ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਹਰ ਸਾਲ ਸਟੇਟ ਅਵਾਰਡ ਟੂ ਦਾ ਫਿਜ਼ੀਕਲ ਹੈਂਡੀਕੈਪ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈ ਹੋਣ ਨੂੰ ਸਟੇਟ ਅਵਾਰਡ 2021-22 ਲਈ ਪੰਜਾਬ ਸਰਕਾਰ ਵੱਲੋਂ ਸਨਮਾਨਿਆ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਟ ਅਵਾਰਡ ਨਾਲ ਸਨਮਾਨਿਤ ਹੋਣ ਲਈ ਫਾਰਮ ਪ੍ਰਾਪਤ ਕਰਨ ਅਤੇ ਵਧੇਰੇ ਜਾਣਕਾਰੀ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰੂਪਨਗਰ ਦੇ ਦਫਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਬਿਨੈ ਪੱਤਰਾਂ ਨੂੰ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 10 ਅਕਤੂਬਰ 2021 ਹੋਵੇਗੀ ਅਤੇ ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੇ ਬਿਨੈ ਪੱਤਰ ਨੂੰ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਵਿਚਾਰਿਆ ਨਹੀਂ ਜਾਵੇਗਾ ।
ਫਿਜ਼ੀਕਲ ਹੈਂਡੀਕੈਪ ਸਕੀਮ ਤਹਿਤ ਸਟੇਟ ਐਵਾਰਡ ਟੂ ਲਈ 10 ਅਕਤੂਬਰ ਤਕ ਫਾਰਮ ਭਰ ਕੇ ਜਮ੍ਹਾਂ ਕਰਵਾਏ ਜਾ ਸਕਦੇ ਹਨ
ਰੂਪਨਗਰ 1 ਅਕਤੂਬਰ 2021