ਲੁਧਿਆਣਾ, 29 ਮਈ 2021 ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਫਿਲਿੰਗ ਸਟੇਸ਼ਨਾਂ (ਪੈਟਰੋਲ ਪੰਪਾਂ) ਦਾ ਨਿਰੀਖਣ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ. ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮੁਆਇਨੇ ਦਾ ਮੁੱਖ ਉਦੇਸ਼ ਖਪਤਕਾਰਾਂ ਲਈ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਸਾਫ਼ ਪਖਾਨੇ, ਪੀਣ ਵਾਲੇ ਪਾਣੀ ਅਤੇ ਵਹੀਕਲਾਂ ਵਿੱਚ ਮੁਫਤ ਹਵਾ ਭਰਨ ਤੋਂ ਇਲਾਵਾ ਪੈਟਰੋਲ/ਡੀਜ਼ਲ ਦੀ ਗੁਣਵੱਤਾ ਅਤੇ ਮਾਤਰਾ ਦੀ ਵੀ ਜਾਂਚ ਕੀਤੀ ਗਈ.
ਉਨ੍ਹਾਂ ਕਿਹਾ ਕਿ ਕੁਝ ਪੈਟਰੋਲ ਪੰਪਾਂ, ਜਿਥੇ ਸਫਾਈ ਨਹੀਂ ਰੱਖੀ ਜਾਂਦੀ ਹੈ, ਨੂੰ ਤੁਰੰਤ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਸ. ਗਿੱਲ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਅਣਗਹਿਲੀ ਕਰਨ ਵਾਲੇ ਸਟੇਸ਼ਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।