ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਲਖੀਮਪੁਰ ਖੀਰੀ ਜਾਵੇਗੀ

Sukhbir-Bikram-Majithia-PC-Amr-suk-660x330
ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਵੱਲੋਂ ਅਸਿੱਧੇ ਤੌਰ ’ਤੇ ਰਾਜ ਲਾਗੂ ਕਰਨ ਵਿਚ ਚੰਨੀ ਦੀ ਸ਼ਮੂਲੀਅਤ ਵੱਲ ਇਸ਼ਾਰਾ

ਚੰਡੀਗੜ੍ਹ, 7 ਅਕਤੂਬਰ, 2021

ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਥੇ ਪਹੁੰਚ ਕੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ

ਹੋਰ ਪੜ੍ਹੋ :-ਵਿਧਾਇਕ ਅੰਗਦ ਸਿੰਘ ਨੇ ਫਾਂਬੜਾ ਸੁਸਾਇਟੀ ਨਾਲ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ 72.68 ਲੱਖ ਦੇ ਚੈੱਕ

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਆਖਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਹਨਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

Spread the love