ਨਾਮਜਦਗੀਆਂ ਭਰਨ ਦੀ ਸੁਰੂਆਤ 25 ਜਨਵਰੀ ਤੋਂ, ਜਿਲ੍ਹਾ ਅੰਮ੍ਰਿਤਸਰ ਵਿੱਚ ਪ੍ਰਬੰਧ ਮੁਕੰਮਲ

ਪੰਜਾਬ ਵਿਧਾਨ ਸਭਾ ਚੋਣਾਂ 2022 

ਜਿਲ੍ਹਾ ਚੋਣ ਅਫਸਰ ਵੱਲੋਂ ਨਾਮਜਦਗੀਆਂ ਭਰਨ ਸਬੰਧੀ ਵੇਰਵਾ ਅਤੇ ਹਦਾਇਤਾਂ ਜਾਰੀ

ਆਫਲਾਈਨ ਵੀ ਭਰੇ ਜਾ ਸਕਣਗੇ ਨਾਮਜਦਗੀ ਪੱਤਰ

ਅੰਮ੍ਰਿਤਸਰ , 24 ਜਨਵਰੀ 2022

ਮਿਤੀ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ ਭਰਨ ਦਾ ਅਮਲ ਮਿਤੀ 25 ਜਨਵਰੀ ਤੋਂ ਸੁਰੂ ਹੋਣ ਜਾ ਰਿਹਾ ਹੈ ਇਸ ਸਬੰਧੀ ਜਿਲ੍ਹਾ ਅੰਮ੍ਰਿਤਸਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਇਹ ਜਾਣਕਾਰੀ ਅੱਜ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸਨਰ ਸਗੁਰਪ੍ਰੀਤ ਸਿੰਘ ਖਹਿਰਾ ਨੇ ਦਿੱਤੀ

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਾਈਆਂ ਪਾਬੰਦੀਆਂ `ਚ 1 ਫ਼ਰਵਰੀ ਤੱਕ ਵਾਧਾ

ਉਹਨਾਂ ਕਿਹਾ ਕਿ ਚੋਣ ਕਮਿਸਨ ਵੱਲੋਂ ਜਾਰੀ ਨਵੇਂ ਸਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸਨ ਜਾਰੀ ਹੋਵੇਗਾ ਅਤੇ ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀਜਦਕਿ ਨਾਮਜਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸਚਤ ਕੀਤੀ ਗਈ ਹੈ ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ

ਉਨਾਂ ਦੱਸਿਆ ਕਿ 011-ਅਜਨਾਲਾ ਵਿਧਾਨ ਸਭਾ ਹਲਕੇ ਲਈ ਕੋਰਟ ਰੂਮ ਉਪ ਮੰਡਲ ਮੈਜਿਸਟਰੇਟ ਦਫਤਰ ਅਜਨਾਲਾ ਵਿਚ, 012-ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿਚ ਦਫਤਰ ਕਾਰਜ ਸਾਧਕ ਅਫਸਰ  ਰਾਜਾਸਾਂਸੀ, 013-ਮਜੀਠਾ ਹਲਕੇ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ ਮਜੀਠਾ ਦੇ ਦਫਤਰ, 014-ਜੰਡਿਆਲਾ ਹਲਕੇ ਲਈ ਕਮਰਾ ਨੰਬਰ 110, ਪਹਿਲੀ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸਅੰਮ੍ਰਿਤਸਰ, 020-ਅਟਾਰੀ ਵਿਧਾਨ ਸਭਾ ਹਲਕੇ ਲਈ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ 2 ਦੇ ਦਫਤਰ ਤੇ 025-ਬਾਬਾ ਬਕਾਲਾ ਵਿਧਾਨ ਸਭਾ ਹਲਕੇ ਦੇ ਨਾਮਜ਼ਦਗੀ ਕਾਗਜ਼ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਦੇ ਦਫਤਰ ਵਿਚ ਲਏ ਜਾਣਗੇ

ਇਸੇ ਤਰਾਂ 015-ਅੰਮ੍ਰਿਤਸਰ ਉਤਰੀ ਹਲਕੇ ਦੇ ਨਾਮਜ਼ਦਗੀ ਕਾਗਜ਼ ਨਗਰ ਨਿਗਮ ਕਮਿਸ਼ਨਰ ਦੇ ਰਣਜੀਤ ਐਵੀਨਿੳੂ ਸਥਿਤ ਦਫਤਰ, 016-ਅੰਮ੍ਰਿਤਸਰ ਪੱਛਮੀ ਦੇ ਕਾਗਜ਼ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ ਇਕ ਦੇ ਕੋਰਟ ਰੂਮ ਦਫ਼ਤਰ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਵਿਚ, 017-ਅੰਮ੍ਰਿਤਸਰ ਕੇਂਦਰੀ ਹਲਕੇ ਲਈ ਨਾਮਜ਼ਦਗੀ ਕਾਗਜ਼ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), 33-34 ਧਰਮ ਸਿੰਘ ਮਾਰਕੀਟ ਦੇ ਦਫਤਰ, 018-ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਲਈ ਨਾਮਜ਼ਦਗੀ ਕਾਗਜ਼ ਸਹਾਇਕ ਕਮਿਸ਼ਨਰ (ਸ਼ਿਕਾਇਤਾਂਦੇ ਕੋਰਟ ਰੂਮ ਕਮਰਾ ਨੰਬਰ 160 ਜੋ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਦੀ ਪਹਿਲੀ ਮੰਜਿਲ ਉਤੇ ਸਥਿਤ ਹੈ ਵਿਖੇ ਲਏ ਜਾਣਗੇ ਇਸੇ ਤਰਾਂ 019-ਅੰਮ੍ਰਿਤਸਰ ਦੱਖਣੀ ਦੇ ਕਾਗਜ਼ ਦਫਤਰ ਸੰਯੁਕਤ ਕਮਿਸ਼ਨਰਨਗਰ ਨਿਗਮ ਅੰਮ੍ਰਿਤਸਰ ਦੇ ਕਮਰਾ ਨੰਬਰ 202 ਵਿਚ ਲਏ ਜਾਣਗੇ

ਉਹਨਾਂ ਕਿਹਾ ਕਿ ਨਾਮਜਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ ਉਹਨਾਂ ਕਿਹਾ ਕਿ ਨਾਮਜਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫਸਰ ਕੋਲ ਜਾ ਸਕਦੇ ਹਨ ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ

ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ <https://suvidha.eci.gov.in>  ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ

ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤਉਮੀਦਵਾਰ ਇਸ ਦਾ ਪ੍ਰਿੰਟ ਲੈ ਕੇਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ

ਉਹਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ

Spread the love