
ਵਿਧਾਨ ਸਭਾ ਚੋਣਾਂ-2022
ਗੁਰਦਾਸਪੁਰ, 29 ਜਨਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਚੌਥੇ ਦਿਨ 19 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ।
ਹੋਰ ਪੜ੍ਹੋ :-ਭਗਵੰਤ ਮਾਨ ਨੇ ਹਲਕਾ ਧੂਰੀ ਤੋਂ ਨਾਮਜ਼ਦਗੀ ਪੱਤਰ ਭਰਿਆ
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਆਪ ਪਾਰਟੀ ਵਲੋਂ ਰਮਨ ਬਹਿਲ ਵਲੋਂ ਚਾਰ ਨਾਮਜ਼ਦਗੀ ਪੱਤਰ, ਅਰਚਨਾ ਬਹਿਲ ਵਲੋਂ 02 ਨਾਮਜ਼ਦਗੀ ਪੱਤਰ, ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਅਤੇ ਜਤਿੰਦਰ ਕੋਰ ਵਲੋਂ ਤੇ ਆਜ਼ਾਦ ਉਮੀਦਵਾਰ ਵਜੋਂ ਡੋਮੀਨਿਕ ਮੱਟੂ ਵਲੋਂ ਨਾਮਜਦਗੀ ਪੱਤਰ ਭਰੇ ਗਏ, ਬਟਾਲਾ ਵਿਧਾਨ ਸਭਾ ਹਲਕੇ ਤੋਂ ਨੈਸ਼ਨਲ ਜਸਟਿਸ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ, ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ਰੋਮਣੀ ਅਕਾਲ ਦਲ ਪਾਰਟੀ ਦੇ ਉਮੀਦਵਾਰ ਲਖਬੀਰ ਸਿੰਘ ਤੇ ਜਸਬੀਰ ਕੋਰ ਵਲੋਂ, ਆਪ ਪਾਰਟੀ ਵਲੋਂ ਬਲਬੀਰ ਸਿੰਘ ਤੇ ਅਮਰਬੀਰ ਸਿੰਘ ਨੇ ਆਜ਼ਾਦ ਵਜੋ ਨਾਮਜਦਗੀ ਪੱਤਰ ਭਰੇ, ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼ਰੋਮਣੀ ਅਕਾਲੀ ਦਲ (ਮਾਨ) ਪਾਰਟੀ ਦੇ ਉਮੀਦਵਾਰ ਜਤਿੰਦਰਬੀਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਪ੍ਰਤਾਪ ਸਿੰਘ ਬਾਜਵਾ ਤੇ ਚਰਨਜੀਤ ਕੋਰ ਬਾਜਵਾ ਅਤੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ਰੋਮਣੀ ਅਕਾਲ ਦਲ ਪਾਰਟੀ ਦੇ ਰਾਜਨਬੀਰ ਸਿੰਘ ਤੇ ਹਰਜੀਤ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ।
ਉਨਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 01 ਫਰਵਰੀ ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ ਇਨ੍ਹਾਂ ਦਿਨਾਂ ਵਿੱਚ 30 ਜਨਵਰੀ (ਐਤਵਾਰ) ਨੂੰ ਛੁੱਟੀ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ।