ਜ਼ਿਲ੍ਹੇ ਦੀਆਂ ਮੰਡੀਆਂ ਵਿਚ 517869 ਮੀਟਰਕ ਟਨ ਝੋਨੇ ਦੀ ਹੋਈ ਖਰੀਦ

news makahni
news makhani
94 ਫੀਸਦ ਫਸਲ ਦੀ ਚੁਕਾਈ ਤੇ 89 ਫੀਸਦ ਫਸਲ ਦੀ ਅਦਾਇਗੀ ਕੀਤੀ

ਗੁਰਦਾਸਪੁਰ, 29 ਅਕਤੂਬਰ

2021  ਸ੍ਰੀ ਸੰਜੇ ਸ਼ਰਮਾ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਜ਼ਿਲ੍ਹੇ ਵਿਚ 28 ਅਕਤੂਬਰ ਤੱਕ 535384 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 517869 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 194001, ਮਾਰਕਫੈੱਡ ਵਲੋਂ 128743, ਪਨਸਪ ਵਲੋਂ 121774, ਵੇਅਰਹਾਊਸ ਵਲੋਂ 67910, ਐਫ.ਸੀ.ਆਈ ਵਲੋਂ 4364 ਅਤੇ ਟਰੇਡਰਜ਼ ਵਲੋਂ 1077 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਹੋਰ ਪੜ੍ਹੋ :-ਕਲੈਰੀਕਲ ਕਾਮਿਆਂ ਵੱਲੋਂ 29 ਅਕਤੂਬਰ ਨੂੰ ਸ਼ਹਿਰ ਅੰਦਰ ਕੱਢਿਆ ਜਾਵੇਗਾ ਰੋਸ/ਪੈਦਲ ਸੜਕ ਮਾਰਚ

ਉਨਾਂ ਅੱਗੇ ਦੱਸਿਆ ਕਿ ਮੰਡੀਆਂ ਵਿਚੋਂ 94 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 792.65 ਕਰੋੜ ਰੁਪਏ ਦੀ ਅਦਾਇਗੀ ਹੋ ਗਈ ਹੈ, ਜੋ 89 ਫੀਸਦ ਬਣਦੀ ਹੈ।

ਸ੍ਰੀ ਸ਼ਰਮਾ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਉਨਾਂ ਕਿਹਾ ਕਿ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਾ ਜਾਵੇ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ।  ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।