ਹੜ੍ਹਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕਰਨ ਲਈ ਬੈਠਕ

ਹੜ੍ਹਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕਰਨ ਲਈ ਬੈਠਕ
ਹੜ੍ਹਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕਰਨ ਲਈ ਬੈਠਕ
ਡਿਪਟੀ ਕਮਿਸ਼ਨਰ ਨੇ ਸ਼ਹਿਰਾਂ ਵਿਚ ਵੀ ਜਲ ਭਰਾਵ ਰੋਕਣ ਲਈ ਪ੍ਰਬੰਧ ਕਰਨ ਦੀ ਹਦਾਇਤ
ਫ਼ਾਜ਼ਿਲਕਾ, 25 ਮਈ 2022
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਦੀ ਪ੍ਰਧਾਨਗੀ ਹੇਠ ਇੱਥੇ ਹੜ੍ਹਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕਰਨ ਲਈ ਬੈਠਕ ਹੋਈ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਬਰਸਾਤ ਰੁੱਤ ਦੌਰਾਨ ਨਦੀ ਨਾਲਿਆਂ ਕਾਰਨ ਆਉਣ ਵਾਲੇ ਹੜ੍ਹਾਂ ਦੀ ਰੋਕਥਾਮ ਲਈ ਤਾਂ ਅਗੇਤੇ ਪ੍ਰਬੰਧ ਕੀਤੇ ਹੀ ਜਾਣ ਪਰ ਨਾਲ ਦੀ ਨਾਲ ਸ਼ਹਿਰਾਂ ਵਿਚ ਮੀਂਹ ਦਾ ਪਾਣੀ ਭਰਨ ਦੀ ਸਮੱਸਿਆ ਦੀ ਰੋਕਥਾਮ ਲਈ ਵੀ ਹੁਣ ਤੋਂ ਹੀ ਇੰਤਜਾਮ ਕੀਤੇ ਜਾਣ। ਉਨ੍ਹਾਂ ਨੇ ਸੀਵਰੇਜ਼ ਬੋਰਡ, ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਨੂੰ ਵੀ ਇਸ ਸਬੰਧੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ। ਉਨ੍ਹਾਂ ਨੇ ਡੇ੍ਰਨਜ ਵਿਭਾਗ ਨੂੰ ਕਿਹਾ ਕਿ ਜਿੱਥੇ ਕਿਤੇ ਵੀ ਸੇਮ ਨਾਲਿਆਂ ਦੀ ਸਫਾਈ ਕੀਤੀ ਜਾਣੀ ਹੈ ਉਹ ਹਰ ਹਾਲ ਵਿਚ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਤੈਅ ਮਾਪਦੰਡ ਅਨੁਸਾਰ ਪੂਰੀ ਕੀਤੀ ਜਾਵੇ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੀ ਸੰਭਾਵਨਾਂ ਵਾਲੇ ਸਮੇਂ ਦੌਰਾਨ ਫਲੱਡ ਕੰਟਰੋਲ ਰੂਮ ਸਥਾਪਿਤ ਰਹੇਗਾ। ਉਨ੍ਹਾਂ ਨੇ ਹੜ੍ਹਾਂ ਤੋਂ ਸੰਭਾਵਿਤ ਤੌਰ ਤੇ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਵਿਚ ਰਾਹਤ ਕੇਂਦਰ ਲਈ ਪਹਿਚਾਣੀਆਂ ਇਮਾਰਤਾਂ ਆਦਿ ਦੀ ਦੇਖਰੇਖ ਕਰ ਲੈਣ ਦੀਆਂ ਹਦਾਇਤਾਂ ਵੀ ਵਿਭਾਗ ਨੂੰ ਦਿੱਤੀਆਂ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪਿੰਡਾਂ ਵਿਚ ਛੱਪੜਾਂ ਦੀ ਸਫਾਈ ਦਾ ਕਾਰਜ ਵੀ ਬਰਸਾਤਾਂ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ ਅਤੇ ਮਗਨਰੇਗਾ ਤਹਿਤ ਨਹਿਰਾਂ ਆਦਿ ਦੀ ਸਫਾਈ ਵਿਚ ਵੀ ਪੇਂਡੂ ਵਿਕਾਸ ਵਿਭਾਗ ਸਹਿਯੋਗ ਕਰ ਰਿਹਾ ਹੈ। ਉਨ੍ਹਾਂ ਨੇ ਸਿਵਲ ਸਰਜਨ ਨੂੰ ਬਰਸਾਤਾਂ ਦੌਰਾਨ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਜਿ਼ਲ੍ਹੇ ਵਿਚ ਲੋੜ ਅਨੁਸਾਰ ਦਵਾਈਆਂ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਗੋਤਾਖੋਰਾਂ ਦੀ ਵੀ ਅਗੇਤੀ ਪਹਿਚਾਣ ਕਰਨ ਦੇ ਲਈ ਹਦਾਇਤ ਕੀਤੀ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਹਰਚਰਨ ਸਿੰਘ, ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਸਿਵਲ ਸਰਜਨ ਡਾ: ਤੇਜਿੰਦਰ ਸਿੰਘ, ਡੀਐਫਐਸਸੀ ਹਰਪ੍ਰੀਤ ਸਿੰਘ, ਤਹਿਸੀਲਦਾਰ ਸਿ਼ਸਪਾਲ ਅਤੇ ਰਾਕੇਸ਼ ਕੁਮਾਰ ਅਗਰਵਾਲ, ਡੀਐਸਪੀ ਗੁਰਦੀਪ ਸਿੰਘ ਆਦਿ ਵੀ ਹਾਜਰ ਸਨ।

Spread the love