ਪ੍ਰਵਾਸੀਆਂ ਦਾ ਪੰਜਾਬ ਦੇ ਆਰਥਿਕ ਵਿਕਾਸ ਵਿਚ ਅਹਿਮ ਯੋਗਦਾਨ-ਸੋਨੀ

OP
ਪ੍ਰਵਾਸੀਆਂ ਦਾ ਪੰਜਾਬ ਦੇ ਆਰਥਿਕ ਵਿਕਾਸ ਵਿਚ ਅਹਿਮ ਯੋਗਦਾਨ-ਸੋਨੀ
ਰਾਸ਼ਟਰੀ ਬਿਹਾਰ ਵਿਕਾਸ ਮੰਚ ਨੂੰ ਰੈਨ ਬਸੇਰੇ ਲਈ 20 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤੀ ਵਧਾਈ
ਰਾਸ਼ਟਰੀ ਬਿਹਾਰ ਵਿਕਾਸ ਮੰਚ ਅਤੇ ਉਤਰ ਪ੍ਰਦੇਸ਼ ਕਲਿਆਨ ਪੀ੍ਰਸਦ ਵਲੋ ਵੱਖ ਵੱਖ ਥਾਵਾਂ ਤੇ ਹੋਏ ਸਮਾਗਮਾਂ ਵਿਚ ਕੀਤੀ ਸਮੂਲੀਅਤ
ਅੰਮ੍ਰਿਤਸਰ, 5 ਨਵੰਬਰ 2021
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੋਕਲ ਪੁਆਇੰਟ ਮਹਿਤਾ ਰੋਡ ਵਿਖੇ  ਰਾਸ਼ਟਰੀ ਬਿਹਾਰ ਵਿਕਾਸ ਮੰਚ ਅਤੇ ਉਤਰ ਪ੍ਰਦੇਸ਼ ਕਲਿਆਨ ਪੀ੍ਰਸਦ ਵੱਲੋਂ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕ ੇਦੋਵੇ ਸਮਾਗਮਾਂ ਵਿਚ ਸ਼ਾਮਲ ਹੁੰਦਿਆਂ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਮੁੱਖ ਮਹਿਮਾਨ ਨੇ  ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਵਰਗ ਨੂੰ ਵਧਾਈ ਦਿੱਤੀ।

ਹੋਰ ਪੜ੍ਹੋ :-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ
ਇਸ ਮੌਕੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ ਦੇ ਸ਼ਿਲਪਕਾਰ ਹੋਏ ਹਨ। ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਤੇ ਉਦਯੋਗਿਕ ਕ੍ਰਾਂਤੀ ਵਿੱਚ ਵਿਸ਼ਵਕਰਮਾ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਨਵੇਂ ਸੰਸਾਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਰਤੀ ਵਰਗ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਸ੍ਰੀ ਸੋਨੀ ਨੇ ਰਾਸਟਰੀ ਬਿਹਾਰ ਵਿਕਾਸ ਮੰਚ  ਨੂੰ ਮਜਦੂਰਾਂ ਲਈ ਰੈਨ ਬਸੇਰਾ ਬਣਾਉਨ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਰੈਨ ਬਸੇਰਾ ਬਣਾਉਨ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਸ੍ਰੀ ਸੋਨੀ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਕਿਰਤੀ ਵਰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀ ਮਿਹਨਤ ਸਦਕਾ ਹੀ ਦੇਸ਼ ਵਿੱਚ ਉਦਯੋਗਿਕ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਖੋਲੇ ਗਏ ਹਨ ਜਿਥੇ ਨੌਜਵਾਨ ਹੁਨਰ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਸਕਣਗੇ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਦਾ ਪੰਜਾਬ ਦੇ ਆਰਥਿਕ ਵਿਕਾਸ ਵਿਚ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਵੱਲੋਂ ਆਪਣੇ ਹੁਨਰ ਦੇ ਨਾਲ ਪੂਰੇ ਬ੍ਰਹਿਮੰਡ ਦੀ ਰਚਨਾ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਭਾਈਚਾਰਕ ਵਰਗ ਵੱਲੋਂ ਆਪਣੇ ਹੁਨਰ ਦੇ ਨਾਲ ਹੀ ਦੇਸ਼ ਨੂੰ ਨਵੀਂਆਂ ਲੀਹਾਂ ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਲੋਕ ਆਪਣੇ ਉਦਯੋਗਾਂ ਦੀ ਸਾਫ ਸਫਾਈ ਕਰਕੇ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਕਰਕੇ ਉਨ੍ਹਾਂ ਨੂੰ ਬੜੀ ਸ਼ਰਧਾ ਪੂਰਵਕ ਸਿਜਦਾ ਕਰਦੇ ਹਨ ਅਤੇ ਕਾਰੋਬਾਰ ਦੇ ਵਾਧੇ ਦੀ ਕਾਮਨਾ ਕਰਦੇ ਹਨ।
ਇਸ ਤੋ ਬਾਅਦ ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਸੋਨੀ ਫੋਕਲ ਪੁਆਇੰਟ ਵਿਖੇ ਹੀ ਉਤਰ ਪ੍ਰਦੇਸ਼ ਕਲਿਆਨ ਪੀ੍ਰਸਦ ਵਲੋ ਭਗਵਾਨ ਵਿਸ਼ਵਕਰਮਾ ਜੀ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਵਿਚ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਦਿਨ ਹੈ ਅਤੇ ਅੱਜ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਨ ਅਤੇ ਗੋਵਰਧਨ ਪੂਜਾ ਵੀ ਹੈ। ਸ਼ੀ੍ਰ ਸੋਨੀ ਨੇ ਕਿਹਾ ਕਿ ਪੰਜਾਬ ਵਿਚ ਭਾਵੇ ਵੱਖ ਵੱਖ ਰਾਜਾਂ ਤੋ ਲੋਕ ਆਏ ਹੋਏ ਹਨ ਅਤੇ ਸਭ ਤੋ ਪਹਿਲਾਂ ਅਸ਼ੀ ਸਾਰੇ ਭਾਰਤੀ ਹਾਂ ਅਤੇ ਸਾਨੂੰ ਸਭ ਨੂੰ ਆਪਸ ਵਿਚ ਮਿਲ ਜੁੱਲ ਕੇ ਆਪਣੇ ਤਿਓਹਾਰ ਮਣਾਉਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਨੇ ਸਾਰੇ ਕਿਰਤੀ ਭਾਈਚਾਰੇ ਨੂੰ ਦਿਵਾਲੀ ਦਾ ਤੋਹਫਾ ਦਿੰਦਿਆਂ 3100-3100 ਰੁਪਏ ਦਿੱਤੇ ਹਨ। ਸ਼੍ਰੀ ਸੋਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਸ਼ੁਰੂ ਤੋ ਹੀ ਗਰੀਬ ਵਰਗ ਦੇ ਨਾਲ ਖੜੀ ਰਹੀ ਹੈ ਅਤੇ ਸਾਡੀ ਸਰਕਾਰ ਨੇ ਹੁਣ ਬਸੇਰਾ ਸਕੀਮ ਤਹਿਤ ਝੋਗੀ ਝੋਪੜੀ ਵਾਲਿਆਂ ਨੂੰ ਪਲਾਟ ਦੇ ਕੇ ਉਸ ਦੇ ਮਾਲਕਾਨਾ ਹੱਕ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 2 ਕਿਲੋਵਾਟ ਤੱਕ ਬਿਜਲੀ ਦੇ ਸਾਰੇ ਬਕਾਏ ਮਾਫ ਕਰ ਦਿੱਤੇ ਹਨ ਅਤੇ ਬਿਜਲੀ ਵੀ 3 ਰੁਪਏ ਯੂਨਿਟ ਸਸਤੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਕਰਨ ਨਾਲ ਪੰਜਾਬ ਦੇਸ਼ ਭਰ ਵਿਚੋ ਸਸਤੀ ਬਿਜਲੀ ਦੇਣ ਵਾਲਾ ਸੂਬਾ ਬਣ ਗਿਆ ਹੈ।
ਸ਼੍ਰੀ ਸੋਨੀ ਨੇ ਕਿਹਾ ਕਿ ਜਿਹੜੇ ਪ੍ਰਵਾਸੀ ਪੰਜਾਬ ਵਿਚ ਆ ਕੇ ਬਸੇ ਹਨ ਨੂੰ ਵੀ ਸਰਕਾਰ ਵਲੋ ਚਲਾਈਆਂ ਜਾਂਦੀਆਂ  ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਹ ਭਾਵੇ ਸਸਤਾ ਰਾਸ਼ਨ ਹੋਵੇ, ਸਰਬਤ ਸਿਹਤ ਬੀਮਾ ਯੋਜਨਾ ਦਾ ਕਾਰਡ, ਅਸ਼ੀਰਵਾਦ ਸਕੀਮ ਆਦਿ । ਉਨ੍ਹਾਂ ਕਿਹਾ ਕਿ ਸਰਕਾਰ ਨੇ ਬੁਢਾਪਾ ਪੈਨਸ਼ਨ ਅਤੇ ਅਸ਼ੀਰਵਾਦ ਸਕੀਮ ਦੀ ਰਾਸ਼ੀ ਨੂੰ ਵੀ ਦੋਗੁਣਾ ਕਰ ਦਿੱਤਾ ਹੈ। ਇਸ ਮੌਕੇ ਸ਼੍ਰੀ ਸੋਨੀ ਨੇ ਉਤਰ ਪ੍ਰਦੇਸ ਕਲਿਆਨ ਪੀ੍ਰਸਦ ਦੀ ਸਹਾਇਤਾ ਨਾਲ ਦਿਵਿਆਂਗ ਵਿਅਕਤੀਆਂ ਨੂੰ ਵੈਸਾਖੀਆਂ ਅਤੇ ਟਰਾਈ ਸਾਇਕਲ ਵੀ ਭੇਂਟ ਕੀਤੇ।
ਇਸ ਮੌਕੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਅਤੇ ਉਤਰ ਪ੍ਰਦੇਸ ਕਲਿਆਨ ਪੀ੍ਰਸਦ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਸ: ਗੁਰਜੀਤ ਸਿੰਘ ਔਜਲਾ ਸੰਸਦ ਮੈਬਰ, ਸ੍ਰੀ ਸੁਨੀਲ ਦੱਤੀ ਹਲਕਾ ਵਿਧਾਇਕ ਉਤਰੀ,ਸ਼੍ਰੀ ਜੁਗਲ ਕਿਸ਼ੋਰ ਸ਼ਰਮਾ ਸਾਬਕਾ ਵਿਧਾਇਕ, ਸ੍ਰੀ ਅਸਵਨੀ ਪੱਪੂ, ਸ੍ਰੀ ਅਰਜੁਨ ਯਾਦਵ, ਸ੍ਰੀ ਸੰਜੇ ਪਾਂਡੇ, ਸ੍ਰੀ ਕਮਲ ਯਾਦਵ, ਮੈਡਮ ਕਮਲਾ,ਉਤਰ ਪ੍ਰਦੇਸ਼ ਕਲਿਆਨ ਪ੍ਰੀਸ਼ਦ ਦੇ ਸ਼ੀ ਸੁਗਰੀਵ ਸਿੰਘ, ਚੇਅਰਮੈਨ ਰਾਮ ਮਾਸਟਰ,ਸ਼੍ਰੀ ਦਲੀਪ ,ਉਪ ਪ੍ਰਧਾਨ ਸ਼੍ਰੀ ਧਰਮਿੰਦਰ ਸਿੰਘ,ਰਾਮ ਮੋਹਨ ਗੋਸਵਾਮੀ, ਸ਼੍ਰੀ ਸੰਤੋਸ਼ ਗਾਂਧੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਰਤੀ ਵਰਗ ਹਾਜ਼ਰ ਸੀ।
Spread the love