

ਇਸਨੂੰ ਸਰਦਾਰ ਮਜੀਠੀਆ ਦੇ ਅਕਸ ਨੂੰ ਢਾਹ ਲਾਉਣ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਅਸਫਲਤਾਵਾਂ ਤੋਂ ਧਿਆਨ ਪਾਸੇ ਕਰਨ ਦਾ ਯਤਨ ਕਰਾਰ ਦਿੰਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਆਪ ਸਰਕਾਰ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਵਿਚ ਵਾਰ-ਵਾਰ ਐਸ ਆਈ ਟੀ ਦਾ ਪੁਨਰਗਠਨ ਕਰਨ ਦੇ ਬਾਵਜੂਦ ਕੋਈ ਸਬੂਤ ਇਕੱਠਾ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ  ਇਕ ਪਾਸੇ ਪ੍ਰਵਾਨ ਕਰ ਰਹੇ ਹਨ ਕਿ ਕੇਸ ਜੋ ਪਿਛਲੀ ਕਾਂਗਰਸ ਸਰਕਾਰ ਨੇ ਦਰਜ ਕੀਤਾ, ਉਹ ਝੂਠਾ ਹੈ ਪਰ ਇਸਦੇ ਬਾਵਜੂਦ ਉਹ ਸਿਆਸੀ ਬਦਲਾਖੋਰੀ ਜਾਰੀ ਰੱਖਣਾ ਚਾਹੁੰਦੇ ਹਨ।

ਐਡਵੋਕੇਟ ਕਲੇਰ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਨਸ਼ਾ ਤਸਕਰੀ ਕੇਸ ਵਿਚ ਜਾਂਚ ਵਾਸਤੇ ਐਸ ਆਈ ਟੀ ਦੇ ਮੁਖੀ ਵਾਰ-ਵਾਰ ਬਦਲੇ ਤਾਂ ਜੋ ਅਕਾਲੀ ਆਗੂ ਦੇ ਖਿਲਾਫ ਪਹਿਲਾਂ ਤੋਂ ਤੈਅ ਨਤੀਜਾ ਲਿਆ ਜਾ ਸਕੇ। ਉਹਨਾਂ ਕਿਹਾ ਕਿ ਬਜਾਏ ਅਜਿਹੇ ਕੰਮਾਂ ਵਿਚ ਉਲਝਣ ਦੇ ਮੁੱਖਮੰਤਰੀ  ਭਗਵੰਤ ਮਾਨ ਨੂੰ ਆਪਣਾ ਧਿਆਨ ਸੂਬੇ ਵਿਚ ਕਾਨੂੰਨ  ਵਿਵਸਥਾ ਦੀ ਸਥਿਤੀ ਦਰੁੱਸਤ ਕਰਨ, ਨਸ਼ਾ ਤਸਕਰੀ ਵਿਚ ਹੋਏ ਚੋਖੇ ਵਾਧੇ ਨੂੰ ਨਕੇਲ ਪਾਉਣ ਅਤੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਦੀ ਚੋਣ ਮੁਹਿੰਮਾਂ ਦੀ ਫੰਡਿੰਗ ਰੋਕਣ ਵੱਲ ਲਗਾਉਣਾ ਚਾਹੀਦਾ ਹੈ।

]]>
https://newsmakhani.com/pa/cm-trying-to-implicate-bikram-s-majithia-in-a-false-case-sad/feed/ 0
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ https://newsmakhani.com/pa/sad-alone-can-bring-punjab-on-road-to-development-sukhbir-s-badal/ https://newsmakhani.com/pa/sad-alone-can-bring-punjab-on-road-to-development-sukhbir-s-badal/#respond Fri, 05 Apr 2024 08:12:45 +0000 https://newsmakhani.com/?p=198931 ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ

ਫਤਿਹਗੜ੍ਹ ਸਾਹਿਬ/ਅਮਲੋਹ, 5 ਅਪ੍ਰੈਲ 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ ਜਾ ਸਕਦਾ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਕਰਨ ਤੇ ਤੁਸੀਂ ਆਪ ਵੇਖੋ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਵੀਹ ਸਾਲ ਪਿੱਛੇ ਲੈ ਗਈਆਂ ਹਨ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਦਾਰ ਬਾਦਲ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ, ਨੇ ਕਿਹਾ ਕਿ ਪੰਜਾਬੀ ਫੈਸਲਾ ਕਰਨ ਕਿ ਉਹ ਕਿਸਨੂੰ ਸੱਤਾ ਸੌਂਪਣੀ ਚਾਹੁੰਦੇ ਹਨ। ਇਕ ਖੇਤਰੀ ਪਾਰਟੀ ਜਿਸਦਾ ਤੇਜ਼ ਰਫਤਾਰ ਵਿਕਾਸ ਅਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਵਾਸਤੇ ਚਲਾਉਣ ਦਾ ਰਿਕਾਰਡ ਹੈ ਤੇ ਦੂਜੇ ਪਾਸੇ ਘੁਟਾਲਿਆਂ ਨਾਲ ਭਰਪੂਰ ਕਾਂਗਰਸ ਤੇ ਆਪ ਸਰਕਾਰਾਂ ਹਨ ਜਿਹਨਾਂ ਨੇ ਉਹਨਾਂ ਦਾ ਜੀਵਨ ਨਰਕ ਬਣਾ ਰੱਖਿਆ ਹੈ।

ਫਤਿਹਗੜ੍ਹ ਸਾਹਿਬ ਵਿਚ ਸਰਦਾਰ ਜਗਦੀਪ ਸਿੰਘ ਚੀਮਾ ਅਤੇ ਅਮਲੋਹ ਵਿਚ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ ਯਾਤਰਾ ਵਿਚ ਸ਼ਮੂਲੀਅਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਜਾਣਿਆ ਜਾਂਦਾ ਹੈ ਭਾਵੇਂ ਉਹ ਕਿਸਾਨਾਂ ਲਈ ਮੁਫਤ ਬਿਜਲੀ ਦਾ ਵਾਅਦਾ ਹੋਵੇ, ਬੁਢਾਪਾ ਪੈਨਸ਼ਨ ਸਕੀਮ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਸਾਰੀਆਂ ਹੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਸ਼ੁਰੂ ਕੀਤੀਆਂ।

ਸਰਕਾਰ ਨੇ ਕਿਹਾ ਕਿ ਦੂਜੇ ਪਾਸੇ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੂਬੇ ਵਿਚ ਕੁਝ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਸੂਬੇ ਵਿਚ ਨਸ਼ੇ ਦੇ ਪਸਾਰ ਦੀ ਪ੍ਰਧਾਨਗੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਪੰਜਾਬ ਵਿਰੋਧੀ ਸਰਕਾਰਾਂ ਦੀ ਲੋੜ ਨਹੀਂ ਹੈ ਜੋ ਦਿੱਲੀ ਤੋਂ ਹੁਕਮ ਲੈਂਦੀਆਂ ਹਨ।ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿਕਰਮਜੀਤ ਸਿੰਘ ਖਾਲਸਾ, ਮਨਮੋਹਨ ਸਿੰਘ ਮੁਕਾਰੋਂਪੁਰ, ਸ਼ਰਨਜੀਤ ਸਿੰਘ ਚਨਾਰਥਲ ਤੇ ਅਮਿਤ ਰਾਠੀ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ।

ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ ਦਲ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਨੂੰ ਸਮਝ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਲੋਕ ਵੱਡੀ ਗਿਣਤੀ ਵਿਚ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਕਦੇ ਵੀ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਵਾਸਤੇ ਨਹੀਂ ਡਟਦੀਆਂ ਤੇ ਨਾ ਹੀ ਉਹਨਾਂ ਦੇ ਹੱਲ ਵਾਸਤੇ ਕੰਮ ਕਰਦੀਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬੀਆਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਦਾ ਤਹੱਈਆ ਕੀਤਾ ਹੋਇਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਹਨਾਂ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਉਹ ਕਾਨੂੰਨ  ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ਸੂਬੇ ਵਿਚ ਇੰਡਸਟਰੀ ਦੇ ਹਿਜ਼ਰਤ ਕਰਨ ਦੀ ਪ੍ਰਧਾਨਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਬਾਵਜੂਦ ਆਪ ਸਰਕਾਰ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਗੈਂਗਸਟਰ ਸਭਿਆਚਾਰ ਅਤੇ ਫਿਰੌਤੀਆਂ ਵਿਚ ਵਾਧੇ ਕਾਰਨ ਨਿਵੇਸ਼ ਦਾ ਮਾਹੌਲ ਢਹਿ ਢੇਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਤੋਂ 20 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਪਿਛਲੇ ਦੋ ਸਾਲਾਂ ਵਿਚ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਚਲਾ ਗਿਆ ਹੈ।

ਉਹਨਾਂ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਰੁਕੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰ ਸਭਿਆਚਾਰ ਦੇ ਨਾਲ-ਨਾਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸੂਬੇ ਨੂੰ ਨਿਵੇਸ਼ ਦੀ ਆਕਰਸ਼ਕ ਥਾਂ ਬਣਾ ਕੇ  ਇਥੇ ਉਦਯੋਗ ਲਿਆਵਾਂਗੇ ਤੇ ਨੌਕਰੀਆਂ ਦੇ ਮੌਕੇ ਸਿਰਜਾਂਗੇ।

]]>
https://newsmakhani.com/pa/sad-alone-can-bring-punjab-on-road-to-development-sukhbir-s-badal/feed/ 0
ਬਠਿੰਡਾ ਲੋਕ ਸਭਾ ਹਲਕੇ ਵਿਚ ‘ਆਪ’ ਹੋਈ ਮਜ਼ਬੂਤ ​​ https://newsmakhani.com/pa/aap-got-stronger-in-the-bathinda-lok-sabha-constituency/ https://newsmakhani.com/pa/aap-got-stronger-in-the-bathinda-lok-sabha-constituency/#respond Fri, 05 Apr 2024 08:07:03 +0000 https://newsmakhani.com/?p=198928 ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ!
ਬਠਿੰਡਾ ਦੇ ਕਈ ਸੀਨੀਅਰ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਸੀਐਮ ਮਾਨ, ਕੈਬਨਿਟ ਮੰਤਰੀ ਅਤੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਖੁੱਡੀਆਂ ਨੇ ਸਾਰੇ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ
“ਬਠਿੰਡਾ ਵਿੱਚ ‘ਆਪ’ ਦੀ ਚੜ੍ਹਾਈ: ਸੀਨੀਅਰ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਵੱਡੀ ਲੀਹ ਨੇ ਪਾਰਟੀ ਦੀ ਤਾਕਤ ਨੂੰ ਵਧਾਇਆ; ਜਿੱਤ ਦਾ ਫਰਕ 1.5 ਲੱਖ ਤੋਂ ਵੱਧ ਹੋਣ ਦਾ ਅਨੁਮਾਨ”

ਚੰਡੀਗੜ੍ਹ, 5 ਅਪ੍ਰੈਲ 2024

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਠਿੰਡਾ ਲੋਕ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਸ਼ੁੱਕਰਵਾਰ ਨੂੰ ਇਸ ਸੀਟ ਤੋਂ ਵੱਡੀ ਗਿਣਤੀ ਵਿੱਚ ਸੀਨੀਅਰ ਅਕਾਲੀ ਅਤੇ ਕਾਂਗਰਸੀ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਨੇ ਐਕਸ ਅਕਾਉਂਟ ‘ਤੇ ਲਿਖਿਆ, “ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ ਅਤੇ ਉਨ੍ਹਾਂ ਦੀਆਂ ਜ਼ਿਲ੍ਹਾ ਇਕਾਈਆਂ ਦੇ ਅਹੁਦੇਦਾਰ ਆਪਣੇ ਕੇਡਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।” ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਤੇ ‘ਆਪ’ ਦੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ‘ਆਪ’ ਪਰਿਵਾਰ ਵਿੱਚ ਸਾਰੇ ਆਗੂਆਂ ਦਾ ਸਵਾਗਤ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਨਗਰ ਨਿਗਮ ਬਠਿੰਡਾ ਦੇ ਵਿਰੋਧੀ ਧਿਰ ਦੇ ਆਗੂ, ਬਠਿੰਡਾ ਦੇ ਯੂਥ ਪ੍ਰਧਾਨ ਅਤੇ ਮਾਨਸਾ ਦੇ ਅਬਜ਼ਰਵਰ ਐਮਸੀ ਹਰਪਾਲ ਸਿੰਘ ਢਿੱਲੋਂ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਤੋਂ ਇਲਾਵਾ ਹਰਜਿੰਦਰ ਸਿੰਘ ਛਿੰਦਾ ਐਮ.ਸੀ.ਬਠਿੰਡਾ, ਰਜਿੰਦਰ ਸਿੰਘ ਸਿੱਧੂ ਐਮ.ਸੀ., ਰਣਦੀਪ ਸਿੰਘ ਰਾਣਾ ਐਮ.ਸੀ. ਅਤੇ ਸੀਨੀਅਰ ਯੂਥ ਪ੍ਰਧਾਨ (ਬਠਿੰਡਾ), ਪ੍ਰਗਟ ਸਿੰਘ ਐਮ.ਸੀ., ਵਿਸ਼ਾਲ ਲੰਬਰ ਸਰਕਲ ਪ੍ਰਧਾਨ, ਬਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ (ਬਠਿੰਡਾ), ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਗਰੇਵਾਲ ਅਤੇ ਮਨਪ੍ਰੀਤ ਸਿੰਘ ਗੋਸਲ ਮੀਡੀਆ ਸਲਾਹਕਾਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਅਤੇ ਕਾਂਗਰਸੀ ਵਰਕਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਰਮਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਪੁੱਤਰ ਭੁਪਿੰਦਰ ਸਿੰਘ ਧਾਲੀਵਾਲ ਤੋਂ ਪ੍ਰੇਰਿਤ ਹੋ ਕੇ ਸਾਰੇ ਆਗੂਆਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਰੇ ਆਗੂਆਂ ਦਾ ‘ਆਪ’ ਵਿੱਚ ਸਵਾਗਤ ਹੈ, ਉਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ​​ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਚੋਣਾਂ ਦੌਰਾਨ ਲੋਕਾਂ ਨੂੰ ਵਰਤਦੇ ਹਨ ਤਾਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਦੇ ਹਨ, ਪਰ ‘ਆਪ’ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨਾਲ ਬਠਿੰਡਾ ਲੋਕ ਸਭਾ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ​​ਹੋਈ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਬਠਿੰਡਾ ਤੋਂ ਡੇਢ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਵੱਡੀ ਜਿੱਤ ਦਰਜ ਕਰਨਗੇ।

ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਕਿਹਾ ਕਿ ਉਹ ਇਸ ਲੋਕ ਸਭਾ ਚੋਣ ਵਿੱਚ ਕਿਸੇ ਵੀ ਵਿਰੋਧੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਸ਼ਾਨਦਾਰ ਕੰਮ ਕੀਤੇ ਹਨ ਅਤੇ ਬਠਿੰਡਾ ਦੇ ਲੋਕ ਉਨ੍ਹਾਂ ਦੀ ਰਾਜਨੀਤੀ ਦੇ ਆਧਾਰ ‘ਤੇ ‘ਆਪ’ ਨੂੰ ਵੋਟਾਂ ਪਾਉਣਗੇ।

]]>
https://newsmakhani.com/pa/aap-got-stronger-in-the-bathinda-lok-sabha-constituency/feed/ 0
ਚੋਣ ਮੋਡ ਵਿੱਚ ਮਾਨ : ਅੱਜ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਲੋਕਸਭਾ ਹਲਕੇ ‘ਤੇ ਕੀਤੀ ਚਰਚਾ https://newsmakhani.com/pa/manns-election-mode-anandpur-sahib-and-amritsar-in-focus-today/ https://newsmakhani.com/pa/manns-election-mode-anandpur-sahib-and-amritsar-in-focus-today/#respond Fri, 05 Apr 2024 05:56:17 +0000 https://newsmakhani.com/?p=198919 ਸੀਐਮ ਮਾਨ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ‘ਆਪ’ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਮਾਨ ਨੇ ‘ਆਪ’ ਆਗੂਆਂ ਨੂੰ ਕਿਹਾ- ਦੋਨੇ ਅਹਿਮ ਸੀਟਾਂ ਜਿੱਤਣ ਲਈ ਤਿਆਰ ਰਹੋ, ਸਾਡੇ ਸਕਾਰਾਤਮਕ ਏਜੰਡੇ ਨੂੰ ਲੋਕਾਂ ਵਿਚ ਲੈ ਕੇ ਜਾਓ

ਹੋਰ ਸਿਆਸੀ ਪਾਰਟੀਆਂ ਆਪਣੇ ਚੋਣ ਵਾਅਦਿਆਂ ਨੂੰ ਗਾਰੰਟੀ ਦੱਸ ਰਹੀਆਂ ਹਨ ਪਰ ਹਰ ਕੋਈ ਜਾਣਦਾ ਹੈ ਕਿ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ ਹੀ ਪੂਰੀਆਂ ਹੁੰਦੀਆਂ ਹਨ- ਕੰਗ

ਇਕੱਲੇ ਅੰਮ੍ਰਿਤਸਰ ਦੇ ਲੋਕ ਹੀ ਨਹੀਂ ਬਲਕਿ ਪੂਰਾ ਪੰਜਾਬ ਕਿਸਾਨ ਵਿਰੋਧੀ ਭਾਜਪਾ ਦੇ ਖਿਲਾਫ ਹੈ: ਧਾਲੀਵਾਲ

ਚੰਡੀਗੜ੍ਹ, 5 ਅਪ੍ਰੈਲ 2024

ਸੀਐਮ ਭਗਵੰਤ ਮਾਨ ਪੂਰੀ ਤਰ੍ਹਾਂ ਚੋਣ ਮੋਡ ਵਿੱਚ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ‘ਆਪ’ ਪੰਜਾਬ ਪ੍ਰਧਾਨ ਨੇ ਇਨ੍ਹਾਂ ਹਲਕਿਆਂ ਦੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਈ ਅਤੇ ਉਸ ਫੀਡਬੈਕ ਦੇ ਆਧਾਰ ‘ਤੇ ਚੋਣ ਰਣਨੀਤੀ ‘ਤੇ ਚਰਚਾ ਕੀਤੀ।

ਪਹਿਲੀ ਮੀਟਿੰਗ ਵਿੱਚ ਸੀਐਮ ਮਾਨ ਨੇ ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ, ‘ਆਪ’ ਆਗੂ ਦੀਪਕ ਬਾਲੀ, ਡਿਪਟੀ ਸਪੀਕਰ ਪੰਜਾਬ ਜੈ ਕ੍ਰਿਸ਼ਨ ਸਿੰਘ (ਵਿਧਾਇਕ ਗੜ੍ਹਸ਼ੰਕਰ), ਸੰਤੋਸ਼ ਕਟਾਰੀਆ (ਵਿਧਾਇਕ ਬਲਾਚੌਰ), ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (ਐਮ.ਐਲ.ਏ.ਆਨੰਦਪੁਰ ਸਾਹਿਬ) , ਦਿਨੇਸ਼ ਚੱਢਾ (ਵਿਧਾਇਕ ਰੂਪਨਗਰ), ਡਾ.ਚਰਨਜੀਤ ਸਿੰਘ (ਵਿਧਾਇਕ ਚਮਕੌਰ ਸਾਹਿਬ), ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (ਐਮ.ਐਲ.ਏ. ਖਰੜ) ਅਤੇ ਕੁਲਵੰਤ ਸਿੰਘ (ਐਮ.ਐਲ.ਏ. ਐਸ.ਏ.ਐਸ. ਨਗਰ) ਨਾਲ ਮੁਲਾਕਾਤ ਕੀਤੀ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਅੱਜ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਆਗੂਆਂ ਤੋਂ ਫੀਡਬੈਕ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ।

ਕੰਗ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਿਛਲੇ ਦੋ ਸਾਲਾਂ ਵਿੱਚ ਕਈ ਪੰਜਾਬ ਪੱਖੀ ਅਤੇ ਲੋਕ ਪੱਖੀ ਫੈਸਲੇ ਲਏ ਗਏ ਹਨ। ਪੰਜਾਬ ਦੇ 90% ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਦੇ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ, ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲ ਰਿਹਾ ਹੈ, ਗਰੀਬਾਂ ਲਈ ਮੁਫਤ ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲ ਹਨ, ਜਿੱਥੇ ਸਾਡੇ ਬੱਚੇ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਮਾਫੀਆ ਰਾਜ, ਡਰੱਗ ਮਾਫੀਆ, ਰੇਤ ਮਾਫੀਆ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਹੈ।

ਕੰਗ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਨੂੰ ਆਪਣਾ ਸਕਾਰਾਤਮਕ ਏਜੰਡਾ ਲੋਕਾਂ ਤੱਕ ਪਹੁੰਚਾਉਣ, ਸਾਡੀ ਸਰਕਾਰ ਵੱਲੋਂ ਆਮ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਲਏ ਗਏ ਸਾਰੇ ਫੈਸਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ। ਸਾਡੇ ਉਸਾਰੂ ਏਜੰਡੇ ਨੂੰ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਦੀ ਪਵਿੱਤਰ ਧਰਤੀ ‘ਤੇ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ ਅਤੇ ਆਮ ਆਦਮੀ ਪਾਰਟੀ ਮਾਨ ਸਾਹਿਬ ਦੀ ਅਗਵਾਈ ‘ਚ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਵੱਡੇ ਫਰਕ ਨਾਲ ਜਿੱਤੇਗੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੀਆਂ ਵਿਸ਼ੇਸ਼ ਹਦਾਇਤਾਂ ਹਨ ਕਿ ਜਿਸ ਤਰ੍ਹਾਂ ਪਿਛਲੇ ਦੋ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਨੇ ਲੋਕ ਹਿੱਤਾਂ ਲਈ ਫੈਸਲੇ ਲਏ ਹਨ, ਪਾਰਟੀ ਇਸੇ ਤਰ੍ਹਾਂ ਹੀ ਜਾਰੀ ਰੱਖੇਗੀ ਅਤੇ ਸਾਡੀਆਂ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕਰੇਗੀ। ਕੰਗ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਆਪਣੀਆਂ ਬਹੁਤੀਆਂ ਗਾਰੰਟੀਆਂ ਪਹਿਲਾਂ ਹੀ ਪੂਰੀਆਂ ਕਰ ਚੁੱਕੇ ਹਾਂ ਇਸ ਲਈ ਲੋਕ ਜਾਣਦੇ ਹਨ ਕਿ ਅਸੀਂ ਜੋ ਵਾਅਦਾ ਕਰਦੇ ਹਾਂ, ਉਹ ਪੂਰਾ ਕਰਦੇ ਹਾਂ। ‘ਆਪ’ ਆਗੂ ਨੇ ਕਿਹਾ ਕਿ ਆਨੰਦਪੁਰ ਸਾਹਿਬ ਦੇ ਸਾਰੇ ਮਸਲੇ ਭਾਵੇਂ ਇਸ ਖੇਤਰ ਵਿੱਚ ਸੈਰ-ਸਪਾਟਾ ਹੋਣ ਜਾਂ ਬੁਨਿਆਦੀ ਢਾਂਚਾ ਜਾਂ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਹੋਵੇ, ਦੇਸ਼ ਦੀ ਪਾਰਲੀਮੈਂਟ ਤੱਕ ਪਹੁੰਚਾਇਆ ਜਾਵੇਗਾ।

ਕੰਗ ਨੇ ਕਿਹਾ ਕਿ ਸਾਰੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਦੇ ਨਾਲ-ਨਾਲ ਦੇਸ਼ ‘ਤੇ ਵੀ ਰਾਜ ਕੀਤਾ ਹੈ। ਉਹ ਮੈਨੀਫੈਸਟੋ ਜਾਰੀ ਕਰਦੇ ਹਨ, ਪਹਿਲਾਂ ਉਨ੍ਹਾਂ ਨੂੰ ਚੋਣ ਵਾਅਦੇ ਕਹਿੰਦੇ ਹਨ, ਹੁਣ ਉਨ੍ਹਾਂ ਨੂੰ ਗਾਰੰਟੀ ਕਹਿੰਦੇ ਹਨ ਪਰ ਸਭ ਜਾਣਦੇ ਹਨ ਕਿ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ ਹੀ ਪੂਰੀਆਂ ਹੁੰਦੀਆਂ ਹਨ। ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਜਾਂ ਕਾਂਗਰਸ, ਇਨ੍ਹਾਂ ਵਿੱਚੋਂ ਕਿਸੇ ਦੀ ਵੀ ਪੰਜਾਬ ਦੇ ਲੋਕਾਂ ਵਿੱਚ ਕੋਈ ਸਾਖ ਨਹੀਂ ਹੈ। ਪੰਜਾਬ ਦੇ ਲੋਕ ਇੱਥੇ ਭਾਜਪਾ ਦੀ ਨਫਰਤ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ।

ਉਨ੍ਹਾਂ ਕਿਹਾ ਕਿ ਸਾਡੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੇ 2 ਸਾਲਾਂ ਵਿੱਚ ਬਹੁਤ ਵਧੀਆ ਕੰਮ ਕੀਤੇ ਹਨ। ਮਾਨ ਸਰਕਾਰ ਵੱਲੋਂ 2 ਸਾਲਾਂ ਵਿੱਚ ਕੀਤੇ ਕੰਮਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਸ੍ਰੀ ਆਨੰਦਪੁਰ ਸਾਹਿਬ ਸੀਟ ਹੀ ਨਹੀਂ ਬਲਕਿ ਪੰਜਾਬ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਦੇਣਗੇ। ਸਾਡੀ ਸਰਕਾਰ ਖਣਨ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ਲਗਾਤਾਰ ਕੰਮ ਕਰ ਰਹੀ ਹੈ। ਮਾਨ ਸਰਕਾਰ ਨੇ ਸਾਡੇ ਲੋਕਾਂ ਅਤੇ ਸਾਡੇ ਸੂਬੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਹੈ ਅਤੇ ਨਾ ਹੀ ਭਵਿੱਖ ਵਿੱਚ ਕਦੇ ਵੀ ਕਰੇਗੀ।ਦੂਸਰੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (ਕੈਬਨਿਟ ਮੰਤਰੀ ਅਤੇ ਵਿਧਾਇਕ ਅਜਨਾਲਾ) ਨਾਲ ਮੁਲਾਕਾਤ ਕੀਤੀ।

ਅੰਮ੍ਰਿਤਸਰ ਲੋਕ ਸਭਾ ਸੀਟ ਲਈ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿਧਾਇਕ ਅੰਮ੍ਰਿਤਸਰ ਪੱਛਮੀ (ਐਸ.ਸੀ.) ਜਸਬੀਰ ਸਿੰਘ ਸੰਧੂ, ਵਿਧਾਇਕ ਅੰਮ੍ਰਿਤਸਰ ਕੇਂਦਰੀ ਅਜੇ ਗੁਪਤਾ, ਵਿਧਾਇਕ ਅੰਮ੍ਰਿਤਸਰ ਪੂਰਬੀ ਜੀਵਨ ਜੋਤ ਕੌਰ ਅਤੇ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਝਰਮੌਜੂਦ ਸਨ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਬਦਲਵੇਂ ਢੰਗ ਨਾਲ ਜਿੱਤਦੇ ਸਨ ਪਰ ਹੁਣ ਸਮਾਂ ਬਦਲ ਗਿਆ ਹੈ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈ ਹੈ ਅਤੇ ਅਸੀਂ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਵੀ ਅੰਮ੍ਰਿਤਸਰ ਤੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਬੁਰੀ ਤਰ੍ਹਾਂ ਹਰਾਵਾਂਗੇ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੈਂਬਰ ਪਾਰਲੀਮੈਂਟ ਹੁੰਦਿਆਂ ਕਈ ਵਾਰ ਅੰਮ੍ਰਿਤਸਰ ਸਰਹੱਦ ਨੂੰ ਵਪਾਰ ਲਈ ਖੋਲ੍ਹਣ ਦਾ ਮੁੱਦਾ ਉਠਾਇਆ ਸੀ। ਅਸੀਂ ਇਹ ਵੀ ਚਾਹੁੰਦੇ ਹਾਂ ਕਿ ਸਾਡਾ ਕਾਰੋਬਾਰ ਵਧੇ ਅਤੇ ਸਾਡੀਆਂ ਵਸਤਾਂ ਸਾਰੇ ਏਸ਼ੀਆਈ ਦੇਸ਼ਾਂ ਵਿੱਚ ਵਿਕਣ। ਜਿੱਤਣ ਤੋਂ ਬਾਅਦ ਉਦਯੋਗ ਅਤੇ ਵਪਾਰ ਮੇਰੀ ਤਰਜੀਹ ਹੋਵੇਗੀ। ਡਾ:ਮ ਮਨਮੋਹਨ ਸਿੰਘ ਦੇ ਸਮੇਂ ਅੰਮ੍ਰਿਤਸਰ ਨੂੰ ਅੰਤਰਰਾਸ਼ਟਰੀ ਯੂਨੀਵਰਸਿਟੀ ਮਿਲੀ, ਜਿਸ ਨੂੰ ਬਾਦਲ ਬਠਿੰਡਾ ਲੈ ਗਏ। ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਯੂਨੀਵਰਸਿਟੀ ਲਿਆਉਣਾ ਬਹੁਤ ਜ਼ਰੂਰੀ ਹੈ ਅਤੇ ਅਸੀਂ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਸਟੇਡੀਅਮ ਵੀ ਬਣਾਵਾਂਗੇ।

ਆਪਣੇ ਵਿਰੋਧੀਆਂ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਿਰਫ਼ ਉਨ੍ਹਾਂ ਦੇ ਪਰਿਵਾਰ ਦਾ ਨਾਂ ਖਰਾਬ ਕਰ ਰਿਹਾ ਹੈ। ਅੱਜ ਸੰਧੂ ਸਾਹਬ ਸਾਡੇ ਕਿਸਾਨਾਂ ਦੇ ਕਾਤਲਾਂ ਨਾਲ ਖੜੇ ਹਨ। 3 ਸਾਲ ਵੀ ਨਹੀਂ ਹੋਏ। ਦਿੱਲੀ ਦੀਆਂ ਸਰਹੱਦਾਂ ‘ਤੇ 740 ਕਿਸਾਨ ਸ਼ਹੀਦ ਹੋਏ ਸਨ।

ਉਨ੍ਹਾਂ ਅੱਗੇ ਕਿਹਾ ਕਿ ਸੰਧੂ 10 ਸਾਲ ਅਮਰੀਕਾ ਦੇ ਰਾਜਦੂਤ ਰਹੇ, ਉਹ ਸਭ ਤੋਂ ਵੱਡੇ ਰਾਜਦੂਤ ਸਨ ਅਤੇ ਉਨ੍ਹਾਂ ਕੋਲ ਬਹੁਤ ਸ਼ਕਤੀ ਸੀ। ਉਹ ਹੁਣ ਭਾਜਪਾ ਲਈ ਚੋਣ ਲੜਨ ਲਈ ਆ ਗਏ ਹਨ। ਪਹਿਲਾਂ ਨਵਜੋਤ ਸਿੱਧੂ, ਫਿਰ ਅਰੁਣ ਜੇਤਲੀ, ਫਿਰ ਹਰਦੀਪ ਪੁਰੀ ਅਤੇ ਹੁਣ ਸੰਧੂ ਲਿਆਏ ਹਨ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਗੁਰੂ ਕੀ ਨਗਰੀ ਦੇ ਲੋਕਾਂ ਨੂੰ ਕੁਝ ਸਮਝ ਨਹੀਂ ਆ ਰਿਹਾ। ਇਹ ਲੋਕ ਹਰ ਚੋਣ ਵਿੱਚ ਨਵਾਂ ਉਮੀਦਵਾਰ ਲੈ ਕੇ ਆਉਂਦੇ ਹਨ ਅਤੇ ਨਵੇਂ ਬਹਾਨੇ ਘੜਦੇ ਹਨ। ਨਾ ਤਾਂ ਨਵਜੋਤ ਸਿੱਧੂ, ਅਰੁਣ ਜੇਤਲੀ ਅਤੇ ਹਰਦੀਪ ਪੁਰੀ ਨੇ ਕੁਝ ਕੀਤਾ ਅਤੇ ਨਾ ਹੀ ਤਰਨਜੀਤ ਸਿੰਘ ਸੰਧੂ ਕੁਝ ਕਰਨਗੇ। ਅੰਮ੍ਰਿਤਸਰ ਹੀ ਨਹੀਂ ਪੂਰਾ ਪੰਜਾਬ ਭਾਜਪਾ ਦੇ ਖਿਲਾਫ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਿਰਫ਼ ਉਨ੍ਹਾਂ ਆਗੂਆਂ ਨੂੰ ਹੀ ਵੋਟ ਪਾਉਣਗੇ ਜੋ ਉਨ੍ਹਾਂ ਵਿੱਚ 24×7 ਮੌਜੂਦ ਹੋਣਗੇ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਕਈ ਸੰਕਟਾਂ ‘ਤੇ ਕਾਬੂ ਪਾਇਆ ਹੈ ਅਤੇ ਇਸ ਵਾਰ ਵੀ ਅਸੀਂ ਪੰਜਾਬ ‘ਚ ਸਭ ਤੋਂ ਮਜ਼ਬੂਤ ​​ਫਰੰਟ ਬਣ ਕੇ ਉਭਰਾਂਗੇ ਅਤੇ ਸਾਰੀਆਂ ਸੀਟਾਂ ਵੱਡੇ ਫਰਕ ਨਾਲ ਜਿੱਤਾਂਗੇ | ਉਨ੍ਹਾਂ ਅਖ਼ੀਰ ਵਿੱਚ ਕਿਹਾ ਕਿ ਮਾਨ ਸਾਹਿਬ ਨੇ ਸਾਨੂੰ ਆਪਣੇ ਲੋਕ ਪੱਖੀ ਕੰਮਾਂ ਨੂੰ ਲੋਕਾਂ ਤੱਕ ਲਿਜਾਣ ਅਤੇ ਲੋਕਾਂ ਨਾਲ ਉਨ੍ਹਾਂ ਦੇ ਮੁੱਦਿਆਂ ਬਾਰੇ ਗੱਲ ਕਰਨ ਦੀ ਸਲਾਹ ਵੀ ਦਿੱਤੀ।

]]>
https://newsmakhani.com/pa/manns-election-mode-anandpur-sahib-and-amritsar-in-focus-today/feed/ 0
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ https://newsmakhani.com/pa/spl-dgp-arpit-shukla-calls-for-greater-synergy-between-punjab-police-bsf-central-agencies-to-ensure-free-and-fair-parliamentary-elections/ https://newsmakhani.com/pa/spl-dgp-arpit-shukla-calls-for-greater-synergy-between-punjab-police-bsf-central-agencies-to-ensure-free-and-fair-parliamentary-elections/#respond Thu, 04 Apr 2024 07:33:40 +0000 https://newsmakhani.com/?p=198909 – ਪੰਜਾਬ ਪੁਲਿਸ, ਬੀਐਸਐਫ ਅਤੇ ਐਨਸੀਬੀ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪ੍ਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ
– ਪੁਲਿਸ ਦੀਆਂ ਟੀਮਾਂ 217 ਮਜਬੂਤ ਅੰਤਰ-ਰਾਜੀ ਨਾਕਿਆਂ ’ਤੇ  ਨਸ਼ਾ-ਤਸਕਰਾਂ ਅਤੇ ਅਪਰਾਧੀਆਂ ਉੱਤੇ ਰੱਖ ਰਹੀਆਂ ਹਨ ਤਿੱਖੀ ਨਜ਼ਰ
– ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਹੱਦੀ ਜ਼ਿਲਿ੍ਹਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ ਦੀ ਕੀਤੀ ਅਗਵਾਈ
– ਚੋਣਾਂ ਦੌਰਾਨ ਤਾਇਨਾਤੀ ਲਈ ਪੰਜਾਬ ਪੁਲਿਸ ਵੱਲੋਂ 75 ਫੀਸਦ ਜ਼ਿਲ੍ਹਾ ਪੁਲਿਸ ਅਤੇ 50 ਫੀਸਦ ਹੋਰਨਾਂ ਯੁਨਿਟਾਂ ਦੇ ਪੁਲਿਸ ਬਲ ਦੀ ਤਾਇਨਾਤੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਜਲੰਧਰ/ਚੰਡੀਗੜ੍ਹ, 4 ਅਪ੍ਰੈਲ 2024
ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ  ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ  ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲੜੀ ਨੂੰ ਪੂਰੀ ਤਰ੍ਹਾਂ ਠੱਲਿ੍ਹਆ ਜਾ ਸਕੇ।
ਸਪੈਸ਼ਲ ਡੀਜੀਪੀ ਦੇ ਨਾਲ ਆਈ.ਜੀ. ਫਰੰਟੀਅਰ ਹੈੱਡਕੁਆਰਟਰ, ਬੀ.ਐਸ.ਐਫ. ਜਲੰਧਰ ਡਾ: ਅਤੁਲ ਫੁਲਜ਼ੇਲੇ ਨੇ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਆਗਾਮੀ ਸੰਸਦੀ ਚੋਣਾਂ 2024 ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਲਈ ਪੰਜਾਬ ਪੁਲਿਸ, ਬੀਐਸਐਫ, ਸੀਆਰਪੀਐਫ, ਆਈਟੀਬੀਪੀ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ ਮੀਟਿੰਗ ਕੀਤੀ।  ਮੀਟਿੰਗ ਵਿੱਚ ਜ਼ੋਨਲ ਡਾਇਰੈਕਟਰ ਐਨ.ਸੀ.ਬੀ., ਏਡੀਜੀਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ.) ਐਮ.ਐਫ. ਫਾਰੂਕੀ, ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।
ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਇੱਕਜੁਟਤਾ ਦਾ ਸੱਦਾ ਦਿੰਦੇ ਹੋਏ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਰਹੱਦੀ ਰਾਜ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਦੋਵਾਂ ਫੋਰਸਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਸੁਰੱਖਿਆ ਦੀ ਮੋਹਰਲੀ ਕਤਾਰ ਵਿੱਚ ਤਾਇਨਾਤ ਹੋਣ ਕਰਕੇ ਬੀਐਸਐਫ ਨੂੰ ਅਤਿਵਾਦੀਆਂ, ਦਹਿਸ਼ਤਗਰਦਾਂ ਜਾਂ ਤਸਕਰਾਂ ਵੱਲੋਂ ਤਸਕਰੀ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਵਧੇਰੇ ਚੌਕਸ ਤੇ ਮੁਸਤੈਦ ਰਹਿਣ ਦੀ ਲੋੜ ਹੈ। ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ’ਤੇ ਰਾਤ ਦੀ ਗਸ਼ਤ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਧਾਉਣ ਦੇ ਵੀ ਹੁਕਮ ਦਿੱਤੇ।
ਸਪੈਸ਼ਲ ਡੀਜੀਪੀ ਨੇ ਬੀਐਸਐਫ ਨੂੰ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨ ਅਪਰੇਸ਼ਨਾਂ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਹਨ, ਦਾ ਮੁਕਾਬਲਾ ਕਰਨ ਲਈ ਡਰੋਨ ਡੀਟੈਕਸ਼ਨ ਤਕਨਾਲੋਜੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਗ੍ਰਾਮੀਣ ਪੱਧਰੀ ਸੁਰੱਖਿਆ ਕਮੇਟੀ (ਵੀਐਲਡੀਸੀ) ਦੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਫੀਲਡ ਸਟਾਫ਼ ਅਤੇ ਵੀਐਲਡੀਸੀ ਮੈਂਬਰਾਂ ਨੂੰ ਡਰੋਨਾਂ ਦੀ ਆਵਾਜਾਈ ’ਤੇ ਸਖ਼ਤ ਨਜ਼ਰ ਰੱਖਣ ਲਈ ਜਾਗਰੂਕ ਕਰਨ।ਜਾਣਕਾਰੀ ਅਨੁਸਾਰ 2023 ਵਿੱਚ ਸਰਹੱਦ ’ਤੇ 325 ਡਰੋਨ ਦੇਖੇ ਗਏ, ਜਿਨ੍ਹਾਂ ਵਿੱਚੋਂ 118 ਡਰੋਨ ਸਫ਼ਲਤਾਪੂਰਵਕ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 2024 ਵਿੱਚ ਹੁਣ ਤੱਕ 26 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ।
ਆਗਾਮੀ ਲੋਕ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਪੁਲੀਸ ਨੇ ਚੋਣਾਂ ਦੌਰਾਨ ਤਾਇਨਾਤੀ ਲਈ 75 ਫੀਸਦ ਜ਼ਿਲ੍ਹਾ ਪੁਲੀਸ ਅਤੇ 50 ਫੀਸਦ ਹੋਰ ਯੂਨਿਟਾਂ ਤੋਂ ਪੁਲਿਸ ਬਲ ਤਾਇਨਾਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਰਾਬ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸੂਬੇ ਦੇ 10 ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਲਿੰਗ ਪੁਆਇੰਟਾਂ ’ਤੇ ਪਹਿਲਾਂ ਹੀ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਪੁਲਿਸ ਦਾ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਰਾਜ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।
]]>
https://newsmakhani.com/pa/spl-dgp-arpit-shukla-calls-for-greater-synergy-between-punjab-police-bsf-central-agencies-to-ensure-free-and-fair-parliamentary-elections/feed/ 0
50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ https://newsmakhani.com/pa/vigilance-bureau-nabs-smo-for-taking-rs-50000-bribe/ https://newsmakhani.com/pa/vigilance-bureau-nabs-smo-for-taking-rs-50000-bribe/#respond Wed, 03 Apr 2024 06:10:16 +0000 https://newsmakhani.com/?p=198875 ਚੰਡੀਗੜ੍ਹ, 3 ਅਪ੍ਰੈਲ, 2024
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ ‘ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
]]>
https://newsmakhani.com/pa/vigilance-bureau-nabs-smo-for-taking-rs-50000-bribe/feed/ 0
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ https://newsmakhani.com/pa/act-tough-on-illegal-flow-of-liquor-cash-and-smuggling-of-drugs-to-conduct-smooth-elections-eci-told-punjab-dcs-cps-and-ssps/ https://newsmakhani.com/pa/act-tough-on-illegal-flow-of-liquor-cash-and-smuggling-of-drugs-to-conduct-smooth-elections-eci-told-punjab-dcs-cps-and-ssps/#respond Wed, 03 Apr 2024 05:57:35 +0000 https://newsmakhani.com/?p=198872 – ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
– ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਉੱਪ ਚੋਣ ਕਮਿਸ਼ਨਰ
– ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਕਰਾਂਗੇ: ਸਿਬਿਨ ਸੀ
ਚੰਡੀਗੜ੍ਹ, 3 ਅਪ੍ਰੈਲ 2024
ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।ਇੱਥੇ ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਾਰੇ ਲੋੜੀਂਦੇ ਪ੍ਰਬੰਧ ਕਰਨ।
ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ ‘ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਰਹਿਣ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਵੋਟਰਾਂ ਦੀ ਗਿਣਤੀ ਵਧਾਉਣ, ਵੈਬਕਾਸਟਿੰਗ ਦੇ ਪ੍ਰਬੰਧਾਂ ਅਤੇ ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਤਿਆਰੀਆਂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਡੀਸੀਜ਼, ਸੀਪੀਜ਼ ਅਤੇ ਐਸਐਸਪੀਜ਼ ਨਾਲ ਚੋਣ ਪ੍ਰਕਿਰਿਆ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਅਤੇ ਜਾਣਕਾਰੀ ਵੀ ਸਾਂਝੀ ਕੀਤੀ।
ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ।ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਇਹ ਵੀ ਯਕੀਨ ਦਿਵਾਇਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

 

ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਿਤ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲੇ ਪਾਣੀ, ਲੋੜੀਂਦੇ ਫਰਨੀਚਰ, ਉਚਿਤ ਰੋਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਨੂੰ ਵਧਾਉਣ ਲਈ ਪਹਿਲਾਂ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਡੀਸੀ ਮਾਲੇਰਕੋਟਲਾ ਦੀ ਇੱਕ ਵਿਲੱਖਣ ਪਹਿਲਕਦਮੀ ਤਹਿਤ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਵਾਸਤੇ ‘ਬੂਥ ਰਾਬਤਾ’ ਨਾਮਕ ਇੱਕ ਵਿਸ਼ੇਸ਼ ਐਪਲੀਕੇਸ਼ਨ ਤਿਆਰ ਕਰਨ ਲਈ ਸ਼ਲਾਘਾ ਕੀਤੀ ਗਈ, ਜਿਸ ਵਿੱਚ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਅਪਹਾਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨਾ ਅਤੇ ਆਪਣੇ ਬੀ.ਐਲ.ਓ. ਨੂੰ ਜਾਣਨਾ ਸ਼ਾਮਲ ਹੈ।
ਚੋਣ ਕਮਿਸ਼ਨ ਦੀ ਟੀਮ ਨੇ 70% ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰਾਂ ਦੀ ਗਿਣਤੀ ਵਧਾਉਣ ਵਾਸਤੇ ਟਰਨਆਊਟ ਇੰਪਲੀਮੈਨਟੇਸ਼ਨ ਪਲਾਨ ਸਮੇਤ ਤਿੰਨ ਕਿਤਾਬਾਂ,  ਸੂਬਾ ਅਤੇ ਜ਼ਿਲ੍ਹਾ ਪ੍ਰੋਫਾਈਲ ਦੇ ਨਾਲ ਵੋਟਿੰਗ ਦੀ ਤਿਆਰੀ ਬਾਰੇ ਹੈਂਡਬੁੱਕ ਅਤੇ ਚੋਣਾਂ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਬੁੱਕਲੈਟ ਵੀ ਰਿਲੀਜ਼ ਕੀਤੀ।
]]>
https://newsmakhani.com/pa/act-tough-on-illegal-flow-of-liquor-cash-and-smuggling-of-drugs-to-conduct-smooth-elections-eci-told-punjab-dcs-cps-and-ssps/feed/ 0