ਮੁਫਤ ਕਾਨੂੰਨੀ ਸਹਾਇਤਾ ਸਬੰਧੀ 10 ਪਿੰਡਾ ਵਿੱਚ ਸੈਮੀਨਾਰ- 269 ਲੋਕਾਂ ਨੂੰ ਕੀਤਾ ਗਿਆ ਜਾਗਰੂਕ

Free legal aid
ਮੁਫਤ ਕਾਨੂੰਨੀ ਸਹਾਇਤਾ ਸਬੰਧੀ 10 ਪਿੰਡਾ ਵਿੱਚ ਸੈਮੀਨਾਰ- 269 ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਗੁਰਦਾਸਪੁਰ, 1 ਨਵ਼ੰਬਰ 2021

ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,   ਦੁਆਰਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।

ਹੋਰ ਪੜ੍ਹੋ :-ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ

ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ, ਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  , ਗੁਰਦਾਸਪੁਰ ਨੇ ਦਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਦੁਆਰਾ   ਪਿਡਾ ਵਿੱਚ ਜਾਗਰੂਕਤਾ ਕਰਨ ਲਈ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ, ਐਸ ਏ ਐਸ ਨਗਰ ਦੁਆਰਾ ਭੇਜੀ ਗਈ ਮੋਬਾਇਲ ਵੈਨ ਦੁਆਰਾ 10 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 269 ਲੋਕਾਂ ਨੂੰ  ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ  ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ।  ਇਸ ਤੋ ਇਲਾਵਾ ਪੀ ਐਲ ਵੀਜ ਦੀਆਂ 56 ਪਿੰਡਾ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 1693  ਲੋਕਾਂ ਨੂੱ ਜਾਗਰੂਕ ਕੀਤਾ ਗਿਆ ਅਤੇ ਇਸ ਤੋ ਇਲਾਵਾ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ।

 

ਕੈਪਸ਼ਨ :  ਸਕੱਤਰ  ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ  , ਗੁਰਦਾਸਪੁਰ ਵੱਲੋ ਲੋਕਾਂ ਨੂੰ  ਜਾਗਰੂਕ ਕੀਤੇ ਜਾਣ ਦਾ  ਦ੍ਰਿਸ਼

Spread the love